Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ ਨੇ 59 ਰਾਜ ਸਭਾ ਮੈਂਬਰਾਂ ਨੂੰ ਦਿੱਤੀ ਵਿਧਾਈ, ਕਿਹਾ- 'ਰਾਜਨੀਤੀ 'ਚ ਫੁੱਲ ਸਟਾਪ ਨਹੀਂ ਹੁੰਦਾ'

18 ਮਾਰਚ, 2026 07:02 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜ ਸਭਾ ਤੋਂ ਅਪ੍ਰੈਲ ਅਤੇ ਜੁਲਾਈ ਦੇ ਵਿਚਕਾਰ ਸੇਵਾਮੁਕਤ ਹੋ ਰਹੇ 59 ਸੰਸਦ ਮੈਂਬਰਾਂ ਨੂੰ ਵਿਦਾਇਗੀ ਦਿੱਤੀ। ਇਸ ਮੌਕੇ ਉਨ੍ਹਾਂ ਸੰਸਦ ਨੂੰ ਇਕ "ਖੁੱਲ੍ਹੀ ਯੂਨੀਵਰਸਿਟੀ" ਕਰਾਰ ਦਿੱਤਾ ਅਤੇ ਸੇਵਾਮੁਕਤ ਹੋ ਰਹੇ ਮੈਂਬਰਾਂ ਨੂੰ ਰਾਸ਼ਟਰੀ ਜੀਵਨ 'ਚ ਆਪਣਾ ਯੋਗਦਾਨ ਜਾਰੀ ਰੱਖਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ 'ਚ ਇਕ ਅਹਿਮ ਗੱਲ ਕਹੀ ਕਿ "ਰਾਜਨੀਤੀ 'ਚ ਫੁੱਲ ਸਟਾਪ ਵਰਗੀ ਕੋਈ ਚੀਜ਼ ਨਹੀਂ ਹੁੰਦੀ।'' ਉਨ੍ਹਾਂ ਕਿਹਾ ਕਿ ਭਾਵੇਂ ਕੁਝ ਮੈਂਬਰ ਦੁਬਾਰਾ ਸਦਨ 'ਚ ਆਉਣਗੇ ਅਤੇ ਕੁਝ ਨਹੀਂ, ਪਰ ਉਨ੍ਹਾਂ ਦਾ ਤਜਰਬਾ ਹਮੇਸ਼ਾ ਦੇਸ਼ ਦੇ ਕੰਮ ਆਵੇਗਾ।

ਸੀਨੀਅਰ ਆਗੂਆਂ ਦੀ ਸ਼ਲਾਘਾ 

ਪੀਐੱਮ ਮੋਦੀ ਨੇ ਵਿਸ਼ੇਸ਼ ਤੌਰ 'ਤੇ ਤਿੰਨ ਦਿੱਗਜ ਨੇਤਾਵਾਂ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ, ਮਲਿਕਾਰਜੁਨ ਖੜਗੇ ਅਤੇ ਸ਼ਰਦ ਪਵਾਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਜੀਵਨ ਦਾ ਅੱਧੇ ਤੋਂ ਵੱਧ ਸਮਾਂ ਸੰਸਦੀ ਕਾਰਵਾਈਆਂ 'ਚ ਬਿਤਾਇਆ ਹੈ। ਉਨ੍ਹਾਂ ਕਿਹਾ,''ਜਿਸ ਤਰ੍ਹਾਂ ਨਾਲ ੁਹ ਨਿਯਮਿਤ ਰੂਪ ਨਾਲ ਸਦਨ ਆਉਂਦੇ ਹਨ, ਕਾਰਵਾਈ 'ਚ ਇੰਨੀ ਵਫਾਦਾਰੀ ਨਾਲ ਹਿੱਸਾ ਲੈਂਦੇ ਹਨ, ਉਹ ਅਸਲ 'ਚ ਸ਼ਲਾਘਾਯੋਗ ਹੈ- ਇਹ ਇਕ ਅਜਿਹੀ ਭਾਵਨਾ ਹੈ, ਜਿਸ ਤੋਂ ਸਾਰੇ ਨਵੇਂ ਸੰਸਦ ਮੈਂਬਰਾਂ ਨੂੰ ਸਿੱਖਣਾ ਚਾਹੀਦਾ ਹੈ। ਹਰਿਵੰਸ਼ ਅਤੇ ਅਠਾਵਲੇ ਦਾ ਜ਼ਿਕਰ ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਉਪ ਸਭਾਪਤੀ ਹਰਿਵੰਸ਼ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ "ਮ੍ਰਦੁਭਾਸ਼ੀ ਪਰ ਦ੍ਰਿੜ ਇਰਾਦੇ ਵਾਲਾ" ਵਿਅਕਤੀ ਦੱਸਿਆ।  ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕੇ-ਫੁਲਕੇ ਅੰਦਾਜ਼ 'ਚ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੂੰ "ਸਦਾਬਹਾਰ" ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਕੋਈ ਵੀ ਖਾਲੀਪਨ ਮਹਿਸੂਸ ਨਹੀਂ ਕਰੇਗਾ ਕਿਉਂਕਿ ਉਹ ਲਗਾਤਾਰ ਸੇਵਾਵਾਂ ਦਿੰਦੇ ਰਹਿਣਗੇ।

ਰਾਜ ਸਭਾ ਦੀ ਅਹਿਮੀਅਤ 

ਲੋਕਤੰਤਰ 'ਚ ਰਾਜ ਸਭਾ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਦਨ ਕਿਸੇ ਵੀ ਫੈਸਲੇ 'ਤੇ "ਦੂਜੀ ਰਾਏ" (Second Opinion) ਲੈਣ ਵਰਗਾ ਹੈ, ਜੋ ਲੋਕਤੰਤਰੀ ਫੈਸਲੇ ਲੈਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਕੁਝ ਮੈਂਬਰਾਂ ਨੂੰ ਪੁਰਾਣੇ ਅਤੇ ਨਵੇਂ ਦੋਵਾਂ ਸੰਸਦ ਭਵਨਾਂ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ 6 ਸਾਲਾਂ ਦੇ ਰਾਜ ਸਭਾ ਕਾਰਜਕਾਲ ਨੂੰ ਜੀਵਨ ਨੂੰ ਰੂਪ ਦੇਣ ਵਾਲਾ ਇਕ ਅਨਮੋਲ ਮੌਕਾ ਦੱਸਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ