Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

SC ਨੇ ਪੰਜਾਬ ਦੇ ਪ੍ਰਦੀਪ ਕੁਮਾਰ ਨੂੰ ਦਿੱਤੀ ਜ਼ਮਾਨਤ, ਕਿਹਾ- ''ਬਿਨਾਂ ਮੁਕੱਦਮੇ ਦੇ ਜੇਲ੍ਹ ਕੱਟਣਾ ਸਜ਼ਾ ਦੇ ਬਰਾਬਰ..''

29 ਮਾਰਚ, 2026 08:37 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਨਾਂ ਮੁਕੱਦਮੇ ਦੇ ਕੈਦ ਨੂੰ ਸਜ਼ਾ ਦੇ ਬਰਾਬਰ ਦੱਸਦੇ ਹੋਏ ਕਤਲ ਦੀ ਕੋਸ਼ਿਸ਼ 'ਚ ਮਾਮਲੇ 'ਚ ਪੰਜਾਬ ਦੇ ਇਕ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਹ ਵੀ ਕਿਹਾ ਕਿ ਵਿਅਕਤੀ 2 ਸਾਲਾਂ ਤੋਂ ਜੇਲ੍ਹ 'ਚ ਹੈ, ਜਦੋਂ ਕਿ ਮੁਕੱਦਮੇ ਦੀ ਸੁਣਵਾਈ ਤੱਕ ਸ਼ੁਰੂ ਨਹੀਂ ਹੋਈ ਹੈ। ਜੱਜ ਦੀਪਾਂਕਰ ਦੱਤਾ ਅਤੇ ਜੱਜ ਪੀ.ਵੀ. ਵਰਾਲੇ ਦੀ ਬੈਂਚ ਨੇ ਆਪਣੇ ਹਾਲੀਆ ਆਦੇਸ਼ 'ਚ ਕਿਹਾ ਕਿ ਪ੍ਰਦੀਪ ਕੁਮਾਰ ਉਰਫ਼ ਬਾਨੂ ਖ਼ਿਲਾਫ਼ ਫਰਵਰੀ 2024 'ਚ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਅਪਰਾਧਾਂ ਲਈ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਸਤਗਾਸਾ ਪੱਖ ਨੇ ਅਜੇ ਤੱਕ ਮਾਮਲੇ ਨਾਲ ਸੰਬੰਧਤ 23 ਗਵਾਹਾਂ 'ਚੋਂ ਕਿਸੇ ਤੋਂ ਵੀ ਕੋਈ ਸਵਾਲ-ਜਵਾਬ ਨਹੀਂ ਕੀਤੇ ਹਨ। ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 11 ਜੁਲਾਈ 2025 ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ, ਜਿਸ 'ਚ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।

ਇਸ ਨੇ 13 ਮਾਰਚ ਦੇ ਆਪਣੇ ਆਦੇਸ਼ 'ਚ ਕਿਹਾ,''ਇਸਤਗਾਸਾ ਪੱਖ ਨੇ ਅਪੀਲਕਰਤਾ ਖ਼ਿਲਾਫ਼ ਦੋਸ਼ਾਂ ਨੂੰ ਸਾਬਤ ਕਰਨ ਦੇ ਮਾਮਲੇ ਨਾਲ ਸੰਬੰਧਤ 23 ਗਵਾਹਾਂ 'ਚੋਂ ਕਿਸੇ ਤੋਂ ਵੀ ਸਵਾਲ-ਜਵਾਬ ਨਹੀਂ ਕੀਤੇ ਹਨ। ਇਸ ਲਈ, ਮੁਕੱਦਮੇ ਨੂੰ ਪੂਰਾ ਹੋਣ 'ਚ ਕੁਝ ਸਮਾਂ ਲੱਗ ਸਕਦਾ ਹੈ।'' ਅਦਾਲਤ ਨੇ ਕਿਹਾ ਕਿ ਕੁਮਾਰ ਦੀ ਗ੍ਰਿਫ਼ਤਾਰੀ ਨੂੰ ਲਗਭਗ 2 ਸਾਲ ਬੀਤ ਚੁੱਕੇ ਹਨ ਪਰ ਨਾ ਤਾਂ ਮੁਕੱਦਮਾ ਸ਼ੁਰੂ ਹੋਇਆ ਹੈ ਅਤੇ ਨਾ ਹੀ ਇਸ ਦੇ ਨਤੀਜੇ ਆਉਣ ਦੀ ਕੋਈ ਉਮੀਦ ਹੈ। ਸੁਪਰੀਮ ਕੋਰਟ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਬਿਨਾਂ ਮੁਕੱਦਮੇ ਦੇ ਕੈਦ ਦੀ ਸਜ਼ਾ ਦੇ ਬਰਾਬਰ ਹੈ।'' ਮਾਮਲੇ ਨੂੰ ਸਮੁੱਚੇ ਤੌਰ 'ਤੇ ਵਿਚਾਰਦੇ ਹੋਏ ਅਦਾਲਤ ਨੇ ਇਹ ਸਿੱਟਾ ਕੱਢਿਆ ਕਿ ਮੁਕੱਦਮੇ ਦੀ ਸੁਣਵਾਈ ਤੱਕ ਅਪੀਲਕਰਤਾ ਨੂੰ ਅੱਗੇ ਹਿਰਾਸਤ 'ਚ ਰੱਖਣਾ ਜ਼ਰੂਰੀ ਨਹੀਂ ਹੈ ਅਤੇ ਕਿਉਂਕਿ ਅਪੀਲ ਸਵੀਕਾਰ ਕਰਨ ਯੋਗ ਹੈ, ਇਸ ਲਈ ਅਪੀਲਕਰਤਾ ਨੂੰ ਜ਼ਮਾਨਤ ਦਿੱਤੀ ਜਾ ਸਕਦੀ ਹੈ। ਬੈਂਚ ਨੇ ਉਸ ਨੂੰ ਹੇਠਲੀ ਅਦਾਲਤ ਦੀ ਸੰਤੁਸ਼ਟੀ ਦੇ ਅਨੁਰੂਪ ਜ਼ਮਾਨਤ ਬਾਂਡ ਜਮ੍ਹਾਂ ਕਰਨ ਅਤੇ ਹੋਰ ਨਿਯਮ ਸ਼ਰਤਾਂ ਦੀ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਅਪੀਲਕਰਤਾ ਸਿੱਧੇ ਅਤੇ ਅਸਿੱਧੇ ਤੌਰ 'ਤੇ ਕਿਸੇ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ। ਸੁਪਰੀਮ ਕੋਰਟ ਨੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਕੁਮਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਮੁਕੱਦਮੇ ਦੀ ਕਾਰਵਾਈ 'ਚ ਨਿਯਮਿਤ ਤੌਰ 'ਤੇ ਮੌਜੂਦ ਰਹੇਗਾ, ਜਦੋਂ ਤੱਕ ਉਸ ਨੂੰ ਛੋਟ ਨਹੀਂ ਦਿੱਤੀ ਜਾਂਦੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ