Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਚੰਡੀਗੜ੍ਹ

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

17 ਅਗਸਤ, 2026 06:24 PM

ਚੰਡੀਗੜ੍ਹ : ਇੱਥੇ ਪੀ. ਜੀ. ਆਈ. ’ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਅਤੇ ਐਮਰਜੈਂਸੀ ’ਤੇ ਵੱਧਦੇ ਦਬਾਅ ਦੇ ਵਿਚਕਾਰ ਸੰਸਥਾ ਦੇ ਆਪਣੇ ਕਰਮਚਾਰੀਆਂ ਲਈ ਰਾਹਤ ਦੀ ਖ਼ਬਰ ਹੈ। ਪੀ. ਜੀ. ਆਈ. ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਐਮਰਜੈਂਸੀ ’ਚ 12 ਬੈੱਡ ਰਾਖਵੇਂ ਰੱਖੇ ਗਏ ਹਨ। ਇਹ ਸਹੂਲਤ ਐਮਰਜੈਂਸੀ ’ਚ ਸ਼ੁਰੂ ਕੀਤੀ ਗਈ ਹੈ ਅਤੇ ਭਵਿੱਖ ’ਚ ਕਾਰਡੀਅਕ ਸੈਂਟਰ ਦੇ ਅੰਦਰ ਹੋਰ ਵੀ ਵਧਾਈ ਜਾਵੇਗੀ। ਲੰਬੇ ਸਮੇਂ ਤੋਂ ਪੀ. ਜੀ. ਆਈ. ਕਰਮਚਾਰੀ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਵੱਖਰੀ ਇਲਾਜ ਸਹੂਲਤਾਂ ਦੀ ਮੰਗ ਕਰ ਰਹੇ ਹਨ। ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਆਪਣੇ ਸੰਬੋਧਨ ’ਚ ਇਸ ਫ਼ੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਲਈ ਐਮਰਜੈਂਸੀ ’ਚ 12 ਬੈੱਡ ਤੈਅ ਕੀਤੇ ਗਏ ਹਨ। ਪੀ. ਜੀ. ਆਈ. ਪ੍ਰਸ਼ਾਸਨ ਨੇ ਇਸ ਸਹਾਇਤਾ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਵਾਅਦਾ ਕੀਤਾ ਹੈ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਮਰੀਜ਼ਾਂ ਦੀ ਦੇਖਭਾਲ ਅਤੇ ਸੰਸਥਾ ਦੇ ਕਾਰਜਾਂ ਦਾ ਪ੍ਰਬੰਧਨ ਕਰਦੇ ਹਨ। ਡਾਕਟਰਾਂ ਅਤੇ ਨਰਸਿੰਗ ਸਟਾਫ਼ ਤੋਂ ਇਲਾਵਾ, ਤਕਨੀਕੀ ਸਟਾਫ਼, ਸੁਰੱਖਿਆ, ਲਾਂਡਰੀ, ਰਸੋਈ ਅਤੇ ਇੰਜੀਨੀਅਰਿੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ 24 ਘੰਟੇ ਸੇਵਾਵਾਂ ਪ੍ਰਦਾਨ ਕਰਦੇ ਹਨ। ਪੀ. ਜੀ. ਆਈ. ’ਚ ਮਰੀਜ਼ ਸਭ ਤੋਂ ਮਹੱਤਵਪੂਰਨ ਹਨ ਅਤੇ ਸੰਸਥਾ ਦੇ ਸਟਾਫ ਮੈਂਬਰ ਉਨ੍ਹਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰਦੇ ਹਨ। ਇਸ ਲਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਡਾਕਟਰੀ ਦੇਖਭਾਲ ਦੀ ਲੋੜ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਤਰੱਕੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੀ ਪੂਰਾ ਕੀਤਾ
ਕਰਮਚਾਰੀਆਂ ਨਾਲ ਸਬੰਧਿਤ ਇਕ ਹੋਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਭਗ 1,200 ਤਰੱਕੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਨ, ਜਿਨ੍ਹਾਂ ’ਚੋਂ ਬਹੁਤ ਸਾਰੀਆਂ 1992 ਦੀਆਂ ਸਨ। ਹੁਣ ਇਨ੍ਹਾਂ ਤਰੱਕੀਆਂ ’ਤੇ ਕਾਰਵਾਈ ਕੀਤੀ ਗਈ ਹੈ। ਡਾਇਰੈਕਟਰ ਨੇ ਕਿਹਾ ਕਿ ਸਮੇਂ ਸਿਰ ਕਰੀਅਰ ਦੀ ਤਰੱਕੀ ਅਤੇ ਭਲਾਈ ਉਨ੍ਹਾਂ ਕਰਮਚਾਰੀਆਂ ਲਈ ਜ਼ਰੂਰੀ ਹੈ, ਜਿਨ੍ਹਾਂ ਨੇ ਦਹਾਕਿਆਂ ਤੋਂ ਸੰਸਥਾ ਦੀ ਸੇਵਾ ਕੀਤੀ ਹੈ। ਇਸ ਨਾਲ ਕਰਮਚਾਰੀਆਂ ਦਾ ਮਨੋਬਲ ਵੱਧਦਾ ਹੈ ਅਤੇ ਉਨ੍ਹ ਮਰੀਜ਼ਾਂ ਦੀ ਦੇਖਭਾਲ ਲਈ ਵਧੇਰੇ ਸਮਰਪਣ ਨਾਲ ਕੰਮ ਕਰਨ ਦਰ ਸਕਦੇ ਹਨ।

ਕਾਰਡੀਅਕ ਐਮਰਜੈਂਸੀ ’ਚ ਵੀ ਸਹੂਲਤਾਂ ਦਾ ਵਾਧਾ
ਪੀ. ਜੀ. ਆਈ. ਵਿਖੇ ਸਮਰਪਿਤ ਕਾਰਡੀਅਕ ਐਮਰਜੈਂਸੀ ਹੁਣ ਪੂਰੀ ਸਮਰੱਥਾ ਨਾਲ ਕੰਮ ਕਰ ਰਹੀ ਹੈ। ਇਸ ਸਹੂਲਤ ਨੇ ਕਾਰਡੀਅਕ ਐਮਰਜੈਂਸੀ ਮਰੀਜ਼ਾਂ ਨੂੰ ਤੇਜ਼, ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਅਤੇ ਮਰੀਜ਼ਾਂ ਦੇ ਪ੍ਰਵਾਹ ’ਚ ਸੁਧਾਰ ਕਰਨ ’ਚ ਮਦਦ ਕੀਤੀ ਹੈ। ਸਟਾਫ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਲਈ 12 ਬੈੱਡ ਰਾਖਵੇਂ ਰੱਖਣ ਦਾ ਫ਼ੈਸਲਾ ਇਸ ਪ੍ਰਬੰਧ ਦੇ ਹਿੱਸੇ ਵਜੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪ੍ਰੋ. ਲਾਲ ਦੇ ਅਨੁਸਾਰ, ਭਵਿੱਖ ਵਿਚ ਕਾਰਡੀਅਕ ਸੈਂਟਰ ਦੇ ਅੰਦਰ ਸਟਾਫ਼ ਲਈ ਇਹ ਸਹਾਇਤਾ ਮਜ਼ਬੂਤ ਕੀਤੀ ਜਾਵੇਗੀ। ਇਹ ਪੀ. ਜੀ. ਆਈ. ਸਟਾਫ਼ ਨੂੰ ਗੰਭੀਰ ਬੀਮਾਰੀ ਜਾਂ ਅਚਾਨਕ ਡਾਕਟਰੀ ਐਮਰਜੈਂਸੀ ਦੀ ਸਥਿਤੀ ਵਿਚ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਇਲਾਜ ਵਿਚ ਵਧੇਰੇ ਸਹੂਲਤ ਪ੍ਰਦਾਨ ਕਰੇਗਾ। ਲਗਭਗ 30 ਲੱਖ ਮਰੀਜ਼ ਹਰ ਸਾਲ ਇਲਾਜ ਲਈ ਪੀ. ਜੀ. ਆਈ. ਆਉਂਦੇ ਹਨ। ਇੰਨੀ ਵੱਡੀ ਗਿਣਤੀ ਵਿਚ ਮਰੀਜ਼ਾਂ ਦੇ ਨਾਲ ਸੰਸਥਾ ਨੂੰ ਬਹੁਤ ਜ਼ਿਆਦਾ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰੋ. ਲਾਲ ਨੇ ਕਿਹਾ ਕਿ ਪੀ.ਜੀ.ਆਈ. ਵਿਚ ਬਹੁਤ ਸਾਰੀਆਂ ਸਹੂਲਤਾਂ ਹਨ, ਪਰ ਇੰਨੇ ਵੱਡੇ ਮਰੀਜ਼ਾਂ ਦੇ ਭਾਰ ਦੇ ਸਾਹਮਣੇ ਸਰੋਤ ਅਕਸਰ ਘੱਟ ਜਾਂਦੇ ਹਨ। ਇਸ ਦੇ ਬਾਵਜੂਦ ਇਹ ਸਟਾਫ਼ ਦੀ ਸਖ਼ਤ ਮਿਹਨਤ ਅਤੇ ਸਮਰਪਣ ਹੈ ਜੋ ਸੰਸਥਾ ਨੂੰ ਅੱਗੇ ਵਧਾਉਂਦਾ ਰਹਿੰਦਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...