Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

PM ਮੋਦੀ ਦੇ ਵਿਦੇਸ਼ ਦੌਰੇ 'ਤੇ CM ਮਾਨ ਨੇ ਕੱਸਿਆ ਤੰਜ ! ਵਿਦੇਸ਼ ਮੰਤਰਾਲੇ ਨੇ ਕਿਹਾ- ''ਇਹ ਸ਼ੋਭਾ ਨਹੀਂ ਦਿੰਦਾ...''

11 ਜੁਲਾਈ, 2025 04:35 PM

ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਦੇਸ਼ਾਂ- ਤ੍ਰਿਨੀਦਾਦ ਐਂਡ ਟੋਬੈਗੋ, ਨਾਮੀਬੀਆ, ਘਾਨਾ, ਅਰਜਨਟੀਨਾ ਤੇ ਬ੍ਰਾਜ਼ੀਲ ਦੇ ਦੌਰੇ ਮਗਰੋਂ ਬੀਤੇ ਦਿਨ ਨਵੀਂ ਦਿੱਲੀ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਬ੍ਰਾਜ਼ੀਲ 'ਚ 17ਵੇਂ ਬ੍ਰਿਕਸ ਸੰਮੇਲਨ 'ਚ ਵੀ ਹਿੱਸਾ ਲਿਆ ਸੀ। ਇਸ ਦੌਰੇ ਦੌਰਾਨ ਉਨ੍ਹਾਂ ਨੂੰ ਇਨ੍ਹਾਂ ਦੇਸ਼ਾਂ 'ਚ ਸਨਮਾਨਿਤ ਵੀ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਦੇ ਇਸ ਦੌਰੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਿਦੇਸ਼ ਦੌਰੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤੰਜ ਕੱਸਿਆ ਹੈ। ਵੀਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਵਿਦੇਸ਼ ਦੌਰਿਆਂ ਲਈ ਸਮਾਂ ਮਿਲ ਜਾਂਦਾ ਹੈ, ਪਰ ਉਨ੍ਹਾਂ ਕੋਲ 140 ਕਰੋੜ ਭਾਰਤੀਆਂ ਲਈ ਸਮਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇਸ਼ਾਂ 'ਚ ਜਾ ਰਹੇ ਹਨ, ਜਿੱਥੇ ਦੀ ਆਬਾਦੀ 10 ਹਜ਼ਾਰ ਹੈ ਤੇ ਉਨ੍ਹਾਂ ਨੂੰ ਸਭ ਤੋਂ ਵੱਡਾ ਸਨਮਾਨ ਵੀ ਉੱਥੇ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿੰਨੀ ਇਨ੍ਹਾਂ ਦੇਸ਼ਾਂ ਦੀ ਆਬਾਦੀ ਹੈ, ਇੰਨੇ ਕੁ ਲੋਕ ਤਾਂ ਇੱਥੇ ਜੇ.ਸੀ.ਬੀ. ਮਸ਼ੀਨ ਦੇਖਣ ਲਈ ਇਕੱਠੇ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੇ ਹੁਣ ਤੱਕ 11 ਸਾਲਾਂ ਦੌਰਾਨ ਇਕ ਵੀ ਪ੍ਰੈੱਸ ਕਾਨਫਰੰਸ ਨਹੀਂ ਰੱਖੀ, ਜਿੱਥੇ ਉਹ ਲੋਕਾਂ ਦੇ ਸਵਾਲਾਂ ਦੇ ਜਵਾਬ ਦੇ ਸਕਣ।

ਭਗਵੰਤ ਮਾਨ ਦੇ ਇਸ ਬਿਆਨ ਮਗਰੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਮਾਨ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਕ ਆਗੂ ਵੱਲੋਂ ਭਾਰਤ ਦੀਆਂ ਵਿਦੇਸ਼ੀ ਆਗੂਆਂ ਨਾਲ ਸਬੰਧ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਟਿੱਪਣੀਆਂ ਸੁਣੀਆਂ ਹਨ, ਜੋ ਕਿ ਕਾਫ਼ੀ ਗੈਰ-ਜ਼ਿੰਮੇਦਾਰਾਨਾ ਤੇ ਨਿੰਦਾਜਨਕ ਹਨ। ਇਹ ਇਕ ਆਗੂ ਨੂੰ ਸ਼ੋਭਾ ਨਹੀਂ ਦਿੰਦੀਆਂ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਖ਼ੁਦ ਨੂੰ ਅਜਿਹੇ ਬਿਆਨਾਂ ਤੋਂ ਦੂਰ ਕਰਦੀ ਹੈ, ਜੋ ਕਿ ਭਾਰਤ ਦੇ ਮਿੱਤਰ ਦੇਸ਼ਾਂ ਨਾਲ ਸਬੰਧਾਂ ਨੂੰ ਕਮਜ਼ੋਰ ਕਰਦੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ