Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਰਾਸ਼ਟਰੀ

SC ਤੱਕ ਮਾਰਚ 'ਤੇ ਰਾਹੁਲ ਗਾਂਧੀ ਨੂੰ ਨੋਟਿਸ, CJI ਬੋਲੇ- ਨਿਆਪਾਲਿਕਾ ਨੂੰ ਕੋਈ ਧਮਕਾ ਨਹੀਂ ਸਕਦਾ'

15 ਅਕਤੂਬਰ, 2026 06:47 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੋਟਰ ਸੂਚੀਆਂ ਤੋਂ ਵੱਡੇ ਪੈਮਾਨੇ 'ਤੇ ਨਾਂ ਹਟਾਏ ਜਾਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) 'ਚ ਬੇਨਿਯਮੀਆਂ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਵਲੋਂ ਦਾਇਰ ਪਟੀਸ਼ਨ 'ਤੇ ਚੋਣ ਕਮਿਸ਼ਨ (EC) ਅਤੇ ਹੋਰ ਪੱਖਾਂ ਤੋਂ ਵੀਰਵਾਰ ਨੂੰ ਜਵਾਬ ਮੰਗੇ। ਅਦਾਲਤ ਨੇ SIR 'ਚ ਕਥਿਤ ਬੇਨਿਯਮੀਆਂ ਦੇ ਵਿਰੋਧ 'ਚ ਸੁਪਰੀਮ ਕੋਰਟ ਵੱਲ ਮਾਰਚ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ ਵੀ ਨੋਟਿਸ ਜਾਰੀ ਕੀਤੇ।

ਇਸ ਦੌਰਾਨ ਅਦਾਲਤ ਨੇ ਕਿਹਾ ਕਿ ਨਿਆਪਾਲਿਕਾ ਨੂੰ ਕੋਈ ਡਰਾ-ਧਮਾ ਕੇ ਦਬਾਅ 'ਚ ਨਹੀਂ ਲਿਆ ਸਕਦਾ। ਚੀਫ਼ ਜਸਟਿਸ ਸੂਰੀਆਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਵਿਰੋਧੀ ਆਗੂਆਂ ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਚੋਣ ਕਮਿਸ਼ਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੂੰ ਨੋਟਿਸ ਜਾਰੀ ਕੀਤੇ।

ਬੈਂਚ ਨੇ ਕਿਹਾ,"ਅਸੀਂ ਨੋਟਿਸ ਜਾਰੀ ਕਰ ਰਹੇ ਹਾਂ... ਇਸ ਪਟੀਸ਼ਨ ਨੂੰ ਪਹਿਲਾਂ ਤੋਂ ਪੈਂਡਿੰਗ ਮਾਮਲਿਆਂ ਨਾਲ ਜੋੜ ਰਹੇ ਹਨ ਪਰ ਅਸੀਂ ਇਕ ਪਟੀਸ਼ਨਕਰਤਾ ਤੋਂ ਉਸ ਦੇ ਆਚਰਨ ਬਾਰੇ ਸਵਾਲ ਕਰਨਾ ਚਾਹਾਂਗੇ।" ਸੁਣਵਾਈ ਦੌਰਾਨ ਕੁਝ ਵਕੀਲਾਂ ਨੇ SIR 'ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕਾਂਗਰਸ ਨੇਤਾ ਦੇ ਸੁਪਰੀਮ ਕੋਰਟ ਤੱਕ ਮਾਰਚ ਦਾ ਜ਼ਿਕਰ ਕੀਤਾ। ਇਸ 'ਤੇ ਬੈਂਚ ਨੇ ਕਿਹਾ,"ਨਿਆਪਾਲਿਕਾ ਨੂੰ ਕੋਈ ਡਰਾ-ਧਮਕਾ ਕੇ ਦਬਾਅ 'ਚ ਨਹੀਂ ਲਿਆ ਸਕਦਾ। ਅਸੀਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਨਹੀਂ ਹਾਂ।"

ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਮਾਣਹਾਨੀ ਦੇ ਇਕ ਮਾਮਲੇ 'ਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਵਲੋਂ ਬਿਨਾਂ ਸ਼ਰਤ ਮੁਆਫ਼ੀ ਮੰਗੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਬਿਨਾਂ ਸ਼ਰਤ ਮੁਆਫ਼ੀ ਮੰਗਣ ਦਾ ਇਹ ਮਤਲਬ ਨਹੀਂ ਹੈ ਕਿ ਚੁੱਕੇ ਗਏ ਕਦਮਾਂ ਦਾ ਬਚਾਅ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹੈ। ਬੈਂਚ ਨੇ ਮਹਿਤਾ ਨੂੰ ਦੱਸਿਆ ਕਿ ਉਹ ਅਧਿਕਾਰੀਆਂ ਦੁਆਰਾ ਅਦਾਲਤ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਸੰਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਨਹੀਂ ਲੈ ਰਹੀ। ਮਾਣਹਾਨੀ ਦਾ ਇਹ ਮਾਮਲਾ 'ਕਾਕਰੋਚ ਜਨਤਾ ਪਾਰਟੀ' (CJP) ਦੁਆਰਾ 10 ਅਕਤੂਬਰ ਨੂੰ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ 'ਚ ਮੈਟਰੋ ਅਤੇ ਰੇਲ ਸੇਵਾਵਾਂ ਨੂੰ "ਪੂਰੀ ਤਰ੍ਹਾਂ ਬੰਦ" ਨਾ ਕਰਨ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਕਥਿਤ ਉਲੰਘਣਾ ਨਾਲ ਸਬੰਧਤ ਹੈ।

ਸੁਪਰੀਮ ਕੋਰਟ ਨੇ ਅਸਦੁਦੀਨ ਓਵੈਸੀ ਸਮੇਤ ਕਈ ਨੇਤਾਵਾਂ ਦੁਆਰਾ ਚੋਣ ਕਮਿਸ਼ਨ ਨਾਲ ਸਬੰਧਤ ਮੁੱਦਿਆਂ 'ਤੇ ਦਾਇਰ ਵੱਖ-ਵੱਖ ਪਟੀਸ਼ਨਾਂ 'ਤੇ ਕੇਂਦਰ ਅਤੇ ਹੋਰ ਧਿਰਾਂ ਨੂੰ ਨੋਟਿਸ ਵੀ ਜਾਰੀ ਕੀਤੇ। ਅਦਾਲਤ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਲਈ ਤੈਅ ਥਾਵਾਂ ਦੀ ਸੂਚੀ ਤੋਂ ਹਟਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ। ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਨੇ ਸੋਮਵਾਰ ਨੂੰ ਵਿਸ਼ੇਸ਼ ਚੋਣ ਕਮਿਸ਼ਨ (SIR) ਨਾਲ ਸਬੰਧਤ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਤੱਕ ਮਾਰਚ ਕੀਤਾ ਸੀ। ਵਿਸ਼ੇਸ਼ ਚੋਣ ਕਮਿਸ਼ਨ (SIR) ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਦਿੱਲੀ 'ਚ ਕਈ ਵਿਰੋਧ ਪ੍ਰਦਰਸ਼ਨ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ

ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ

ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ

ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ

BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ

BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ

ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ

ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ

ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ

ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ