ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬੁੱਧ ਪੂਰਨਿਮਾ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸੱਚਾਈ, ਸਮਾਨਤਾ ਅਤੇ ਸਦਭਾਵਨਾ 'ਤੇ ਅਧਾਰਤ ਉਨ੍ਹਾਂ ਦਾ ਸੰਦੇਸ਼ ਮਨੁੱਖਤਾ ਲਈ ਮਾਰਗਦਰਸ਼ਕ ਰਿਹਾ ਹੈ।
PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ,"ਬੁੱਧ ਪੂਰਨਿਮਾ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਸੱਚ, ਸਮਾਨਤਾ ਅਤੇ ਸਦਭਾਵਨਾ ਦੇ ਸਿਧਾਂਤਾਂ 'ਤੇ ਅਧਾਰਤ ਭਗਵਾਨ ਬੁੱਧ ਦੇ ਸੰਦੇਸ਼ ਮਨੁੱਖਤਾ ਦੇ ਮਾਰਗਦਰਸ਼ਕ ਰਹੇ ਹਨ। ਤਿਆਗ ਅਤੇ ਤਪੱਸਿਆ ਨੂੰ ਸਮਰਪਿਤ ਉਨ੍ਹਾਂ ਦਾ ਜੀਵਨ ਹਮੇਸ਼ਾ ਵਿਸ਼ਵ ਭਾਈਚਾਰੇ ਨੂੰ ਦਇਆ ਅਤੇ ਸ਼ਾਂਤੀ ਵੱਲ ਪ੍ਰੇਰਿਤ ਕਰੇਗਾ।"