ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਏਸ਼ਈਆਈ ਖੇਡਾਂ ਦੇ ਸੋਨ ਤਮਗਾ ਜੇਤੂ ਨਿਸ਼ਾਨੇਬਾਜ਼ ਜਸਪਾਲ ਰਾਣਾ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਅਤੇ ਕਿਹਾ ਕਿ ਇਹ ਭਾਰਤੀ ਖੇਡ ਜਗਤ ਲਈ ਬਹੁਤ ਵੱਡਾ ਨੁਕਸਾਨ ਹੈ। ਰਾਣਾ ਦਾ ਵੀਰਵਾਰ ਦੀ ਰਾਤ ਦਿੱਲੀ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਸੀ। ਉਹ 49 ਸਾਲ ਦੇ ਸਨ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਪੋਸਟ ਕੀਤਾ,''ਜਸਪਾਲ ਰਾਣਾ ਜੀ ਦੇ ਦਿਹਾਂਤ ਤੋਂ ਮੈਨੂੰ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਦਾ ਦਿਹਾਂਤ ਭਾਰਤੀ ਖੇਡ ਜਗਤ ਲਈ ਵੱਡਾ ਨੁਕਸਾਨ ਹੈ।''
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਣਾ ਨੇ ਨਿਸ਼ਾਨੇਬਾਜ਼ੀ 'ਚ ਆਪਣੀ ਅਸਾਧਾਰਨ ਉਪਲੱਬਧੀਆਂ ਨਾਲ ਦੇਸ਼ ਨੂੰ ਬਹੁਤ ਮਾਣ ਦਿਵਾਇਆ ਅਤੇ ਇਕ ਕੋਚ ਵਜੋਂ ਨੌਜਵਾਨ ਖਿਡਾਰੀਆਂ ਨੂੰ ਤਿਆਰ ਕਰਨ 'ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ,''ਉੱਤਮਤਾ, ਅਨੁਸ਼ਾਸਨ ਅਤੇ ਖੇਡ ਜਗਤ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਨੇ ਉਨ੍ਹਾਂ ਨੂੰ ਬਹੁਤ ਪ੍ਰਸ਼ੰਸ਼ਾ ਦਿਵਾਈ। ਦੁੱਖ ਦੀ ਇਸ ਘੜੀ 'ਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪੂਰੇ ਖੇਡ ਜਗਤ ਦੇ ਨਾਲ ਹੈ। ਓਮ ਸ਼ਾਂਤੀ।''