ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਅੱਜ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ।'' ਰਾਜੀਵ ਗਾਂਧੀ 1984 ਤੋਂ 1989 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।
ਦੱਸਣਯੋਗ ਹੈ ਕਿ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬੁਦੂਰ 'ਚ ਇਕ ਚੋਣ ਮੁਹਿੰਮ ਦੌਰਾਨ ਲਿਬਰੇਸ਼ਨ ਟਾਈਗਰਜ਼ ਆਫ ਤਮਿਲ ਈਲਮ (ਲਿੱਟੇ) ਵਲੋਂ ਕੀਤੇ ਗਏ ਇਕ ਆਤਮਘਾਤੀ ਹਮਲੇ 'ਚ ਉਨ੍ਹਾਂ ਦੀ ਮੌਤ ਹੋ ਗਈ ਸ਼ਈ। ਇਸ ਮੌਕੇ ਵੱਖ-ਵੱਖ ਦਲਾਂ ਦੇ ਨੇਤਾਵਾਂ ਨੇ ਵੀ ਰਾਜੀਵ ਗਾਂਧੀ ਨੂੰ ਯਾਦ ਕੀਤਾ ਅਤੇ ਦੇਸ਼ ਦੇ ਵਿਕਾਸ ਅਤੇ ਲੋਕਤੰਤਰੀ ਸੰਸਥਾਵਾਂ 'ਚ ਉਨ੍ਹਾਂ ਦੇ ਯੋਗਦਾਨ ਨੂੰ ਸ਼ਰਧਾਂਜਲੀ ਦਿੱਤੀ।