Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ

PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ ਕੱਢਿਆ ਫਲੈਗ ਮਾਰਚ

15 ਜੁਲਾਈ, 2026 07:23 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਪ੍ਰਸਤਾਵਿਤ ਜਲੰਧਰ ਦੌਰੇ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਵਿਵਸਥਾ ਪੂਰੀ ਤਰ੍ਹਾਂ ਚਾਕ-ਚੌਬੰਦ ਕਰ ਦਿੱਤੀ ਗਈ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੀ ਅਗਵਾਈ ਵਿਚ ਮੰਗਲਵਾਰ ਨੂੰ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਪ੍ਰਮੁੱਖ ਇਲਾਕਿਆਂ ਵਿਚ ਵਿਆਪਕ ਫਲੈਗ ਮਾਰਚ ਕੱਢਿਆ ਗਿਆ।

ਫਲੈਗ ਮਾਰਚ ਦਾ ਉਦੇਸ਼ ਆਮ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ, ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ਨੂੰ ਖ਼ਤਮ ਕਰਨਾ ਸੀ। ਇਸ ਦੌਰਾਨ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ 'ਤੇ ਪੈਦਲ ਮਾਰਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੂਰੇ ਸ਼ਹਿਰ ਵਿਚ ਸੁਰੱਖਿਆ ਵਿਵਸਥਾ ਹੋਰ ਵੀ ਸਖ਼ਤ ਕਰ ਦਿੱਤੀ ਗਈ ਹੈ। ਸਾਰੇ ਪ੍ਰਮੁੱਖ ਪ੍ਰਵੇਸ਼ (ਐਂਟਰੀ) ਅਤੇ ਨਿਕਾਸ (ਐਗਜ਼ਿਟ) ਮਾਰਗਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਆਧੁਨਿਕ ਸੁਰੱਖਿਆ ਉਪਕਰਨਾਂ ਦੀ ਮਦਦ ਨਾਲ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸ਼ੱਕੀ ਸਰਗਰਮੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਪੁਲਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਵੀ ਵੱਖ-ਵੱਖ ਸਥਾਨਾਂ 'ਤੇ ਸਾਂਝੇ ਤੌਰ 'ਤੇ ਨਿਗਰਾਨੀ ਕਰ ਰਹੀਆਂ ਹਨ। ਸੰਵੇਦਨਸ਼ੀਲ ਇਲਾਕਿਆਂ ਵਿਚ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਨਿਯਮਿਤ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਾਂਚ ਦੌਰਾਨ ਪੁਲਸ ਦਾ ਸਹਿਯੋਗ ਕਰਨ, ਧੀਰਜ ਬਣਾਈ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸਰਗਰਮੀ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਜਾਂ ਨਜ਼ਦੀਕੀ ਥਾਣੇ ਨੂੰ ਦੇਣ। ਜਲੰਧਰ ਪੁਲਸ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸ਼ਹਿਰ ਵਿਚ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੀ ਪੁਲਸ ਫੋਰਸ ਪੂਰੀ ਮੁਸਤੈਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ