Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਚੰਡੀਗੜ੍ਹ

PU 'ਚ ਉਪ-ਕੁਲਪਤੀ ਦੇ ਅਹੁਦੇ ਲਈ ਦੌੜ; ਅਰਜ਼ੀਆਂ ਦੀ ਭਰਮਾਰ, 30 ਨਾਮ ਸ਼ਾਰਟਲਿਸਟ, ਜਲਦ ਬਣੇਗਾ ਪੈਨਲ

07 ਜੂਨ, 2026 05:47 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (PU) 'ਚ ਨਵੇਂ ਵਾਈਸ ਚਾਂਸਲਰ ਦੇ ਅਹੁਦੇ ਲਈ 30 ਨਾਂ ਸ਼ਾਰਟਲਿਸਟ ਕੀਤੇ ਗਏ ਹਨ। ਚੋਣ ਪ੍ਰਕਿਰਿਆ ਲਈ ਬਣੀ ਕਮੇਟੀ ਜਲਦ ਹੀ ਤਿੰਨ ਤੋਂ ਪੰਜ ਨਾਵਾਂ ਦਾ ਪੈਨਲ ਚਾਂਸਲਰ ਨੂੰ ਸੌਂਪੇਗੀ। ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਨੂੰ ਨਵਾਂ ਉਪ-ਕੁਲਪਤੀ ਮਿਲ ਜਾਵੇਗਾ।

ਉਪ-ਕੁਲਪਤੀ ਲਈ 100 ਤੋਂ ਵੱਧ ਆਈਆਂ ਅਰਜ਼ੀਆਂ 'ਚੋਂ ਸਭ ਤੋਂ ਵੱਧ ਪੀਯੂ ਦੇ ਪ੍ਰੋਫੈਸਰਾਂ ਦੀਆਂ ਹੀ ਸਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਸਮੇਤ ਹੋਰਨਾਂ ਸੂਬਿਆਂ ਤੋਂ ਵੀ ਅਰਜ਼ੀਆਂ ਆਈਆਂ ਸਨ।


ਕਈ ਪ੍ਰੋਫੈਸਰਾਂ ਨੇ ਉਪ-ਕੁਲਪਤੀ ਦੇ ਅਹੁਦੇ ਲਈ ਦੋ ਵਾਰ ਅਪਲਾਈ ਕੀਤਾ, ਜਿਸ ਕਾਰਨ ਸਕ੍ਰੀਨਿੰਗ ਕਮੇਟੀ ਨੂੰ ਸ਼ਾਰਟਲਿਸਟਿੰਗ ਕਰਨ 'ਚ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਮੌਜੂਦਾ ਉਪ-ਕੁਲਪਤੀ ਪ੍ਰੋ. ਰੇਣੂ ਵਿਜ ਦਾ ਕਾਰਜਕਾਲ 28 ਮਾਰਚ ਨੂੰ ਖ਼ਤਮ ਹੋ ਚੁੱਕਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਰ ਮਹੀਨਿਆਂ ਦਾ ਕਾਰਜਕਾਲ ਵਾਧਾ ਮਿਲਿਆ ਹੈ।


ਜੁਲਾਈ 'ਚ ਰੇਣੂ ਵਿਜ ਦਾ ਕਾਰਜਕਾਲ ਵਾਧਾ ਪੂਰਾ ਹੋ ਰਿਹਾ ਹੈ ਜਿਸ ਕਾਰਨ ਨਵੇਂ ਉਪ-ਕੁਲਪਤੀ ਦੀ ਚੋਣ ਪ੍ਰਕਿਰਿਆ ਤੇਜ਼ ਹੋ ਗਈ ਹੈ। ਨਵੇਂ ਉਪ-ਕੁਲਪਤੀ ਦੀ ਨਿਯੁਕਤੀ ਲਈ ਤਿੰਨ ਮੈਂਬਰੀ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਸਾਰੀਆਂ ਮਹਿਲਾ ਮੈਂਬਰ ਸ਼ਾਮਲ ਹਨ।


ਕਮੇਟੀ ਦੀ ਅਗਵਾਈ ਮਹਾਰਾਸ਼ਟਰ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਨਾਸਿਕ ਦੀ ਵੀਸੀ ਰਿਟਾਇਰਡ ਲੈਫਟੀਨੈਂਟ ਜਨਰਲ ਮਾਧੁਰੀ ਕਾਨਿਟਕਰ ਕਰ ਰਹੇ ਹਨ। ਐਨਆਈਈਪੀਏ ਨਵੀਂ ਦਿੱਲੀ ਦੀ ਵੀਸੀ ਸ਼ਸ਼ੀਕਲਾ ਵੰਜਾਰੀ ਅਤੇ ਸੀਐਸਆਈਆਰ- ਇੰਡੀਅਨ ਇੰਸਟੀਚਿਊਟ ਆਫ਼ ਕੈਮੀਕਲ ਬਾਇਓਲੋਜੀ, ਕੋਲਕਾਤਾ ਦੀ ਡਾਇਰੈਕਟਰ ਵਿਭਾ ਟੰਡਨ ਵੀ ਇਸ ਕਮੇਟੀ 'ਚ ਸ਼ਾਮਲ ਹਨ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ