Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

31 ਮਈ, 2026 07:04 PM

ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ : ਐੱਸ. ਸੀ. ਕਮਿਊਨਿਟੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਤੋਂ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ, ਕਿਉਂਕਿ ਉਸ ਵੇਲੇ ਹਾਲਾਤ ਕੋਈ ਵੀ ਹੋਣ, ਉਹ ਵੱਖਰੀ ਗੱਲ ਹੈ ਪਰ ਮੰਤਰੀ ਹੋਣ ਦੇ ਨਾਤੇ ਮੇਰੇ ਮੂੰਹ ਵਿਚੋਂ ਜੋ ਵੀ ਸ਼ਬਦ ਨਿਕਲੇ ਹਨ, ਮੈਂ ਉਸ ਦੇ ਲਈ ਮੁਆਫ਼ੀ ਮੰਗਦਾ ਹਾਂ। ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਉਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਮੁਆਫ਼ੀ ਮੰਗੀ। ਉਨ੍ਹਾਂ ਕਿਹਾ ਕਿ ਮੈਂ ਸੰਵਿਧਾਨਕ ਸੰਸਥਾਵਾਂ ਦਾ ਸਨਮਾਨ ਕਰਦਾ ਹਾਂ। ਜੇਕਰ ਮੈਨੂੰ ਐੱਸ. ਸੀ. ਕਮਿਸ਼ਨ ਦੇ ਸਾਹਮਣੇ ਹੱਥ ਜੋੜ ਕੇ ਮੁਆਫ਼ੀ ਮੰਗਣੀ ਪਈ ਤਾਂ ਮੈਂ ਉਹ ਵੀ ਕਰਾਂਗਾ। ਜੇਕਰ ਕਮਿਸ਼ਨ ਮੈਨੂੰ ਬੁਲਾ ਕੇ ਸਪਸ਼ਟੀਕਰਨ ਮੰਗਦਾ ਹੈ ਤਾਂ ਮੈਂ ਨਿੱਜੀ ਰੂਪ ਨਾਲ ਪੇਸ਼ ਹੋਵਾਂਗਾ ਅਤੇ ਲੋੜ ਪਈ ਤਾਂ ਲਿਖਤੀ ਰੂਪ ਨਾਲ ਵੀ ਮੁਆਫ਼ੀ ਦੇਵਾਂਗਾ।

ਬਿੱਟੂ ਨੇ ਕਿਹਾ ਕਿ ਇਸ ਪੂਰੀ ਗੁਰੂ ਨਗਰੀ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਜਿੱਥੇ ਸਾਡਾ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਸਥਿਤ ਹਨ, ਮੈਂ ਅੱਜ ਇਥੇ ਇਸ ਲਈ ਆਇਆ ਹਾਂ ਕਿਉਂਕਿ ਐੱਸ. ਸੀ. ਕਮਿਸ਼ਨ ਨੇ ਐੱਸ. ਐੱਸ. ਪੀ. ਸੰਗਰੂਰ ਤੋਂ 26 ਮਈ ਨੂੰ ਧੂਰੀ ਵਿੱਚ ਵਾਪਰੀ ਇਕ ਘਟਨਾ ਬਾਰੇ ਰਿਪੋਰਟ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਸਾਹਮਣੇ ਅਤੇ ਕਈ ਹੋਰ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਹੋਏ ਹਨ।" ਇਕ ਜਨਤਕ ਸੇਵਕ ਵਜੋਂ ਮੇਰਾ ਹਮੇਸ਼ਾ ਇਹ ਫਰਜ਼ ਰਿਹਾ ਹੈ ਕਿ ਹਰ ਵਰਗ ਦਾ ਸਨਮਾਨ ਕੀਤਾ ਜਾਵੇ। ਜੇਕਰ ਮੇਰੇ ਕਿਸੇ ਸ਼ਬਦ ਨਾਲ ਸਾਡੇ ਐੱਸ. ਸੀ. (SC) ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖੁੱਲ੍ਹੇ ਦਿਲ ਨਾਲ, ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ। ਮੇਰੇ ਲਈ ਸਮਾਜਿਕ ਸਾਂਝ ਅਤੇ ਭਾਈਚਾਰਾ ਸਭ ਤੋਂ ਉੱਪਰ ਹੈ।

ਮੈਂ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਰਿਹਾ ਹਾਂ
ਬਿੱਟੂ ਨੇ ਕਿਹਾ, "ਮੈਂ ਨਵਾਂਸ਼ਹਿਰ, ਬੰਗਾ ਅਤੇ ਗੜ੍ਹਸ਼ੰਕਰ ਲਈ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ ਹੈ, ਜਿੱਥੇ ਵੱਡੀ ਗਿਣਤੀ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰ ਰਹਿੰਦੇ ਹਨ। ਮੇਰੇ ਦਾਦਾ ਜੀ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਦੇ ਸਮੇਂ ਤੋਂ ਸਾਡਾ ਇਸ ਭਾਈਚਾਰੇ ਨਾਲ ਡੂੰਘਾ ਸੰਬੰਧ ਰਿਹਾ ਹੈ। ਅਸੀਂ ਹਮੇਸ਼ਾ ਇਸ ਭਾਈਚਾਰੇ ਵਿੱਚ ਤਿਉਹਾਰ ਮਨਾਏ ਹਨ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਹਨ।"

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ