Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ 'ਤੇ ਹੋ ਸਕਦਾ ਸੀ 'ਹਮਲਾ'! ਸਪੀਕਰ ਓਮ ਬਿਰਲਾ ਦਾ ਵੱਡਾ ਦਾਅਵਾ

05 ਫ਼ਰਵਰੀ, 2026 05:38 PM

ਨਵੀਂ ਦਿੱਲੀ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇੱਕ ਬੇਹੱਦ ਹੈਰਾਨ ਕਰਨ ਵਾਲਾ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ ਵਿੱਚ ਆਉਣ ਤੋਂ ਮਨ੍ਹਾ ਕੀਤਾ ਸੀ। ਸਪੀਕਰ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰ ਪ੍ਰਧਾਨ ਮੰਤਰੀ 'ਤੇ ਸਰੀਰਕ ਹਮਲਾ ਕਰ ਸਕਦੇ ਸਨ, ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ। ਇਸ ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਲੋਕ ਸਭਾ ਦੇ ਇਤਿਹਾਸ 'ਤੇ 'ਕਾਲਾ ਧੱਬਾ'
ਸਪੀਕਰ ਓਮ ਬਿਰਲਾ ਨੇ ਸਦਨ ਵਿੱਚ ਵਿਰੋਧੀ ਧਿਰ ਦੇ ਕੁਝ ਸੰਸਦ ਮੈਂਬਰਾਂ ਦੇ ਵਿਵਹਾਰ ਨੂੰ ਲੋਕ ਸਭਾ ਦੇ ਇਤਿਹਾਸ ਵਿੱਚ ਇੱਕ 'ਕਾਲਾ ਧੱਬਾ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਜੋ ਕੁਝ ਹੋਇਆ ਉਹ ਬੇਹੱਦ ਅਣਕਿਆਸਿਆ ਸੀ। ਸਪੀਕਰ ਅਨੁਸਾਰ ਕਾਂਗਰਸੀ ਸੰਸਦ ਮੈਂਬਰ ਪ੍ਰਧਾਨ ਮੰਤਰੀ ਖਿਲਾਫ ਕੁਝ ਗਲਤ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਸ ਕਾਰਨ ਰਾਸ਼ਟਰਪਤੀ ਦੇ ਭਾਸ਼ਣ 'ਤੇ ਪ੍ਰਧਾਨ ਮੰਤਰੀ ਦੇ ਜਵਾਬੀ ਭਾਸ਼ਣ ਨੂੰ ਟਾਲ ਦਿੱਤਾ ਗਿਆ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਹੀ ਧੰਨਵਾਦ ਮਤਾ ਪਾਸ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਾਲ 2004 ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਦੇ ਜਵਾਬ ਤੋਂ ਬਿਨਾਂ ਹੀ ਇਹ ਮਤਾ ਮਨਜ਼ੂਰ ਕੀਤਾ ਗਿਆ ਹੋਵੇ।

ਭਾਜਪਾ ਨੇ ਸਪੀਕਰ ਦਾ ਕੀਤਾ ਧੰਨਵਾਦ
ਭਾਜਪਾ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ ਨੇ ਇਸ ਦਾਅਵੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਖ਼ਤਰੇ ਵਿੱਚ ਸੀ ਅਤੇ ਉਹ ਸਪੀਕਰ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੇ ਪੀ.ਐਮ. ਮੋਦੀ ਨੂੰ ਸਦਨ ਵਿੱਚ ਆਉਣ ਤੋਂ ਰੋਕ ਲਿਆ। ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟਾਉਂਦੇ ਹੋਏ ਸਵਾਲ ਕੀਤਾ ਕਿ ਕੀ ਵਿਰੋਧੀ ਧਿਰ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਚਾਹੁੰਦੀ ਹੈ?

ਪ੍ਰਿਅੰਕਾ ਗਾਂਧੀ ਦਾ ਪਲਟਵਾਰ
ਦੂਜੇ ਪਾਸੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਗਲਤ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਤਿੰਨ ਮਹਿਲਾ ਸੰਸਦ ਮੈਂਬਰ ਪ੍ਰਧਾਨ ਮੰਤਰੀ ਦੇ ਕੋਲ ਜਾ ਕੇ ਖੜ੍ਹੀਆਂ ਹੋ ਗਈਆਂ, ਤਾਂ ਉਨ੍ਹਾਂ ਨੂੰ ਖ਼ਤਰਾ ਕਿਵੇਂ ਹੋ ਗਿਆ? ਉਨ੍ਹਾਂ ਮੀਡੀਆ ਨੂੰ ਕਿਹਾ ਕਿ ਸਰਕਾਰ ਤੋਂ ਇਹ ਸਵਾਲ ਪੁੱਛਿਆ ਜਾਣਾ ਚਾਹੀਦਾ ਹੈ ਕਿ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਨੂੰ ਸਦਨ ਵਿੱਚ ਬੋਲਣ ਤੋਂ ਕਿਉਂ ਰੋਕਿਆ ਗਿਆ। ਰਾਹੁਲ ਗਾਂਧੀ ਨੇ ਵੀ ਸਪੀਕਰ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਬੋਲਣ ਤੋਂ ਰੋਕਣ ਦੇ ਫੈਸਲੇ ਨੂੰ ਲੋਕਤੰਤਰ 'ਤੇ ਕਲੰਕ ਦੱਸਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ