Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਚੰਡੀਗੜ੍ਹ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

08 ਜੁਲਾਈ, 2026 05:27 PM

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਨੇ ਮਾਨਸੂਨ ਨੂੰ ਧਿਆਨ ’ਚ ਰੱਖਦਿਆਂ ਖ਼ਾਸ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ। ਪੰਜਾਬ ਇੰਜੀਨੀਅਰਿੰਗ ਕਾਲਜ (ਪੀ. ਈ. ਸੀ.) ’ਚ ਹੋਣ ਵਾਲੇ ਸਮਾਗਮ ਲਈ ਲਗਭਗ 600 ਵਰਗ ਮੀਟਰ ਖੇਤਰ ’ਚ ਵਿਸ਼ਾਲ ਵਾਟਰਪਰੂਫ ਹੈਂਗਰ ਟੈਂਟ ਲਾਇਆ ਜਾਵੇਗਾ, ਤਾਂ ਜੋ ਤੇਜ਼ ਮੀਂਹ ਜਾਂ ਖ਼ਰਾਬ ਮੌਸਮ ਦੌਰਾਨ ਵੀ ਪ੍ਰੋਗਰਾਮ ਬਿਨਾਂ ਰੁਕਾਵਟ ਜਾਰੀ ਰਹੇ। ਯੂ.ਟੀ. ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਇਸ ਟੈਂਟ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਹ ਪੂਰੀ ਤਰ੍ਹਾਂ ਵਾਟਰਪਰੂਫ ਹੋਣ ਦੇ ਨਾਲ-ਨਾਲ ਮਜ਼ਬੂਤ ਢਾਂਚੇ ਵਾਲਾ ਹੋਣ ਦੇ ਨਾਲ-ਨਾਲ ਮੀਂਹ ਤੇ ਤੇਜ਼ ਹਵਾਵਾਂ ਦਾ ਸਾਹਮਣਾ ਕਰਨ ਦੇ ਸਮਰੱਥ ਹੈ।

ਇਸ ਤੋਂ ਇਲਾਵਾ ਟੈਂਟ ਦੇ ਅੰਦਰ 600 ਟਨ ਸਮਰੱਥਾ ਵਾਲਾ ਏਅਰ ਕੰਡੀਸ਼ਨਿੰਗ (ਏ.ਸੀ.) ਸਿਸਟਮ ਵੀ ਲਾਇਆ ਜਾਵੇਗਾ ਇਸ ਨਾਲ ਨਮੀ ਤੇ ਹੁੰਮਸ ਦੇ ਵਾਲੇ ਮੌਸਮ ਤੋਂ ਵੀ ਰਾਹਤ ਰਹੇਗੀ। ਇਸ ਦੇ ਨਾਲ ਸਟੇਜ, ਵੀ.ਆਈ.ਪੀ. ਲਾਊਂਜ, ਬੈਠਕ, ਕਾਰਪੇਟ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਪ੍ਰਬੰਧਾਂ ਲਈ ਪ੍ਰਸ਼ਾਸਨ ਅੱਠ ਟੈਂਡਰ ਜਾਰੀ ਕੀਤੇ ਹਨ,ਇੰਨ੍ਹਾਂ ਦੀ ਕੁੱਲ ਅਨੁਮਾਨਿਤ ਲਾਗਤ ਲਗਭਗ 2.02 ਕਰੋੜ ਹੈ। ਬਿਜਲੀ ਸਪਲਾਈ ਲਈ 11 ਜਨਰੇਟਰ, 8 ਹਾਈ-ਰੈਜ਼ੋਲੂਸ਼ਨ ਸੀ.ਸੀ.ਟੀ.ਵੀ. ਕੈਮਰੇ, ਬੈਰੀਕੇਡਿੰਗ, ਫਾਇਰ ਸੇਫਟੀ, 220 ਤੋਂ ਵੱਧ ਸੋਫੇ, 300 ਕੁਰਸੀਆਂ, 20 ਵਾਟਰ ਕੂਲਰ ਤੇ 24 ਪੋਰਟੇਬਲ ਟਾਇਲਟ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਟੈਂਡਰ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਏਜੰਸੀਆਂ ਨੂੰ ਕੰਮ ਸੌਂਪ ਦਿੱਤਾ ਜਾਵੇਗਾ, ਤਾਂ ਜੋ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ ਤੇ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ