Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

27 ਫ਼ਰਵਰੀ, 2026 08:29 PM

ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਵੱਡੀ ਜਨਤਕ ਖੇਤਰ ਦੀ ਸਟੀਲ ਉਤਪਾਦਕ ਕੰਪਨੀ, ਸਟੀਲ ਅਥਾਰਟੀ ਆਫ ਇੰਡੀਆ ਲਿਮਟਿਡ (SAIL) ਨੇ ਭਾਰਤੀ ਜਲ ਸੈਨਾ ਦੀ ਸਮਰੱਥਾ ਨੂੰ ਵਧਾਉਣ 'ਚ ਇਕ ਅਹਿਮ ਭੂਮਿਕਾ ਨਿਭਾਈ ਹੈ। ਕੰਪਨੀ ਨੇ ਜਲ ਸੈਨਾ ਦੇ ਨਵੇਂ ਜੰਗੀ ਬੇੜੇ 'INS ਅੰਜਦੀਪ' ਲਈ ਲੋੜੀਂਦੇ ਵਿਸ਼ੇਸ਼-ਗ੍ਰੇਡ ਸਟੀਲ ਦੀ ਸਪਲਾਈ ਕੀਤੀ ਹੈ, ਜਿਸ ਦਾ ਹਾਲ ਹੀ 'ਚ ਜਲਾਵਤਰਣ (ਲਾਂਚ) ਕੀਤਾ ਗਿਆ ਹੈ।

ਤੱਟਵਰਤੀ ਸੁਰੱਖਿਆ ਹੋਵੇਗੀ ਮਜ਼ਬੂਤ

ਕੋਲਕਾਤਾ ਸਥਿਤ ਗਾਰਡਨ ਰੀਚ ਸ਼ਿਪਬਿਲਡਰਜ਼ ਐਂਡ ਇੰਜੀਨੀਅਰਜ਼ (GRSE) ਦੁਆਰਾ ਤਿਆਰ ਕੀਤਾ ਗਿਆ 'INS ਅੰਜਦੀਪ' ਇਕ ਅਤਿ-ਆਧੁਨਿਕ ਜੰਗੀ ਬੇੜਾ ਹੈ। ਇਹ ਵਿਸ਼ੇਸ਼ ਤੌਰ 'ਤੇ ਉਥਲ-ਪੁਥਲ ਵਾਲੇ ਅਤੇ ਘੱਟ ਡੂੰਘੇ ਪਾਣੀ ਵਾਲੇ ਖੇਤਰਾਂ 'ਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਬਣਾਇਆ ਗਿਆ ਹੈ। ਇਸ ਦਾ ਮੁੱਖ ਕੰਮ ਭਾਰਤੀ ਜਲ ਸੈਨਾ ਦੀ ਪਣਡੁੱਬੀ ਵਿਰੋਧੀ ਜੰਗੀ ਸਮਰੱਥਾ ਅਤੇ ਤੱਟਵਰਤੀ ਨਿਗਰਾਨੀ ਨੂੰ ਮਜ਼ਬੂਤ ਕਰਨਾ ਹੈ। ਇਹ 'ਐਂਟੀ-ਸਬਮਰੀਨ ਵਾਰਫੇਅਰ ਸ਼ੈਲੋ ਵਾਟਰ ਕ੍ਰਾਫਟ' (ASW-SWC) ਪ੍ਰਾਜੈਕਟ ਦੇ ਤਹਿਤ ਬਣਾਏ ਜਾ ਰਹੇ ਅੱਠ ਜਹਾਜ਼ਾਂ 'ਚੋਂ ਤੀਜਾ ਹੈ, ਜੋ ਪੁਰਾਣੇ ਹੋ ਰਹੇ 'ਅਭੈ-ਸ਼੍ਰੇਣੀ' ਦੇ ਜਹਾਜ਼ਾਂ ਦੀ ਜਗ੍ਹਾ ਲਵੇਗਾ।

ਦੇਸ਼ ਦੇ ਤਿੰਨ ਵੱਡੇ ਪਲਾਂਟਾਂ ਦਾ ਯੋਗਦਾਨ 

SAIL ਨੇ ਇਸ ਰਣਨੀਤਕ ਪ੍ਰਾਜੈਕਟ ਲਈ ਲਗਭਗ 3,500 ਟਨ ਵਿਸ਼ੇਸ਼-ਗ੍ਰੇਡ ਸਟੀਲ ਦੀ ਸਪਲਾਈ ਪੂਰੀ ਕਰ ਦਿੱਤੀ ਹੈ। ਇਹ ਸਟੀਲ ਕੰਪਨੀ ਦੇ ਬੋਕਾਰੋ, ਭਿਲਾਈ ਅਤੇ ਰਾਉਰਕੇਲਾ ਸਥਿਤ ਏਕੀਕ੍ਰਿਤ ਸਟੀਲ ਪਲਾਂਟਾਂ ਤੋਂ ਤਿਆਰ ਕੀਤਾ ਗਿਆ ਹੈ। ਇਹ ਪ੍ਰਾਪਤੀ ਰੱਖਿਆ ਨਿਰਮਾਣ ਵਿੱਚ ਭਾਰਤ ਦੀ ਆਤਮ-ਨਿਰਭਰਤਾ ਨੂੰ ਦਰਸਾਉਂਦੀ ਹੈ ਅਤੇ ਵਿਦੇਸ਼ੀ ਆਯਾਤ 'ਤੇ ਨਿਰਭਰਤਾ ਨੂੰ ਘਟਾਉਂਦੀ ਹੈ।

ਰੱਖਿਆ ਖੇਤਰ 'ਚ SAIL ਦੀ ਪੁਰਾਣੀ ਭਾਈਵਾਲੀ 

ਇਹ ਪਹਿਲੀ ਵਾਰ ਨਹੀਂ ਹੈ ਕਿ SAIL ਨੇ ਦੇਸ਼ ਦੀ ਸੁਰੱਖਿਆ 'ਚ ਅਜਿਹਾ ਯੋਗਦਾਨ ਪਾਇਆ ਹੋਵੇ। ਇਸ ਤੋਂ ਪਹਿਲਾਂ ਵੀ ਕੰਪਨੀ ਨੇ INS ਵਿਕਰਾਂਤ, INS ਉਦੈਗਿਰੀ, INS ਨੀਲਗਿਰੀ ਅਤੇ INS ਸੂਰਤ ਵਰਗੇ ਕਈ ਮਹੱਤਵਪੂਰਨ ਰੱਖਿਆ ਪ੍ਰਾਜੈਕਟਾਂ ਲਈ ਵਿਸ਼ੇਸ਼ ਸਟੀਲ ਦੀ ਸਪਲਾਈ ਕੀਤੀ ਹੈ। ਇਹ ਕਦਮ ਭਾਰਤ ਸਰਕਾਰ ਦੇ 'ਆਤਮਨਿਰਭਰ ਭਾਰਤ' ਦੇ ਵਿਜ਼ਨ ਨੂੰ ਹੋਰ ਮਜ਼ਬੂਤ ਕਰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ