Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

29 ਜਨਵਰੀ, 2026 06:26 PM

ਚੰਡੀਗੜ੍ਹ : ਪਿਛਲੇ ਸਾਲ ਤੋਂ ਪੀ. ਜੀ. ਆਈ. ਕੈਂਪਸ ’ਚ ਸੁਰੱਖਿਆ ਸਬੰਧੀ ਕਈ ਕਦਮ ਚੁੱਕੇ ਜਾ ਰਹੇ ਹਨ। ਕੈਂਪਸ ’ਚ ਸੁਰੱਖਿਆ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਸੰਸਥਾਨ ਦੇ ਸਾਰੇ ਹਨ੍ਹੇਰੇ ਵਾਲੇ ਸਥਾਨਾਂ ’ਤੇ ਲਾਈਟਾਂ ਲਗਾ ਦਿੱਤੀਆਂ ਗਈਆਂ ਹਨ। ਹੁਣ ਸੰਸਥਾਨ ਨੇ ਕੈਂਪਸ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸੰਸਥਾਨ ਨੇ ਮੌਜੂਦਾ ਸੀ. ਸੀ. ਟੀ. ਵੀ. ਸਰਵਿਲਾਂਸ ਸਿਸਟਮ ਨੂੰ ਅਪਗ੍ਰੇਡ ਕਰਨ ਅਤੇ ਉਸ ਦੇ ਵੱਡੇ ਰੱਖ-ਰਖਾਅ (ਸੀ. ਐੱਮ. ਸੀ.) ਦੀ ਯੋਜਨਾ ਬਣਾਈ ਹੈ। ਹਾਲ ਹੀ ’ਚ ਪੀ. ਜੀ. ਆਈ. ਪ੍ਰਸ਼ਾਸਨ ਨੇ ਇਸ ਦੇ ਲਈ 176.64 ਲੱਖ ਦਾ ਟੈਂਡਰ ਜਾਰੀ ਕੀਤਾ ਹੈ। ਟੈਂਡਰ ਨੋਟਿਸ ਮੁਤਾਬਕ ਇਹ ਪ੍ਰਾਜੈਕਟ ਪੀ. ਜੀ. ਆਈ. ਦੇ ਸੁਰੱਖਿਆ ਵਿੰਗ 'ਚ ਲੱਗੇ ਪੁਰਾਣੇ ਸੀ. ਸੀ. ਟੀ. ਵੀ. ਨੈੱਟਵਰਕ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰੇਗੀ। ਇਸ ਨਾਲ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਕਰਮਚਾਰੀਆਂ ਦੀ ਨਿਗਰਾਨੀ ਅਤੇ ਸੁਰੱਖਿਆ ਵਿਵਸਥਾ ਬੇਹਤਰ ਹੋ ਸਕੇਗੀ। ਇਸ ਪ੍ਰਾਜੈਕਟ ਦੀ ਸਮਾਂ-ਸੀਮਾ 10 ਮਹੀਨੇ ਤੈਅ ਕੀਤੀ ਗਈ ਹੈ। ਪੀ. ਜੀ. ਆਈ. ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਤਿ-ਆਧੁਨਿਕ ਸਰਵਿਲਾਂਸ ਸਿਸਟਮ ਨਾਲ ਨਾ ਸਿਰਫ਼ ਸੁਰੱਖਿਆ ਨਾਲ ਜੁੜੇ ਮਾਮਲਿਆਂ ’ਚ ਤੇਜ਼ੀਆਏਗੀ, ਸਗੋਂ ਹਸਪਤਾਲ ਕੈਂਪਸ 'ਚ ਅਨੁਸ਼ਾਸਨ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ’ਚ ਵੀ ਮਦਦ ਮਿਲੇਗੀ। ਟੈਂਡਰ ਪ੍ਰਕਿਰਿਆ ਦੋ-ਬੋਲੀ ਪ੍ਰਣਾਲੀ ਦੇ ਤਹਿਤ ਪੂਰੀ ਕੀਤੀ ਜਾਵੇਗੀ, ਜਿਸ ਵਿਚ ਤਕਨੀਕੀ ਅਤੇ ਵਿੱਤੀ ਯੋਗਤਾ ਦੇ ਆਧਾਰ ’ਤੇ ਕੰਪਨੀਆਂ ਦੀ ਚੋਣ ਕੀਤੀ ਜਾਵੇਗੀ। ਮਰੀਜ਼ਾਂ ਦੀ ਵੱਧਦੀ ਗਿਣਤੀ ਅਤੇ ਵੱਡੇ ਕੈਂਪਸ ਨੂੰ ਦੇਖਦੇ ਹੋਏ ਇਹ ਅਪਗ੍ਰੇਡ ਪੀ. ਜੀ. ਆਈ. ਦੀ ਸੁਰੱਖਿਆ ਪ੍ਰਣਾਲੀ ਵਿਚ ਇੱਕ ਮਹੱਤਵਪੂਰਨ ਸੁਧਾਰ ਮੰਨਿਆ ਜਾ ਰਿਹਾ ਹੈ।

ਨਵੇਂ ਕੈਮਰੇ ਲਗਾਉਣ ਦੀ ਯੋਜਨਾ
ਮੌਜੂਦਾ ਅਪਗ੍ਰੇਡ ਦੇ ਨਾਲ ਹੀ ਪੀ. ਜੀ. ਆਈ. ਕਈ ਨਵੇਂ ਸੀ. ਸੀ. ਟੀ. ਵੀ. ਕੈਮਰੇ ਵੀ ਕੈਂਪਸ ’ਚ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਪੀ. ਜੀ. ਆਈ. ਪ੍ਰਸ਼ਾਸਨ ਦੀ ਮੰਨੀਏ ਤਾਂ ਇੱਕ ਹਜ਼ਾਰ ਦੇ ਕਰੀਬ ਨਵੇਂ ਕੈਮਰੇ ਲਗਾਉਣ ਦੀ ਯੋਜਨਾ ਹੈ, ਜਿਸ ਦੀ ਲਾਗਤ 17 ਕਰੋੜ ਤੱਕ ਹੋਣ ਦੀ ਸੰਭਾਵਨਾ ਹੈ। ਬਜਟ ਜ਼ਿਆਦਾ ਹੋਣ ਦੇ ਕਾਰਨ ਇੱਕ ਵਾਰ ਫਿਰ ਇਸ ਨੂੰ ਦੇਖਿਆ ਜਾ ਰਿਹਾ ਹੈ, ਜੋ ਪੀ. ਜੀ. ਆਈ. ਦੇ ਹਰ ਏਰੀਏ ’ਚ ਲਗਾਏ ਜਾਣਗੇ। ਹੁਣ ਤੱਕ ਸੁਰੱਖਿਆ ਸਿਰਫ਼ ਚੋਰੀ ਰੋਕਣ ਲਈ ਸੀ ਪਰ ਹੁਣ ਇਸ ਨੂੰ ਵਧਾਇਆ ਜਾਵੇਗਾ। ਇਹ ਕੈਮਰੇ ਕੋਰੀਡੋਰ, ਡਿਊਟੀ ਰੂਮਾਂ ਦੇ ਬਾਹਰ ਅਤੇ ਵਾਸ਼ਰੂਮਾਂ ਦੇ ਬਾਹਰ ਸ਼ੱਕੀ ਗਤੀਵਿਧੀਆਂ ਨੂੰ ਫੜ੍ਹ ਲੈਣਗੇ। ਹਸਪਤਾਲ ਦੇ ਸਾਰੇ ਹੌਟਸਪੌਟਾਂ ਦੀ ਪਛਾਣ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ