Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

PSEB ਦਾ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਵੱਡਾ ਕਦਮ

11 ਫ਼ਰਵਰੀ, 2026 07:38 PM

ਦੋਰਾਹਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰਾਜ ਭਰ ਵਿਚ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਵਿਸਥਾਰਤ ਤਕਨੀਕੀ ਅਤੇ ਪ੍ਰਸ਼ਾਸਕੀ ਕਦਮ ਚੁੱਕੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ PSEB ਨੇ ਨਵੇਂ ਲਾਂਚ ਕੀਤੇ ਮੈਟਕਿਊ ਐਪ ਰਾਹੀਂ ਇਕ ਅਧੁਨਿਕ ਡਿਜ਼ੀਟਲ ਟ੍ਰੈਕਿੰਗ ਸਿਸਟਮ ਸ਼ੁਰੂ ਕੀਤਾ ਹੈ, ਜੋ ਪ੍ਰਸ਼ਨ ਪੱਤਰਾਂ ਦੀ ਸੁਰੱਖਿਅਤ ਆਵਾਜਾਈ ਦੀ ਨਿਗਰਾਨੀ ਲਈ ਤਿਆਰ ਕੀਤਾ ਗਿਆ ਹੈ। ਇਹ ਐਪ PSEB ਮੁੱਖ ਦਫ਼ਤਰ ਤੋਂ ਪ੍ਰਸ਼ਨ ਪੱਤਰਾਂ ਦੇ ਨਾਮਜ਼ਦ ਬੈਂਕਾਂ ਵਿਚ ਸੁਰੱਖਿਅਤ ਕਸਟਡੀ ਲਈ ਅਤੇ ਉਸ ਤੋਂ ਬਾਅਦ ਸਬੰਧਤ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਤਕ ਟ੍ਰੈਕ ਕਰਦਾ ਹੈ। ਸੀਲ ਕੀਤੇ ਪੈਕੇਟ ਸੌਂਪਣ ਅਤੇ ਪ੍ਰਾਪਤ ਕਰਨ ਸਮੇਂ ਫੋਟੋਗ੍ਰਾਫਿਕ ਸਬੂਤ ਅੱਪਲੋਡ ਕਰਨਾ ਲਾਜ਼ਮੀ ਹੈ। ਇਹ ਐਪ ਜੀ.ਪੀ.ਐੱਸ. ਕੋਆਰਡੀਨੇਟ ਕੈਪਚਰ ਕਰਦਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਤੋਂ ਸੇਵ ਕੀਤੇ ਅਧਿਕਾਰਤ ਸਥਾਨਾਂ ਨਾਲ ਆਪਣੇ ਆਪ ਮਿਲਾਨ ਕਰਦਾ ਹੈ, ਜਿਸ ਨਾਲ ਪੂਰੀ ਜਵਾਬਦੇਹੀ ਯਕੀਨੀ ਬਣਦੀ ਹੈ ਅਤੇ ਕਿਸੇ ਵੀ ਕਿਸਮ ਦੀ ਗੜਬੜ ਦੀ ਸੰਭਾਵਨਾ ਖਤਮ ਹੋ ਜਾਂਦੀ ਹੈ। ਚੇਅਰਮੈਨ ਨੇ ਇਹ ਵੀ ਦੱਸਿਆ ਕਿ ਪ੍ਰੀਖਿਆਵਾਂ ਦੇ ਸੁਚੱਜੇ ਆਯੋਜਨ ਲਈ ਮੁੱਖ ਦਫ਼ਤਰ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇਕ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ।

ਵਿਦਿਆਰਥੀਆਂ ਦੀ ਸੁਵਿਧਾ ਵਧਾਉਣ ਲਈ ਰੋਲ ਨੰਬਰ ਸਲਿਪਾਂ ਸਪਸ਼ਟ ਤੌਰ ’ਤੇ ਮੈਪ ਕੀਤੇ ਪ੍ਰੀਖਿਆ ਕੇਂਦਰਾਂ ਸਮੇਤ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਉਮੀਦਵਾਰ ਆਪਣੇ-ਆਪਣੇ ਕੇਂਦਰਾਂ ਦੀ ਸਥਿਤੀ ਪਹਿਲਾਂ ਹੀ ਆਸਾਨੀ ਨਾਲ ਜਾਣ ਸਕਣ। ਸਖ਼ਤ ਗੋਪਨੀਯਤਾ ਅਤੇ ਅਨੁਸ਼ਾਸਨ ਕਾਇਮ ਰੱਖਣ ਲਈ ਮਹੱਤਵਪੂਰਨ ਪ੍ਰੀਖਿਆਵਾਂ ਵਾਲੇ ਦਿਨ ਹੀ ਪਰਵੇਖਕ ਨਿਯੁਕਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਨਕਲ ਦੀ ਬੁਰਾਈ ’ਤੇ ਰੋਕ ਲਗਾਉਣ ਅਤੇ ਨਿਰਪੱਖ ਪ੍ਰੀਖਿਆ ਮਾਹੌਲ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ 300 ਤੋਂ ਵੱਧ ਫਲਾਇੰਗ ਸਕੁਆਡ ਬਣਾਏ ਗਏ ਹਨ।

ਵੱਧ ਪਾਰਦਰਸ਼ਤਾ ਲਈ ਪ੍ਰੀਖਿਆ ਕੇਂਦਰਾਂ ’ਤੇ ਉੱਤਰ ਪੁਸਤਿਕਾਵਾਂ ਦਾ ਵੰਡ ਨਿਯੰਤਰਿਤ ਢੰਗ ਨਾਲ ਕੀਤਾ ਜਾਵੇਗਾ। ਗੋਪਨੀਯਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੀਐਸਈਬੀ ਉੱਤਰ ਪੁਸਤਿਕਾਵਾਂ ਦੀ ਬਾਰਕੋਡਿੰਗ ਸ਼ੁਰੂ ਕਰ ਰਿਹਾ ਹੈ, ਜਿਸ ਨਾਲ ਮੁਲਾਂਕਣ ਦੌਰਾਨ ਪ੍ਰੀਖਿਆਰਥੀਆਂ ਦੀ ਪਛਾਣ ਲੁਕਾਈ ਰਹੇਗੀ ਅਤੇ ਨਿਰਪੱਖ ਅੰਕਨ ਯਕੀਨੀ ਬਣੇਗਾ।
ਡਾ. ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਨਿਰਪੱਖ ਮੁਲਾਂਕਣ ਵੱਲ ਇਕ ਮਹੱਤਵਪੂਰਨ ਸੁਧਾਰ ਤਹਿਤ ਪਹਿਲੀ ਵਾਰ ਪ੍ਰਯੋਗਿਕ ਪ੍ਰੀਖਿਆਵਾਂ ਬਾਹਰੀ ਪ੍ਰੀਖਸ਼ਕਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। 2 ਫਰਵਰੀ ਤੋਂ 12 ਫਰਵਰੀ ਤੱਕ ਨਿਰਧਾਰਤ ਪ੍ਰਯੋਗਿਕ ਪ੍ਰੀਖਿਆਵਾਂ ਰਾਜ ਭਰ ਵਿਚ ਸੁਚੱਜੇ ਢੰਗ ਨਾਲ ਚੱਲ ਰਹੀਆਂ ਹਨ।

ਬੋਰਡ ਵੱਲੋਂ ਉਮੀਦਵਾਰਾਂ ਦੀ ਸੁਵਿਧਾ ਲਈ ਲਗਭਗ 2,366 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਸਾਲ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਲਗਭਗ 2,77,316 ਵਿਦਿਆਰਥੀ, 10ਵੀਂ ਜਮਾਤ ਵਿਚ 2,72,560 ਵਿਦਿਆਰਥੀ ਅਤੇ 12ਵੀਂ ਜਮਾਤ ਵਿਚ 2,68,794 ਵਿਦਿਆਰਥੀ ਸ਼ਾਮਲ ਹੋਣਗੇ। ਕਲਾਸ 8 ਅਤੇ ਕਲਾਸ 12 ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ, ਜਦਕਿ ਕਲਾਸ 10 ਦੀਆਂ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਵਿਸਥਾਰਤ ਤਕਨੀਕੀ ਦਖਲਾਂ ਅਤੇ ਸਖ਼ਤ ਨਿਗਰਾਨੀ ਪ੍ਰਣਾਲੀਆਂ ਨਾਲ ਪੀਐਸਈਬੀ ਦਾ ਮਕਸਦ 2026 ਬੋਰਡ ਪ੍ਰੀਖਿਆਵਾਂ ਦੇ ਆਯੋਜਨ ਵਿਚ ਪਾਰਦਰਸ਼ਤਾ, ਸੁਰੱਖਿਆ ਅਤੇ ਨਿਰਪੱਖਤਾ ਦੇ ਸਭ ਤੋਂ ਉੱਚੇ ਮਿਆਰ ਕਾਇਮ ਰੱਖਣਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ