Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

PR ਦੇ ਸੁਫ਼ਨੇ ਦਿਖਾ 2.10 ਕਰੋੜ ਠੱਗਣ ਦੇ ਦੋਸ਼, ਜੋੜੇ ਨੂੰ ਭਗੌੜਾ ਐਲਾਨਣ ਦੀ ਤਿਆਰੀ

07 ਜੂਨ, 2026 06:24 PM

ਮੋਹਾਲੀ : ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ (ਪੀ. ਆਰ.) ਦਿਵਾਉਣ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਕਥਿਤ ਠੱਗੀ ਕਰਨ ਦੇ ਮਾਮਲੇ ’ਚ ਐੱਨ. ਆਰ. ਆਈ. ਥਾਣਾ ਮੋਹਾਲੀ ਵੱਲੋਂ ਨਾਮਜ਼ਦ ਕੀਤੇ ਗਏ ਪੰਚਕੂਲਾ ਨਿਵਾਸੀ ਸੁਰੇਸ਼ ਮਲਿਕ ਤੇ ਉਸ ਦੀ ਪਤਨੀ ਸਿਮਰਨ ਮਲਿਕ ਖ਼ਿਲਾਫ਼ ਅਦਾਲਤੀ ਸ਼ਿਕੰਜਾ ਹੋਰ ਕੱਸ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਦੋਵਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਅਦਾਲਤ ਦੇ ਹੁਕਮਾਂ ਦੀ ਕਾਪੀ ਮੁਲਜ਼ਮ ਸੁਰੇਸ਼ ਮਲਿਕ ਦੇ ਘਰ ਦੇ ਬਾਹਰ ਵੀ ਚਿਪਕਾ ਦਿੱਤੀ ਗਈ ਹੈ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 11 ਜੂਨ ਤੱਕ ਪੇਸ਼ ਹੋਣ ਲਈ ਕਿਹਾ ਹੈ, ਜੇਕਰ ਉਹ ਨਿਰਧਾਰਿਤ ਮਿਤੀ ਤੱਕ ਹਾਜ਼ਰ ਨਹੀਂ ਹੁੰਦੇ ਤਾਂ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦੇਣ ਸਬੰਧੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵੱਲੋਂ ਸੁਰੇਸ਼ ਮਲਿਕ ਅਤੇ ਸਿਮਰਨ ਮਲਿਕ ਦੀ ਅਗਾਊਂ ਜ਼ਮਾਨਤ ਅਰਜ਼ੀ ਵੀ ਖਾਰਜ ਕੀਤੀ ਜਾ ਚੁੱਕੀ ਹੈ।

ਮਾਮਲੇ ਅਨੁਸਾਰ ਖਰੜ ਵਾਸੀ ਗਗਨਦੀਪ ਗੋਇਲ ਨੇ ਐੱਨ. ਆਰ. ਆਈ. ਵਿੰਗ ਦੇ ਵਧੀਕ ਡਾਇਰੈਕਟਰ ਕੋਲ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਸੁਰੇਸ਼ ਮਲਿਕ ਤੇ ਸਿਮਰਨ ਮਲਿਕ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ਸਿਮਰਨ ਦੀ ਇਕ ਕਰੀਬੀ ਜਾਣਕਾਰ ਕੈਨੇਡੀਅਨ ਅੰਬੈਸੀ ’ਚ ਵੀਜ਼ਾ ਅਫ਼ਸਰ ਹੈ ਅਤੇ ਉਸ ਦੇ ਜ਼ਰੀਏ ਕੈਨੇਡਾ ਦੀ ਪੀ. ਆਰ. ਫਾਈਲ ਹਰ ਹਾਲਤ ’ਚ ਮਨਜ਼ੂਰ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਅਨੁਸਾਰ ਇਸ ਭਰੋਸੇ ਦੇ ਆਧਾਰ ’ਤੇ ਉਸ ਨੇ ਵੱਖ-ਵੱਖ ਕਿਸ਼ਤਾਂ ’ਚ ਕਰੀਬ 2 ਕਰੋੜ 10 ਲੱਖ ਰੁਪਏ ਮੁਲਜ਼ਮਾਂ ਨੂੰ ਦਿੱਤੇ। ਇਸ ਦੌਰਾਨ ਉਸ ਨੂੰ ਕਥਿਤ ਤੌਰ ’ਤੇ ਜਾਅਲੀ ਵੀਜ਼ਾ ਅਪਰੂਵਲ ਤੇ ਦਸਤਾਵੇਜ਼ ਵੀ ਦਿਖਾਏ ਗਏ। ਬਾਅਦ ’ਚ ਜਦੋਂ ਉਸ ਨੇ ਇਹ ਦਸਤਾਵੇਜ਼ ਕੈਨੇਡੀਅਨ ਅਥਾਰਟੀ ਕੋਲੋਂ ਤਸਦੀਕ ਕਰਵਾਏ ਤਾਂ ਪਤਾ ਲੱਗਾ ਕਿ ਸਾਰੇ ਦਸਤਾਵੇਜ਼ ਫਰਜ਼ੀ ਹਨ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਐੱਨ.ਆਰ.ਆਈ. ਥਾਣਾ ਮੋਹਾਲੀ ਨੇ ਵੱਖ-ਵੱਖ ਧਾਰਾਵਾਂ ਤੇ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਸੀ। ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਫਰਜ਼ੀ ਵੀਜ਼ਾ ਅਪਰੂਵਲ ਨੇ ਖੋਲ੍ਹੀ ਠੱਗੀ ਦੀ ਪੋਲ
ਸ਼ਿਕਾਇਤਕਰਤਾ ਗਗਨਦੀਪ ਗੋਇਲ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਉਸ ਨੂੰ ਆਪਣੇ ਦਫ਼ਤਰ ’ਚ ਕੈਨੇਡੀਅਨ ਇਮੀਗ੍ਰੇਸ਼ਨ ਵੈੱਬਸਾਈਟ ਵਰਗੇ ਪੋਰਟਲ ’ਤੇ ਵੀਜ਼ਾ ਮਨਜ਼ੂਰੀਆਂ ਦਿਖਾਈਆਂ ਤੇ ਵਟਸਐਪ ਰਾਹੀਂ ਵੀ ਅਪਰੂਵਲ ਕਾਪੀਆਂ ਭੇਜੀਆਂ। ਸ਼ੱਕ ਪੈਣ ’ਤੇ ਜਦੋਂ ਦਸਤਾਵੇਜ਼ਾਂ ਦੀ ਕੈਨੇਡੀਅਨ ਅਥਾਰਟੀ ਕੋਲੋਂ ਜਾਂਚ ਕਰਵਾਈ ਗਈ ਤਾਂ ਸਾਰੇ ਵੀਜ਼ਾ ਅਪਰੂਵਲ ਜਾਅਲੀ ਨਿਕਲੇ, ਜਿਸ ਤੋਂ ਬਾਅਦ ਕਰੋੜਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ