ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੋਮਵਾਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਬੈਨਰਜੀ ਦਾ ਜਨਮ 5 ਜਨਵਰੀ 1955 ਨੂੰ ਹੋਇਆ ਸੀ। ਉਹ ਪੱਛਮੀ ਬੰਗਾਲ ਦੀ ਤਿੰਨ ਵਾਰ ਮੁੱਖ ਮੰਤਰੀ ਬਣੀ ਹੈ।
ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਦੀਦੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।'' ਬੈਨਰਜੀ 7 ਵਾਰ ਲੋਕ ਸਭਾ ਲਈ ਚੁਣੀ ਗਈ ਅਤੇ ਕੇਂਦਰੀ ਕੈਬਨਿਟ 'ਚ ਮੰਤਰੀ ਵਜੋਂ ਵੀ ਸੇਵਾ ਦੇ ਚੁੱਕੀ ਹੈ। ਉਹ ਪੱਛਮੀ ਬੰਗਾਲ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਹੈ।