Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ

03 ਜੁਲਾਈ, 2026 05:23 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਲਾਨਾ ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਯਾਤਰਾ ਨੂੰ ਭਾਰਤ ਦੀ ਅਧਿਆਤਮਿਕ ਵਿਰਾਸਤ ਅਤੇ ਸੱਭਿਆਚਾਰਕ ਏਕਤਾ ਦਾ ਇਕ ਸਥਾਈ ਪ੍ਰਤੀਕ ਦੱਸਿਆ ਅਤੇ ਸਾਰੇ ਤੀਰਥ ਯਾਤਰੀਆਂ ਦੀ ਸੁਰੱਖਿਆ ਅਤੇ ਕੁਸ਼ਲਤਾ ਲਈ ਪ੍ਰਾਰਥਨਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਬਾ ਬਰਫਾਨੀ ਦਾ ਆਸ਼ੀਰਵਾਦ ਪਾਉਣ ਲਈ ਕੀਤੀ ਜਾਣ ਵਾਲੀ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਦਾ ਦੇਸ਼ ਦੀ ਅਧਿਆਤਮਿਕ ਪਰੰਪਰਾਵਾਂ 'ਚ ਇਕ ਸਦੀਵੀ ਸਥਾਨ ਰੱਖਦੀ ਹੈ।


ਪੀਐੱਮ ਮੋਦੀ ਨੇ ਕਿਹਾ,''ਬਾਬਾ ਬਰਫਾਨੀ ਦਾ ਆਸ਼ੀਰਵਾਦ ਪਾਉਣ ਲਈ ਕੀਤੀ ਜਾਣ ਵਾਲੀ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਸਾਡੀ ਅਧਿਆਤਮਿਕ ਪਰੰਪਰਾ ਅਤੇ ਸੱਭਿਆਚਾਰ ਏਕਤਾ ਦਾ ਇਕ ਸਦੀਵੀ ਅਧਿਆਏ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਭਗਵਾਨ ਸ਼ਿਵ ਦੇ ਭਗਤਾਂ ਦੀ ਇਹ ਯਾਤਰਾ ਹਰ ਤਰ੍ਹਾਂ ਨਾਲ ਸੁਰੱਖਿਅਤ, ਸ਼ਾਂਤੀਪੂਰਨ ਅਤੇ ਸ਼ੁੱਭ ਹੋਵੇ। ਇਸ ਪਵਿੱਤਰ ਮੌਕੇ, ਮੈਂ ਸ਼ਰਧਾਲੂਆਂ ਲਈ 5 ਸੰਕਲਪਾਂ ਦਾ ਜ਼ਿਕਰ ਕਰਦੇ ਹੋਏ ਆਪਣਾ ਸੰਦੇਸ਼ ਸਾਂਝਾ ਕਰ ਰਿਹਾ ਹਾਂ।''


ਉਨ੍ਹਾਂ ਕਿਹਾ ਕਿ ਪਹਿਲਾ ਸੰਕਲਪ- ਅਮਰਨਾਥ ਯਾਤਰਾ ਦੌਰਾਨ ਸਫਾਈ ਨਿਯਮਾਂ ਦੀ ਪਾਲਣਾ ਕਰਨਾ ਅਤੇ ਪੂਰੇ ਰਸਤੇ 'ਚ ਸਫਾਈ ਬਣਾਈ ਰੱਖਣ 'ਚ ਯੋਗਦਾਨ ਪਾਉਣਾ ਹੈ। ਦੂਜਾ ਸੰਕਲਪ- ਸਾਰੇ ਪ੍ਰਸ਼ਾਸਕੀ ਆਦੇਸ਼ਾਂ, ਟ੍ਰੈਫਿਕ ਨਿਯਮਾਂ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨਾ ਹੈ। ਯਾਤਰਾ ਦੌਰਾਨ, ਮੀਂਹ ਕਾਰਨ ਫਿਸਲਣ ਅਤੇ ਠੰਡੀਆਂ ਸਥਿਤੀਆਂ ਪ੍ਰਤੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਤੀਜਾ ਸੰਕਲਪ- "ਵੋਕਲ ਫਾਰ ਲੋਕਲ" ਦੀ ਭਾਵਨਾ ਨਾਲ ਯਾਤਰਾ ਖਰਚਿਆਂ ਦਾ ਘੱਟੋ-ਘੱਟ 10 ਫੀਸਦੀ ਸਥਾਨਕ ਉਤਪਾਦਾਂ ਨੂੰ ਖਰੀਦਣ ਲਈ ਵਰਤਣਾ ਹੈ। ਇਹ ਜੰਮੂ-ਕਸ਼ਮੀਰ 'ਚ ਪਰਿਵਾਰਾਂ ਅਤੇ ਨੌਜਵਾਨਾਂ ਦੀ ਰੋਜ਼ੀ-ਰੋਟੀ ਨੂੰ ਵੀ ਮਜ਼ਬੂਤ ਕਰੇਗਾ। ਚੌਥਾ ਸੰਕਲਪ- ਬਾਬਾ ਅਮਰਨਾਥ ਯਾਤਰਾ ਦੇ ਸਮਾਪਤੀ ਦਿਨ, ਯਾਨੀ ਰੱਖੜੀ 'ਤੇ ਕਿਸੇ ਭਰਾ ਜਾਂ ਭੈਣ ਨੂੰ ਇਕ ਪੌਦਾ ਭੇਟ ਕਰਨਾ ਹੈ ਅਤੇ "ਏਕ ਪੇਡ ਮਾਂ ਕੇ ਨਾਮ" ਮੁਹਿੰਮ ਨੂੰ ਅੱਗੇ ਵਧਾਉਣਾ ਹੈ। ਪੰਜਵਾਂ ਸੰਕਲਪ- ਪਹਿਲਾਂ ਰਾਸ਼ਟਰ ਦੀ ਭਾਵਨਾ ਨਾਲ ਸਾਲ ਭਰ ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਓ ਅਤੇ ਇਕ ਵਿਕਸਿਤ ਭਾਰਤ ਦੇ ਨਿਰਮਾਣ 'ਚ ਸਰਗਰਮੀ ਨਾਲ ਯੋਗਦਾਨ ਪਾਓ। ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ, "ਬਾਬਾ ਬਰਫਾਨੀ ਸਾਨੂੰ ਸਾਰਿਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਹੋਰ ਸਮਰਪਿਤ ਕਰਨ, ਤਾਂ ਜੋ ਇਕੱਠੇ ਅਸੀਂ ਇਕ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰ ਸਕੀਏ।"


ਹਰ ਸਾਲ ਹੋਣ ਵਾਲੀ ਸ਼੍ਰੀ ਅਮਰਨਾਥ ਯਾਤਰਾ 'ਚ ਪੂਰੇ ਭਾਰਤ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ। ਉਹ ਜੰਮੂ-ਕਸ਼ਮੀਰ ਦੇ ਹਿਮਾਲਿਆ 'ਚ ਸਥਿਤ ਪਵਿੱਤਰ ਗੁਫਾ ਮੰਦਰ ਦੀ ਯਾਤਰਾ ਕਰਦੇ ਹਨ ਤਾਂ ਕਿ ਕੁਦਰਤੀ ਰੂਪ ਨਾਲ ਬਣੇ ਬਰਫ਼ ਦੇ ਸ਼ਿਵਲਿੰਗ ਦੀ ਪੂਜਾ ਕਰ ਸਕਣ, ਜਿਸ ਨੂੰ ਭਗਵਾਨ ਸ਼ਿਵ ਦਾ ਰੂਪ ਮੰਨਿਆ ਜਾਂਦਾ ਹੈ। ਇਹ ਤੀਰਥ ਯਾਤਰਾ ਕੇਂਦਰ ਸਰਕਾਰ, ਜੰਮੂ ਕਸ਼ਮੀਰ ਪ੍ਰਸ਼ਾਸਨ, ਸੁਰੱਖਿਆ ਫੋਰਸਾਂ ਅਤੇ ਮੰਦਰ ਅਧਿਕਾਰੀਆਂ ਵਲੋਂ ਉਪਲੱਬਧ ਕਰਵਾਏ ਗਏ ਸੁਰੱਖਿਆ ਇੰਤਜ਼ਾਮਾਂ ਅਤੇ ਵਿਆਪਕ ਲੌਜਿਸਟਿਕ ਸਹਿਯੋਗ ਨਾਲ ਆਯੋਜਿਤ ਕੀਤੀ ਜਾਂਦੀ ਹੈ। ਇਸ ਸਾਲ, ਰਵਾਇਤੀ ਪਹਿਲਗਾਮ ਅਤੇ ਬਾਲਟਾਲ ਮਾਰਗਾਂ 'ਤੇ ਤੀਰਥ ਯਾਤਰੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਵਿਆਪਕ ਉਪਾਅ ਕੀਤੇ ਜਾਂਦੇ ਹਨ। ਇਨ੍ਹਾਂ 'ਚ ਮੈਡੀਕਲ ਸਹੂਲਤਾਂ, ਆਫ਼ਤ ਰਾਹਤ ਟੀਮਾਂ, ਟਰੈਫਿਕ ਪ੍ਰਬੰਧਨ ਅਤੇ ਬਿਹਤਰ ਸੁਰੱਖਿਆ ਵਿਵਸਥਾ ਸ਼ਾਮਲ ਹਨ। ਇਸ ਤੀਰਥ ਯਾਤਰਾ ਨੂੰ ਨਾ ਸਿਰਫ਼ ਡੂੰਘੀ ਧਾਰਮਿਕ ਆਸਥਾ ਦੇ ਪ੍ਰਗਟਾਵੇ ਵਜੋਂ ਸਗੋਂ ਭਾਰਤ ਦੀ ਸਥਾਈ ਅਧਿਆਤਮਿਕ ਪਰੰਪਰਾਵਾਂ ਅਤੇ ਰਾਸ਼ਟਰੀ ਏਕਤਾ ਦੇ ਪ੍ਰਤੀਕ ਵਜੋਂ ਵੀ ਵਿਆਪਕ ਰੂਪ ਨਾਲ ਦੇਖਿਆ ਜਾਂਦਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'