Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

24 ਫ਼ਰਵਰੀ, 2026 06:53 PM

ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਇਜ਼ਰਾਈਲ ਦੌਰੇ ਦੇ ਸਮੇਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਮੌਜੂਦਾ ਸਰਕਾਰ ਨੇ ਫਲਸਤੀਨੀਆਂ ਤੇ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 25 ਫਰਵਰੀ ਨੂੰ ਦੋ ਦਿਨਾਂ ਦੌਰੇ ਲਈ ਇਜ਼ਰਾਈਲ ਜਾ ਰਹੇ ਹਨ, ਜਿੱਥੇ ਉਹ ਇਜ਼ਰਾਈਲੀ ਸੰਸਦ ਨੂੰ ਸੰਬੋਧਨ ਕਰਨਗੇ ਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ।

ਫਲਸਤੀਨ ਨੀਤੀ 'ਚ ਬਦਲਾਅ ਦਾ ਦੋਸ਼
 ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ ਕਿ ਜਦੋਂ ਦੁਨੀਆ ਭਰ ਵਿੱਚ ਗਾਜ਼ਾ 'ਚ ਇਜ਼ਰਾਈਲੀ ਹਮਲਿਆਂ ਅਤੇ ਵੈਸਟ ਬੈਂਕ ਵਿੱਚ ਫਲਸਤੀਨੀਆਂ ਦੇ ਉਜਾੜੇ ਦੀ ਨਿੰਦਾ ਹੋ ਰਹੀ ਹੈ, ਉਦੋਂ ਪ੍ਰਧਾਨ ਮੰਤਰੀ ਮੋਦੀ ਆਪਣੇ 'ਦੋਸਤ' ਨੇਤਨਯਾਹੂ ਨੂੰ ਗਲੇ ਲਗਾਉਣ ਜਾ ਰਹੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਭਾਰਤ 18 ਨਵੰਬਰ 1988 ਨੂੰ ਫਲਸਤੀਨ ਨੂੰ ਮਾਨਤਾ ਦੇਣ ਵਾਲੇ ਸ਼ੁਰੂਆਤੀ ਦੇਸ਼ਾਂ ਵਿੱਚ ਸ਼ਾਮਲ ਸੀ, ਪਰ ਮੌਜੂਦਾ ਸਰਕਾਰ ਹੁਣ ਇਸ ਵਚਨਬੱਧਤਾ ਤੋਂ ਪਿੱਛੇ ਹਟ ਰਹੀ ਹੈ।

ਲੋਕਤੰਤਰ ਦੇ ਘਾਣ ਦਾ ਲਾਇਆ ਦੋਸ਼
ਦੂਜੇ ਪਾਸੇ, ਭਾਰਤੀ ਰਾਸ਼ਟਰੀ ਕਾਂਗਰਸ ਨੇ ਭਾਰਤੀ ਯੁਵਾ ਕਾਂਗਰਸ (IYC) ਦੇ ਪ੍ਰਧਾਨ ਉਦੈ ਭਾਨੂ ਅਤੇ ਹੋਰ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਵੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਅਨੁਸਾਰ ਇਹ ਇੱਕ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਸੀ, ਜਿਸ ਨੂੰ ਸਰਕਾਰ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ 'ਐਪਸਟੀਨ ਫਾਈਲਜ਼' ਵਿੱਚ ਹੋਏ ਖੁਲਾਸਿਆਂ ਅਤੇ ਕਿਸਾਨਾਂ ਦੇ ਵਧ ਰਹੇ ਗੁੱਸੇ ਤੋਂ ਧਿਆਨ ਭਟਕਾਉਣ ਲਈ ਅਜਿਹੀ ਰਾਜਨੀਤੀ ਕਰ ਰਹੇ ਹਨ।

ਸਰਕਾਰ 'ਤੇ ਤਿੱਖੇ ਹਮਲੇ 
ਕਾਂਗਰਸ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਡਰਦੇ ਹਨ, ਉਹੀ ਡਰਾਉਣ ਦੀ ਕੋਸ਼ਿਸ਼ ਕਰਦੇ ਹਨ। ਪਾਰਟੀ ਨੇ ਇਸ ਨੂੰ 'ਮਰਡਰ ਆਫ਼ ਡੈਮੋਕਰੇਸੀ ਇਨ ਇੰਡੀਆ' (MODI) ਕਰਾਰ ਦਿੰਦਿਆਂ ਕਿਹਾ ਕਿ ਉਹ ਸਰਕਾਰ ਦੇ ਝੂਠ ਨੂੰ ਬੇਨਕਾਬ ਕਰਨਾ ਜਾਰੀ ਰੱਖਣਗੇ ਅਤੇ ਇਸ ਖ਼ਿਲਾਫ਼ ਦ੍ਰਿੜਤਾ ਨਾਲ ਲੜਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ