Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

PROMOTION ਲਈ ਲਾਜ਼ਮੀ ਹੋਇਆ ਇਹ ਟੈਸਟ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

08 ਫ਼ਰਵਰੀ, 2026 04:42 PM

ਲੁਧਿਆਣਾ : ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਐੱਸ. ਏ. ਐੱਸ. ਨਗਰ ਵੱਲੋਂ ਮਾਸਟਰ ਕੇਡਰ ਦੀਆਂ ਤਰੱਕੀਆਂ ਦੇ ਸਬੰਧ ’ਚ ਇਕ ਮਹੱਤਵਪੂਰਨ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪ੍ਰਮੋਸ਼ਨ ਦੇ ਨਿਯਮਾਂ ’ਚ ਵੱਡਾ ਬਦਲਾਅ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਮਾਸਟਰ ਕੇਡਰ ’ਚ ਨਿਯੁਕਤੀਆਂ ਅਤੇ ਤਰੱਕੀਆਂ ਲਈ ਪੰਜਾਬ ਸਟੇਟ ਟੀਚਰ ਐਲਿਜੀਬਿਲਟੀ ਟੈਸਟ (ਪੀ. ਐੱਸ. ਟੀ. ਈ. ਟੀ.-2) ਪਾਸ ਕਰਨਾ ਪੂਰ ਤਰ੍ਹਾਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਸੁਣਾਏ ਇਤਿਹਾਸਕ ਫ਼ੈਸਲੇ ਦੀ ਪਾਲਣਾ ’ਚ ਲਿਆ ਗਿਆ ਹੈ।

ਇਸ ਅਦਾਲਤੀ ਫ਼ੈਸਲੇ ਦੇ ਆਧਾਰ ’ਤੇ ਵਿਭਾਗ ਨੇ ਆਪਣੇ ਪੁਰਾਣੇ ਪੱਤਰ ਨੂੰ ਤਤਕਾਲ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ, ਜਿਸ ਜ਼ਰੀਏ ਪਹਿਲਾਂ ਕੁੱਝ ਮੁਲਾਜ਼ਮਾਂ ਨੂੰ ਪੀ. ਐੱਸ. ਟੀ. ਈ. ਟੀ. ਤੋਂ ਛੋਟ ਦਿੱਤੀ ਗਈ ਸੀ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਜੋ ਮੁਲਾਜ਼ਮ ਮੌਜੂਦਾ ਸਮੇਂ ’ਚ ਮਾਸਟਰ ਕੇਡਰ ’ਚ ਤਰੱਕੀ ਤੋਂ ਬਾਅਦ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਜਿਨ੍ਹਾਂ ਦੀ ਸੇਵਮੁਕਤੀ ’ਚ ਅਜੇ 5 ਸਾਲ ਤੋਂ ਵੱਧ ਦਾ ਸਮਾਂ ਬਾਕੀ ਹੈ। ਜੇਕਰ ਉਨ੍ਹਾਂ ਨੇ ਅਜੇ ਤੱਕ ਪੀ. ਐੱਸ. ਟੀ. ਈ. ਟੀ.-2 ਪਾਸ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਆਗਾਮੀ 2 ਸਾਲ ਦੇ ਅੰਦਰ ਇਹ ਪ੍ਰੀਖਿਆ ਪਾਸ ਕਰਨੀ ਹੋਵੇਗੀ।

ਨਿਰਧਾਰਤ ਸਮੇਂ ਹੱਦ ਦੇ ਅੰਦਰ ਪ੍ਰੀਖਿਆ ਪਾਸ ਨਾ ਕਰਨ ਦੀ ਸਥਿਤੀ ’ਚ ਸਬੰਧਿਤ ਮੁਲਾਜ਼ਮਾਂ ਖ਼ਿਲਾਫ਼ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੱਤਰ ’ਚ ਇਹ ਵੀ ਜ਼ਿਕਰਕੀਤਾ ਗਿਆ ਹੈ ਕਿ ਕਿਉਂਕਿ ਸਿੱਖਿਆ ਵਿਭਾਗ ਵੱਲੋਂ ਸਾਲ 2025 ਦੌਰਾਨ ਪੀ. ਐੱਸ. ਟੀ. ਈ. ਟੀ.-2 ਦੀ ਪ੍ਰੀਖਿਆ ਨਹੀਂ ਲਈ ਗਈ ਸੀ। ਇਸ ਲਈ ਵਿਭਾਗ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਰਾਹਤ ਦਿੱਤੀ ਹੈ, ਜੋ 12 ਨਵੰਬਰ 2025, 24 ਦਸੰਬਰ 2025, 4 ਜਨਵਰੀ 2026 ਅਤੇ 5 ਜਨਵਰੀ 2026 ਦੇ ਹੁਕਮਾਂ ਤਹਿਤ ਪ੍ਰਮੋਟ ਹੋਏ ਸਨ ਅਤੇ ਹੁਣ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਨੂੰ ਹੁਣ ਇਹ ਪ੍ਰੀਖਿਆ ਪਾਸ ਕਰਨ ਦੀ ਲੋੜ ਨਹੀਂ ਪਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ