ਅੰਬਾਲਾ : ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯਾਤਰਾਵਾਂ ਬਾਰੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ਦੀਆਂ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਯਾਤਰਾ ਕਰਨ ਜਾਂ ਲੋਕਾਂ ਨਾਲ ਸੰਪਰਕ ਕਰਨ ਤੋਂ ਪਹਿਲਾਂ ਖੜਗੇ ਜਾਂ ਕਿਸੇ ਹੋਰ ਤੋਂ ਮਨਜ਼ੂਰੀ ਲੈਣ ਦੀ ਲੋੜ ਨਹੀਂ ਹੈ। ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਵਿਜ ਨੇ ਕਿਹਾ,''ਪੀ.ਐੱਮ. ਕਿਤੇ ਜਾਣ ਤੋਂ ਪਹਿਲਾਂ ਉਨ੍ਹਾਂ ਤੋਂ ਨਹੀਂ ਪੁੱਛਣਗੇ। ਖੜਗੇ ਖ਼ੁਦ ਇਕ ਗੁਆਚੇ ਹੋਏ ਮੋਹਰੇ ਹਨ ਅਤੇ ਸਿਰਫ਼ ਸਫ਼ਲ ਲੋਕਾਂ ਤੋਂ ਹੀ ਪੁੱਛਿਆ ਜਾਂਦਾ ਹੈ। ਪ੍ਰਧਾਨ ਮੰਤਰੀ ਸਹੀ ਕੰਮ ਕਰ ਰਹੇ ਹਨ, ਸਿੱਧੇ ਲੋਕਾਂ ਤੱਕ ਪਹੁੰਚ ਰਹੇ ਹਨ।''
ਭਾਜਪਾ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਵੀ ਰਾਸ਼ਟਰੀ ਸੁਰੱਖਿਆ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਬਚਾਅ ਕੀਤਾ। ਕਾਂਗਰਸ ਪ੍ਰਧਾਨ ਖੜਗੇ ਦੀਆਂ ਟਿੱਪਣੀਆਂ 'ਤੇ ਬੋਲਦੇ ਹੋਏ ਖੰਡੇਲਵਾਲ ਨੇ ਕਿਹਾ ਕਿ ਪੀ.ਐੱਮ. ਮੋਦੀ ਵਿਰੋਧੀ ਆਗੂਆਂ ਦੀ ਸਲਾਹ ਦੇ ਬਿਨਾਂ ਰਾਸ਼ਟਰੀ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਲਈ ਚੰਗੀ ਤਰ੍ਹਾਂ ਤਿਆਰ ਹਨ। ਐਤਵਾਰ ਨੂੰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਸੰਸਦ ਮੈਂਬਰ ਮਲਿਕਾਰਜੁਨ ਖੜਗੇ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ਼ ਕੱਸਿਆ। ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਆਪਰੇਸ਼ਨਸ ਸਿੰਦੂਰ 'ਤੇ ਆਤਮ ਪ੍ਰਸ਼ੰਸਾ ਤੋਂ ਬਚਣ ਲਈ ਕਿਹਾ ਅਤੇ ਕਿਹਾ ਕਿ ਕੋਈ ਵੀ ਦੇਸ਼ ਖ਼ਿਲਾਫ਼ ਨਹੀਂ ਬੋਲੇਗਾ।