Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਪੰਜਾਬ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

03 ਸਤੰਬਰ, 2026 05:26 PM

ਨੇਪਾਲ ’ਚ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨੇਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕਰਦਿਆਂ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਵਫ਼ਦ ਨੇ ਨੇਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜ਼ੀਕਿਊਟਿਵ ਡਾ. ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ ਅਤੇ ਲੋੜਵੰਦਾਂ ਦੀ ਮਦਦ ਲਈ ਸਾਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਾਲ ਗਏ ਵਫ਼ਦ ’ਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਲ ਹਨ । ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਬਿਦੂਰ ਇਲਾਕੇ ’ਚ ਪਹੁੰਚ ਕੇ ਜਦੋਂ ਅਸੀਂ ਇਸ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਇਸ ਦੀ ਗੰਭੀਰਤਾ ਦਾ ਅਹਿਸਾਸ ਹੋਰ ਵੀ ਡੂੰਘਾ ਹੋਇਆ। ਇੱਥੇ ਅਸੀਂ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ ਬਾਰੇ ਜਾਣਕਾਰੀ ਲਈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਾਡੀ ਨੇਪਾਲ ਦੇ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਹੋਈ ਸੀ। ਉਨ੍ਹਾਂ ਦੇ ਸੱਦੇ ’ਤੇ ਅਸੀਂ ਬਿਦੂਰ ਪਹੁੰਚੇ ਤਾਂ ਜੋ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ’ਚ ਆਪਣਾ ਪੂਰਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਨੇਪਾਲ ਦੇ ਸਿੱਖ ਆਗੂ ਅੰਗਦ ਸਿੰਘ ਅਤੇ ਹਰਪਾਲ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ

ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ