Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

14 ਅਗਸਤ, 2026 05:47 PM

ਨਵੀਂ ਦਿੱਲੀ ਸਥਿਤ ਇਟਲੀ ਦੇ ਦੂਤਘਰ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਬਾਰੇ ਕੀਤੀਆਂ ਟਿੱਪਣੀਆਂ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਇਕ ਸਖ਼ਤ ਬਿਆਨ ਜਾਰੀ ਕੀਤਾ ਹੈ। ਦੂਤਘਰ ਨੇ ਕਿਹਾ ਕਿ ਇਹ ਟਿੱਪਣੀਆਂ ਅਪਮਾਨਜਨਕ ਸਨ ਅਤੇ ਭਾਰਤ ਦੀ ਅੰਦਰੂਨੀ ਰਾਜਨੀਤੀ ਦੇ ਅਧੀਨ ਅਜਿਹੀਆਂ ਗੱਲਾਂ ਨਹੀਂ ਕਹੀਆਂ ਜਾਣੀਆਂ ਚਾਹੀਦੀਆਂ ਸਨ।


14 ਅਗਸਤ ਨੂੰ ਆਪਣੇ ਬਿਆਨ 'ਚ ਦੂਤਘਰ ਨੇ ਕਿਹਾ ਕਿ ਉਹ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਸਬੰਧਤ ਟਿੱਪਣੀਆਂ ਨੂੰ ਲੈ ਕੇ ਬਹੁਤ ਚਿੰਤਤ ਹੈ। ਉਸ ਨੇ ਕਿਹਾ ਕਿ ਹਾਲਾਂਕਿ ਕਿਸੇ ਵੀ ਲੋਕਤੰਤਰ 'ਚ ਰਾਜਨੀਤਕ ਅਸਹਿਮਤੀ ਇਕ ਆਮ ਗੱਲ ਹੈ ਪਰ ਭਾਰਤ ਦੇ ਅੰਦਰੂਨੀ ਰਾਜਨੀਤਕ ਮੁੱਦਿਆਂ ਦਾ ਇਸਤੇਮਾਲ ਇਟਲੀ ਦੀ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਉਣ ਜਾਂ ਉਨ੍ਹਾਂ ਦਾ ਅਪਮਾਨ ਕਰਨ ਲਈ ਨਹੀਂ ਕੀਤਾ ਜਾਣਾ ਚਾਹੀਦਾ।


ਦੂਤਘਰ ਨੇ ਕਿਹਾ ਕਿ ਉਹ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਅਤੇ ਖੁੱਲ੍ਹੀ ਰਾਜਨੀਤਿਕ ਬਹਿਸ ਦਾ ਸਨਮਾਨ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਇਟਲੀ ਅਤੇ ਉਸ ਦੀ ਚੁਣੀ ਹੋਈ ਲੀਡਰਸ਼ਿਪ ਦੇ ਪ੍ਰਤੀ ਵੀ ਅਜਿਹਾ ਹੀ ਸਨਮਾਨ ਦਿਖਾਇਆ ਜਾਵੇਗਾ। ਉਸ ਨੇ ਸਪੱਸ਼ਟ ਤੌਰ 'ਤੇ ਕਿਹਾ,"ਰਾਜਨੀਤਿਕ ਬਹਿਸ ਦਾ ਸਵਾਗਤ ਹੈ। ਸਾਡੇ ਪ੍ਰਧਾਨ ਮੰਤਰੀ ਦਾ ਅਪਮਾਨ ਮਨਜ਼ੂਰ ਨਹੀਂ ਹੈ। ਬਿਆਨ ਦਾ ਸਮਾਪਨ ਇਟਲੀ ਅਤੇ ਭਾਰਤ ਵਿਚਕਾਰ ਆਪਸੀ ਸਤਿਕਾਰ, ਮਾਣ ਅਤੇ ਸਾਂਝੇ ਲੋਕਤੰਤਰੀ ਮੁੱਲਾਂ 'ਤੇ ਅਧਾਰਤ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਦਾ ਜ਼ਿਕਰ ਕਰਕੇ ਕੀਤਾ ਗਿਆ।


ਇਹ ਵਿਵਾਦ ਵੀਰਵਾਰ ਨੂੰ ਉਦੋਂ ਸ਼ੁਰੂ ਹੋਇਆ ਜਦੋਂ ਰਾਹੁਲ ਗਾਂਧੀ ਨੇ "ਰਚਨਾਤਮਕ ਕਾਂਗਰਸ" ਦੇ ਰਾਸ਼ਟਰੀ ਸੰਮੇਲਨ 'ਚ ਭਾਸ਼ਣ ਦਿੱਤਾ। ਆਪਣੇ ਭਾਸ਼ਣ ਦੌਰਾਨ, ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ੀ ਨੇਤਾਵਾਂ ਨੂੰ ਮਿਲਣ 'ਤੇ ਉਨ੍ਹਾਂ ਨੂੰ ਜੱਫੀ ਪਾਉਂਦੇ ਹਨ, ਜਿਨ੍ਹਾਂ 'ਚ ਮੇਲੋਨੀ ਵੀ ਸ਼ਾਮਲ ਹੈ। ਆਪਣੇ ਗੱਲ ਰੱਖਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦਾ ਕਿ ਪੀਐੱਮ ਮੋਦੀ ਨੂੰ ਇਹ ਆਦਤ ਕਿੱਥੋਂ ਲੱਗੀ ਅਤੇ ਮਜ਼ਾਕ 'ਚ ਕਿਹਾ ਕਿ ਕਦੇ-ਕਦੇ ਲੋਕਾਂ ਦੇ ਦਿਮਾਗ 'ਚ ਅਜੀਬ ਵਿਚਾਰ ਆ ਜਾਂਦੇ ਹਨ ਅਤੇ ਮੋਦੀ ਨੂੰ ਲੱਗਦਾ ਹੈ ਕਿ ਵਿਦੇਸ਼ ਨੀਤੀ ਇਸੇ ਤਰ੍ਹਾਂ ਕੰਮ ਕਰਦੀ ਹੈ। ਅਜਿਹਾ ਕਹਿੰਦੇ ਹੀ ਉਹ ਮੰਚ 'ਤੇ ਮੌਜੂਦ ਕਾਂਗਰਸ ਦੇ ਸਾਥੀ ਨੇਤਾ ਸੰਦੀਪ ਦੀਕਸ਼ਤ ਕੋਲ ਗਏ ਅਤੇ ਉਨ੍ਹਾਂ ਨੂੰ ਜੱਫੀ ਪਾ ਲਈ, ਜਿਸ ਨਾਲ ਭੀੜ 'ਚ ਹਾਸੋਹੀਣ ਮਾਹੌਲ ਹੋ ਗਿਆ। ਇਸ ਤੋਂ ਬਾਅਦ ਦੀਕਸ਼ਤ ਨੇ ਮਜ਼ਾਕ 'ਚ ਗਾਂਧੀ ਤੋਂ ਪੁੱਛਿਆ ਕਿ ਕੀ ਉਹ ਉਸ ਨੂੰ ਗਲੇ ਲਗਾਉਂਦੇ ਸਮੇਂ ਮੇਲੋਨੀ ਦੀ ਕਲਪਨਾ ਕਰ ਰਹੇ ਸਨ। ਗਾਂਧੀ ਨੇ ਜਵਾਬ ਦਿੱਤਾ ਕਿ ਉਹ ਅਜੇ ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਨਾਲ ਉੱਥੇ ਮੌਜੂਦ ਲੋਕਾਂ ਹੋਰ ਉੱਚੀ-ਉੱਚੀ ਹੱਸਣ ਲੱਗੇ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ