Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ

12 ਮਈ, 2026 06:18 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਘੇ ਕੱਲ ਭਾਵ 10 ਮਈ 2026 ਨੂੰ ਹੈਦਰਾਬਾਦ ’ਚ ਇਕ ਰੈਲੀ ਦੌਰਾਨ ਦੇਸ਼ ਵਾਸੀਆਂ ਨੂੰ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨੇ ਜਿਊਲਰੀ ਇੰਡਸਟਰੀ ’ਚ ਭੜਥੂ ਪਾ ਦਿੱਤਾ ਹੈ। ਦਿੱਲੀ ਸਮੇਤ ਪੂਰੇ ਦੇਸ਼ ਦੇ ਜਿਊਲਰੀ ਵਪਾਰੀ, ਸੁਨਿਆਰੇ ਅਤੇ ਛੋਟੇ ਕਾਰੋਬਾਰੀ ਇਸ ਅਪੀਲ ਤੋਂ ਬੇਹੱਦ ਚਿੰਤਤ ਨਜ਼ਰ ਆ ਰਹੇ ਹਨ।

ਚੈਂਬਰ ਆਫ ਟਰੇਡ ਐਂਡ ਇੰਡਸਟਰੀ (ਸੀ. ਟੀ. ਆਈ.) ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਇਸ ਮੁੱਦੇ ’ਤੇ ਵਿਸਥਾਰ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਅਪੀਲ ਸਾਹਮਣੇ ਆਉਂਦਿਆਂ ਹੀ ਸੈਂਕੜੇ ਵਪਾਰੀਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਆਪਣੀ ਡੂੰਘੀ ਚਿੰਤਾ ਪ੍ਰਗਟਾਈ ਹੈ।

ਗੋਇਲ ਨੇ ਕਿਹਾ ਕਿ ਵਿਆਹਾਂ ਦਾ ਪੀਕ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਸਮੇਂ ਪ੍ਰਧਾਨ ਮੰਤਰੀ ਦੀ ਇਸ ਅਪੀਲ ਨਾਲ ਗਹਿਣਿਆਂ ਅਤੇ ਜਿਊਲਰੀ ਦੀ ਮੰਗ ’ਚ ਭਾਰੀ ਗਿਰਾਵਟ ਆਉਣ ਦਾ ਖਦਸ਼ਾ ਹੈ।

ਖਪਤ 800 ਟਨ ਤੋਂ ਘਟ ਕੇ 500 ਟਨ ਰਹਿਣ ਦਾ ਅੰਦਾਜ਼ਾ
ਭਾਰਤ ਚੀਨ ਤੋਂ ਬਾਅਦ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸੋਨੇ ਦਾ ਖਪਤਕਾਰ ਦੇਸ਼ ਹੈ। ਸੀ. ਟੀ. ਆਈ. ਅਨੁਸਾਰ ਦੇਸ਼ ’ਚ ਹਰ ਸਾਲ ਔਸਤਨ 700 ਤੋਂ 800 ਟਨ ਸੋਨੇ ਦੀ ਖਪਤ ਹੁੰਦੀ ਹੈ। ਬ੍ਰਿਜੇਸ਼ ਗੋਇਲ ਦਾ ਕਹਿਣਾ ਹੈ ਕਿ ਪੀ. ਐੱਮ. ਮੋਦੀ ਦੀ ਇਸ ਅਪੀਲ ਤੋਂ ਬਾਅਦ ਸੋਨੇ ਦੀ ਖਪਤ 800 ਟਨ ਤੋਂ ਘਟ ਕੇ 500 ਟਨ ਤੱਕ ਰਹਿ ਸਕਦੀ ਹੈ।

ਛੋਟੇ ਜਿਊਲਰਜ਼, ਸੁਨਿਆਰੇ ਅਤੇ ਕਾਰੀਗਰਾਂ ’ਤੇ ਛਾਂਟੀ ਦਾ ਖਤਰਾ
ਸੀ. ਟੀ. ਆਈ. ਚੇਅਰਮੈਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਕ ਸਾਲ ਤੱਕ ਸੋਨੇ ਦੀ ਵਿਕਰੀ ਪ੍ਰਭਾਵਿਤ ਰਹੀ ਤਾਂ ਛੋਟੇ ਜਿਊਲਰਜ਼, ਸੁਨਿਆਰੇ ਅਤੇ ਕਾਰੀਗਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਤਨਖਾਹ ਦੇਣ ’ਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ’ਚ ਕਈ ਥਾਵਾਂ ’ਤੇ ਮਜਬੂਰਨ ਕਰਮਚਾਰੀਆਂ ਦੀ ਛਾਂਟੀ ਕਰਨੀ ਪੈ ਸਕਦੀ ਹੈ। ਜਿਊਲਰਜ਼ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਅਪੀਲ ਨਾਲ ਗਾਹਕਾਂ ਦੇ ਮਨ ’ਚ ਡਰ ਦਾ ਮਾਹੌਲ ਬਣ ਜਾਂਦਾ ਹੈ, ਜਿਸ ਕਾਰਨ ਸੋਨੇ ਦੀ ਵਿਕਰੀ ਖਾਸ ਕਰ ਕੇ ਵਿਆਹਾਂ ਦੇ ਸੀਜ਼ਨ ’ਚ ਕਾਫੀ ਘੱਟ ਹੋ ਸਕਦੀ ਹੈ।

ਸੋਨਾ ਸੱਭਿਆਚਾਰ ਦਾ ਹਿੱਸਾ ਹੈ
ਸੀ. ਟੀ. ਆਈ. ਜਨਰਲ ਸਕੱਤਰ ਗੁਰਮੀਤ ਅਰੋੜਾ ਅਤੇ ਰਮੇਸ਼ ਆਹੂਜਾ ਨੇ ਕਿਹਾ ਕਿ ਸੋਨਾ ਸਿਰਫ ਇਕ ਧਾਤੂ ਜਾਂ ਨਿਵੇਸ਼ ਦਾ ਸਾਧਨ ਨਹੀਂ ਹੈ, ਸਗੋਂ ਭਾਰਤੀ ਸੱਭਿਆਚਾਰ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਵਿਆਹਾਂ ’ਚ ਗਹਿਣੇ ਲੱਗਭਗ ਲਾਜ਼ਮੀ ਮੰਨੇ ਜਾਂਦੇ ਹਨ, ਇਸ ਲਈ ਇਹ ਅਪੀਲ ਜਿਊਲਰੀ ਇੰਡਸਟਰੀ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਕਾਫੀ ਚੁਣੌਤੀਪੂਰਨ ਸਮਾਂ ਪੈਦਾ ਕਰ ਰਹੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ