Sunday, April 26, 2026
BREAKING
ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement

ਪੰਜਾਬ

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਦਾ ਵੱਡਾ ਬਿਆਨ

08 ਸਤੰਬਰ, 2025 02:47 PM

ਚੰਡੀਗੜ੍ਹ : ਪੰਜਾਬ ਵਿਚ ਪਈ ਹੜ੍ਹਾਂ ਦੀ ਮਾਰ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਣਗੇ ਤੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕਰਨਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸਿਰਫ਼ ਦੌਰਾ ਕਰਨ ਲਈ ਪੰਜਾਬ ਨਾ ਆਉਣ, ਸਗੋਂ ਪੰਜਾਬ ਦੇ ਪਿਛਲੇ ਬਕਾਏ ਦੇ ਨਾਲ-ਨਾਲ 20 ਹਜ਼ਾਰ ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਵੀ ਦੇ ਕੇ ਜਾਣ।

ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਹੁਣ ਤੱਕ ਪੰਜਾਬ ਦੇ ਹੜ੍ਹਾਂ ਦੇ ਹਾਲਾਤ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ ਗਿਆ, ਪਰ ਕੱਲ੍ਹ ਪ੍ਰਧਾਨ ਮੰਤਰੀ ਪੰਜਾਬ ਆ ਰਹੇ ਹਨ ਤੇ ਅਸੀਂ ਉਮੀਦ ਕਰਦੇ ਹਾਂ ਕਿ ਉਹ ਪੰਜਾਬ ਨੂੰ ਫ਼ੌਰੀ ਤੌਰ ‘ਤੇ ਉਸ ਦਾ ਬਣਦਾ ਰਾਹਤ ਪੈਕੇਜ ਦੇ ਕੇ ਜਾਣ। ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਕੇਂਦਰ ਨੇ ਰੋਕਿਆ ਹੋਇਆ ਹੈ, ਜੋ ਇਸ ਆਫ਼ਤ ਸਮੇਂ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਮੰਗਣ ਵਾਲਿਆਂ ‘ਚੋਂ ਨਹੀਂ, ਪਰ ਸਾਡੇ ਹੱਕ ਦਾ ਪੈਸਾ ਸਾਨੂੰ ਮਿਲਣਾ ਚਾਹੀਦਾ ਹੈ, ਤਾਂ ਜੋ ਰਾਹਤ ਤੇ ਬਚਾਅ ਕਾਰਜਾਂ ‘ਚ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ PM ਮੋਦੀ ਪੰਜਾਬ ਜ਼ਰੂਰ ਆਉਣ ਪਰ ਪਿਛਲੇ ਬਕਾਏ ਸਮੇਤ ਪੈਕੇਜ ਵੀ ਦੇ ਕੇ ਜਾਣ। ਹੜ੍ਹਾਂ ਦੀ ਕਰੋਪੀ ਕਾਰਨ ਪੰਜਾਬ ₹60,000 ਕਰੋੜ ਤੋਂ ਵੱਧ ਦੇ ਨੁਕਸਾਨ ਹੇਠ ਹੁਣ ਤੱਕ ਆ ਚੁੱਕਿਆ ਹੈ ਅਤੇ ਜਿਸ ਤਰੀਕੇ 4.5 ਲੱਖ ਏਕੜ ਦੀਆਂ ਫ਼ਸਲਾਂ, 3.60 ਕਰੋੜ ਪਸ਼ੂਆਂ ਦਾ ਜਾਨੀ ਨੁਕਸਾਨ ਅਤੇ ਮਕਾਨ ਆਦਿ ਢਹਿਣ ਕਾਰਨ ਨੁਕਸਾਨ ਹੋਇਆ ਹੈ, ਇਹ ਅੰਕੜੇ ਵਧ ਵੀ ਸਕਦੇ ਹਨ। ਇਹੀ ਨਹੀਂ ਪਾਣੀ ਉੱਤਰਨ ਤੋਂ ਬਾਅਦ ਸਿਹਤ, ਬੁਨਿਆਦੀ ਢਾਂਚੇ ਅਤੇ ਖੇਤੀ ਸਬੰਧੀ ਹੋਰ ਵੀ ਅਨੇਕਾਂ ਚੁਣੌਤੀਆਂ ਸਾਡੇ ਸਾਹਮਣੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਜ਼ਰੂਰ ਆਉਣ, ਪਰ ਸਿਰਫ਼ ਦੌਰਾ ਕਰਨ ਨਹੀਂ, ਸਗੋਂ ₹60,000 ਕਰੋੜ ਦੇ ਪਿਛਲੇ ਬਕਾਏ ਸਮੇਤ ਘੱਟੋ-ਘੱਟ ₹20,000 ਕਰੋੜ ਦਾ ਵਿਸ਼ੇਸ਼ ਰਾਹਤ ਪੈਕੇਜ ਦੇ ਕੇ ਜਾਣ।

ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਕੱਲ੍ਹ ਨਰਿੰਦਰ ਮੋਦੀ ਜੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦਿਖਣੇ ਵੀ ਚਾਹੀਦੇ ਹਨ, ਜਿਸ ਦੇਸ਼ ਦਾ ਪੰਜਾਬ ਇਕ ਅਟੁੱਟ ਅੰਗ ਹੈ। ਇਹ ਚੀਜ਼ ਪ੍ਰਧਾਨ ਮੰਤਰੀ ਜੀ ਦੀਆਂ ਗੱਲਾਂ, ਐਕਸ਼ਨ ਤੇ ਫ਼ੈਸਲਿਆਂ ਵਿਚੋਂ ਨਜ਼ਰ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨੂੰ 'ਡਿਜ਼ਾਸਟਰ ਟੂਰਿਜ਼ਮ' ਬਣਾ ਲਿਆ ਹੈ, ਜਿੱਥੇ ਉਨ੍ਹਾਂ ਦੇ ਲੀਡਰ ਤੇ ਟੀਮਾਂ ਆ ਰਹੀਆਂ ਹਨ, ਪਰ ਕੋਈ ਰਾਹਤ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਖੇਤੀਬਾੜੀ ਮੰਤਰੀ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਆਏ, ਪਰ ਕੋਈ ਵੀ ਐਲਾਨ ਨਹੀਂ ਕਰ ਕੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ