Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

PUNJAB : ਆਮ ਆਦਮੀ ਕਲੀਨਿਕਾਂ 'ਚ ਇਲਾਜ ਕਰਵਾਉਣ ਵਾਲਿਆਂ ਨੂੰ ਮਿਲੀ ਨਵੀਂ ਸਹੂਲਤ

24 ਜੁਲਾਈ, 2025 05:42 PM

ਫਿਰੋਜ਼ਪੁਰ : ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਆਮ ਆਦਮੀ ਕਲੀਨਿਕ ਖਾਈ ਫੇਮੇ ਕੇ ਵਿਖੇ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਨੇ ਕਿਹਾ ਕੀ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕ ਵਿਖੇ ਹਲਕਾਅ ਦੀ ਬਿਮਾਰੀ ਦੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਲਕਾਅ ਦੀ ਬਿਮਾਰੀ ਕੁੱਤੇ ਤੋਂ ਇਲਾਵਾ ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਹੋਣ ਦਾ ਖ਼ਤਰਾ ਹੁੰਦਾ ਹੈ, ਜੋ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ।

ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਵਿਚ ਕਰੀਬ ਹਜ਼ਾਰਾਂ ਲੋਕਾਂ ਦੀ ਰੇਬੀਜ਼ ਦੀ ਲਾਗ ਕਾਰਨ ਮੌਤ ਹੋ ਜਾਂਦੀ ਹੈ ਅਤੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਹੀ ਇੱਕਮਾਤਰ ਉਪਾਅ ਹੈ। ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ, ਜੋ ਆਮ ਤੌਰ ’ਤੇ ਸੰਕਰਮਿਤ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਇਕ ਜਾਨਲੇਵਾ ਰੋਗ ਹੈ, ਜਿਸ ਦੇ ਲੱਛਣ ਬੇਹੱਦ ਦੇਰ ਨਾਲ ਨਜ਼ਰ ਆਉਂਦੇ ਹਨ। ਜੇਕਰ ਸਮਾਂ ਰਹਿੰਦੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਿਤ ਹੋ ਜਾਂਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ ’ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰੇਬੀਜ਼ ਦੇ 99 ਫ਼ੀਸਦੀ ਮਾਮਲੇ ਸਿਰਫ ਕੁੱਤਿਆਂ ਦੇ ਕੱਟਣ ਨਾਲ ਸਬੰਧਿਤ ਹੁੰਦੇ ਹਨ, ਜਿਸ ਦੇ ਇਲਾਜ ਲਈ ਐਂਟੀ ਰੇਬੀਜ਼ ਵੈਕਸੀਨ ਮੁਫ਼ਤ ਲਗਾਈ ਜਾਂਦੀ ਹੈ। ਮੁੱਢਲੀ ਸਹਾਇਤਾ ਦੇ ਤੌਰ 'ਤੇ ਜ਼ਖਮ ਨੂੰ ਵਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ 'ਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬੀਮਾਰੀ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ। ਇਸ ਮੌਕੇ ਡਾ. ਪੂਨਮ ਜਿੰਦਲ, ਡਾ. ਰਵਨੀਤ ਕੌਰ, ਕਰਮਜੀਤ ਕੌਰ ਐੱਲ. ਐੱਚ. ਵੀ., ਅਮਰਜੀਤ ਅਤੇ ਦਰਸ਼ਨ ਬਹੁ ਮੰਤਵੀ ਕਰਮਚਾਰੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ