ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋ ਰਹੀ ਹੈ। ਅੱਜ ਹੋਣ ਵਾਲੀ ਕੇਂਦਰੀ ਕੈਬਨਿਟ ਮੀਟਿੰਗ ਦੌਰਾਨ ਸੰਸਦ ਦੇ ਸਰਦ ਰੁੱਤ ਸੈਸ਼ਨ ਦੀਆਂ ਤਿਆਰੀਆਂ ਅਤੇ ਸਰਕਾਰ ਦੀਆਂ ਰਣਨੀਤੀਆਂ 'ਤੇ ਵਿਚਾਰ-ਚਰਚਾ ਹੋਣ ਦੀ ਉਮੀਦ ਹੈ। ਇਸ ਦੌਰਾਨ ਸੈਸ਼ਨ ਵਿਚ ਪੇਸ਼ ਕੀਤੇ ਜਾਣ ਵਾਲੇ ਨਵੇਂ ਬਿੱਲਾਂ ਨੂੰ ਪ੍ਰਵਾਨਗੀ ਅਤੇ ਵੱਖ-ਵੱਖ ਯੋਜਨਾਵਾਂ ਦੇ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ 18 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਮੰਡਪਮ ਵਿਖੇ ਮੰਤਰੀ ਪ੍ਰੀਸ਼ਦ ਨਾਲ 3.5 ਘੰਟੇ ਦੀ ਸਮੀਖਿਆ ਮੀਟਿੰਗ ਕੀਤੀ ਸੀ, ਜਿਸ ਵਿੱਚ 'ਵਿਕਾਸ ਭਾਰਤ ਮਿਸ਼ਨ' ਅਤੇ ਗਰੀਬੀ ਹਟਾਉਣ ਦੀਆਂ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ।