Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

27 ਜੂਨ, 2026 06:16 PM

ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ 'ਚ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਪ੍ਰਧਾਨ ਧਾਮੀ ਨੇ ਦੱਸਿਆ ਕਿ ਪੁਰਾਤਨ ਰਵਾਇਤ ਅਨੁਸਾਰ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਵੀ ਹੈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਪੰਥਕ ਇਕੱਤਰਤਾ ਹੋਵੇਗੀ।


ਪ੍ਰਧਾਨ ਧਾਮੀ ਨੇ ਕਿ ਲੰਮੇ ਸਮੇਂ ਤੋਂ ਸਰਕਾਰ ਦੀ ਭਾਵਨਾ ਰਹੀ ਹੈ ਕਿ ਸਿੱਖ ਸੰਸਥਾਵਾਂ ਨੂੰ ਕਿਸੇ ਤਰ੍ਹਾਂ ਖੋਰਾ ਲਾਇਆ ਜਾਵੇ। ਉਨ੍ਹਾਂ ਕਿਹਾ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ਨੂੰ ਲੈ ਕੇ 2024 'ਚ ਕੈਬਨਿਟ 'ਚ ਮਤਾ ਲਿਆਂਦਾ ਸੀ, ਜਿਸ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੁਮਾਇੰਦਗੀ ਘਟਾ ਦਿੱਤੀ ਗਈ ਸੀ। ਹੁਣ ਫਿਰ 1956 ਦੇ ਐਕਟ ਨੂੰ ਖ਼ਤਮ ਕਰਨ ਲਈ ਕੈਬਨਿਟ 'ਚ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਆਉਣ ਵਾਲੀ ਵਿਧਾਨ ਸਭਾ 'ਚ ਲਿਆਂਦਾ ਜਾਵੇਗਾ। ਇਸ ਤੋਂ ਮਹਿਸੂਸ ਹੁੰਦਾ ਹੈ ਕਿ ਗੁਰਦੁਆਰਾ ਪ੍ਰਬੰਧ 'ਚ ਸਿੱਧੀ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਇਹ ਇਕੱਤਰਤਾ ਇਸ ਨੂੰ ਰੱਦ ਕਰਦੀ ਹੈ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਅਜਿਹਾ ਮਤਾ ਵਿਧਾਨ ਸਭਾ 'ਚ ਨਾ ਲਿਆਂਦਾ ਜਾਵੇ। 1956 ਦਾ ਐਕਟ ਜਿਵੇਂ ਚੱਲ ਰਿਹਾ ਹੈ, ਉਸੇ ਤਰ੍ਹਾਂ ਰਹਿਣ ਦਿੱਤਾ ਜਾਵੇ।


ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ 'ਚ ਇਹ ਵਿਚਾਰ ਸਾਹਮਣੇ ਆਇਆ ਕਿ ਵਾਇਰਲ ਵੀਡੀਓ ਮਾਮਲੇ ਸਬੰਧੀ ਗੁਰੂਗ੍ਰਾਮ ਤੋਂ ਝੂਠੀ ਰਿਪੋਰਟ ਤਿਆਰ ਕਰਕੇ ਲਿਆਂਦੀ ਗਈ ਹੈ। ਇਸ ਮਾਮਲੇ 'ਚ ਸਬੰਧਤ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਾ ਇੱਕ ਵਫ਼ਦ ਡੀ.ਜੀ.ਪੀ. ਨੂੰ ਮਿਲੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਸ ਵਫ਼ਦ 'ਚ ਸ਼ਾਮਲ ਹੋਣਗੇ , ਜਿਸ 'ਚ ਉਹ ਜਾਣੂ ਕਰਵਾਉਣਗੇ ਕਿ ਸੱਚ ਕੀ ਹੈ ਅਤੇ ਝੂਠ ਕੀ ਹੈ। ਉਨ੍ਹਾਂ ਕਿਹਾ ਜਦੋਂ ਦੀ ਸਰਕਾਰ ਨੇ ਸਿਆਸਤ ਸੰਭਾਲੀ ਹੈ ਉਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ, ਕਦੇ ਪ੍ਰਬੰਧ ਨੂੰ ਲੈ ਕੇ ਮੁੱਦੇ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਜਦਲ ਹੀ ਇਸ ਮਾਮਲੇ 'ਤੇ ਹੋਰ ਮੀਟਿੰਗਾਂ ਕਰਾਂਗੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ