Wednesday, August 12, 2026
BREAKING
ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ 27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਸਾਲ 2026-28 ਲਈ ਪੰਜਾਬ ਪ੍ਰਾਂਤਕ ਤੇਰਾਪੰਥੀ ਸਭਾ ਕਾਰਜਕਾਰੀ ਕਮੇਟੀ ਦਾ ਐਲਾਨ ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ 

ਚੰਡੀਗੜ੍ਹ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

12 ਅਗਸਤ, 2026 07:59 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੀ. ਯੂ. ਵੱਲੋਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਸਤੰਬਰ ਦੇ ਪਹਿਲੇ ਹਫ਼ਤੇ ਕਰਵਾਉਣ ਲਈ ਯੂ. ਟੀ. ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਸ ਤੋਂ ਮਨਜ਼ੂਰੀ ਮੰਗੀ ਗਈ ਹੈ। ਯੂਨੀਵਰਸਿਟੀ ਵੱਲੋਂ ਇਸ ਸਬੰਧੀ ਪ੍ਰਸਤਾਵ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਿਆ ਗਿਆ ਹੈ। ਸੂਤਰਾਂ ਮੁਤਾਬਕ 3 ਸਤੰਬਰ ਨੂੰ ਚੋਣਾਂ ਕਰਵਾਏ ਜਾਣ ਦੀ ਸਭ ਤੋਂ ਵੱਧ ਸੰਭਾਵਨਾ ਹੈ। ਯੂਨੀਵਰਸਿਟੀ ਦੇ ਇੱਕ ਅਧਿਕਾਰੀ ਅਨੁਸਾਰ ਯੂ. ਟੀ. ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਸ ਤੋਂ ਚੋਣਾਂ ਕਰਵਾਉਣ ਦੀ ਮਨਜ਼ੂਰੀ ਮੰਗੀ ਗਈ ਹੈ। ਹਾਲਾਂਕਿ ਪ੍ਰਸਤਾਵ 'ਚ ਚੋਣਾਂ ਲਈ ਕੋਈ ਤੈਅ ਤਾਰੀਖ਼ ਨਹੀਂ ਦਿੱਤੀ ਗਈ। ਯੂਨੀਵਰਸਿਟੀ ਨੇ ਸਤੰਬਰ ਦੇ ਪਹਿਲੇ ਹਫ਼ਤੇ 'ਚ ਚੋਣਾਂ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਦਰਅਸਲ, 4 ਸਤੰਬਰ ਨੂੰ ਜਨਮਾਸ਼ਟਮੀ ਦੀ ਛੁੱਟੀ ਹੈ। ਇਸ ਕਾਰਨ 2 ਸਤੰਬਰ ਬੁੱਧਵਾਰ ਜਾਂ 3 ਸਤੰਬਰ ਵੀਰਵਾਰ ਨੂੰ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।

 ਯੂਨੀਵਰਸਿਟੀ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਲੰਬੀ ਛੁੱਟੀ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਚੋਣਾਂ ਦੀ ਆਖ਼ਰੀ ਤਾਰੀਖ਼ ਯੂ. ਟੀ. ਪ੍ਰਸ਼ਾਸਨ ਦੇ ਹੋਮ ਵਿਭਾਗ ਵੱਲੋਂ ਤੈਅ ਕੀਤੀ ਜਾਵੇਗੀ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਚੋਣਾਂ ਸਬੰਧੀ ਪ੍ਰਸਤਾਵ ਪ੍ਰਾਪਤ ਹੋ ਗਿਆ ਹੈ ਅਤੇ ਇਸ ਨੂੰ ਹੋਮ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਹਰ ਸਾਲ ਚੋਣਾਂ ਦੀ ਤਾਰੀਖ਼ ਤੈਅ ਕਰਨ ਤੋਂ ਪਹਿਲਾਂ ਚੰਡੀਗੜ੍ਹ ਪੁਲਸ, ਪ੍ਰਸ਼ਾਸਨ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਕਰਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ ਜਾਂਦੀ ਹੈ। ਇਸ ਵਾਰ ਪੀ. ਯੂ. ਵਿਦਿਆਰਥੀ ਕੌਂਸਲ ਦੀਆਂ ਚੋਣਾਂ ਯੂਨੀਵਰਸਿਟੀ ਦੀ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਦੀ ਦੇਖ-ਰੇਖ ਹੇਠ ਹੋਣਗੀਆਂ। ਪ੍ਰੋ. ਗੋਇਲ, ਪ੍ਰੋ. ਰੇਣੂ ਵਿਗ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ।

 ਪਿਛਲੇ ਸਾਲ ਪੀ. ਯੂ. ਵਿਦਿਆਰਥੀ ਕੌਂਸਲ ਦੀਆਂ ਚੋਣਾਂ 3 ਸਤੰਬਰ ਨੂੰ ਹੋਈਆਂ ਸਨ। ਉਸ ਸਮੇਂ 16,124 ਵਿਦਿਆਰਥੀ ਵੋਟ ਪਾਉਣ ਦੇ ਯੋਗ ਸਨ, ਜਿਨ੍ਹਾਂ ਵਿੱਚੋਂ 9,535 ਵਿਦਿਆਰਥੀਆਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਸੀ। ਪਿਛਲੀਆਂ ਚੋਣਾਂ ਵਿੱਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਨੇ ਪਹਿਲੀ ਵਾਰ ਪ੍ਰਧਾਨ ਦੇ ਅਹੁਦੇ 'ਤੇ ਜਿੱਤ ਦਰਜ ਕੀਤੀ ਸੀ। ਇਸ ਤੋਂ ਇਲਾਵਾ ਯੂਨੀਵਰਸਿਟੀ 'ਚ 20 ਸਤੰਬਰ ਨੂੰ ਪੀ. ਯੂ. ਸੈਨੇਟ ਚੋਣਾਂ ਵੀ ਪ੍ਰਸਤਾਵਿਤ ਹਨ। ਇਸ ਕਾਰਨ ਵਿਦਿਆਰਥੀ ਕੌਂਸਲ ਚੋਣਾਂ ਅਤੇ ਸੈਨੇਟ ਚੋਣਾਂ ਵਿਚਕਾਰ ਵੀ ਜ਼ਿਆਦਾ ਸਮਾਂ ਨਹੀਂ ਰਹੇਗਾ। ਚੋਣਾਂ ਦੀ ਤਾਰੀਖ਼ ਤੈਅ ਹੋਣ ਤੋਂ ਬਾਅਦ ਵਿਦਿਆਰਥੀ ਸੰਗਠਨਾਂ ਦੀਆਂ ਸਰਗਰਮੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ