Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼

25 ਮਾਰਚ, 2026 07:56 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਅਤੇ ਸਮੂਹ ਮੈਨੇਜਰ ਸਾਹਿਬਾਨ ਅਤੇ ਸਟਾਫ ਵੱਲੋਂ ਆਪਣੀ ਰੋਜ਼ਾਨਾ ਦੀ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਰੂਪ ਵਿੱਚ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਾਪ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਸਭ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਬਲ ਬਖਸ਼ਣ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸੇਵਾਦਾਰ ਅਤੇ ਮੁਲਾਜ਼ਮ ਉਸੇ ਦਿਨ ਤੋਂ ਇਸ ਮਰਯਾਦਾ ਨੂੰ ਅਪਣਾ ਚੁੱਕੇ ਹਨ ਅਤੇ ਹੁਣ ਹਰ ਰੋਜ਼ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ-ਆਸਰਾ ਲਿਆ ਜਾਂਦਾ ਹੈ।

ਸਰਦਾਰ ਧੰਗੇੜਾ ਨੇ ਸਿੱਖ ਸਿਧਾਂਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮੂਲ ਉਪਦੇਸ਼ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਸਾਡੇ ਜੀਵਨ ਦਾ ਆਧਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਇਸ ਨਿਯਮ ਨੂੰ ਅਪਣਾ ਰਹੇ ਹਨ, ਉੱਥੇ ਹੀ ਹਰ ਇੱਕ ਸਿੱਖ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੀ ਕਿਰਤ-ਕਮਾਈ ਸ਼ੁਰੂ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਜਾਪ ਕਰੇ।

ਇਸ ਦੇ ਨਾਲ ਹੀ ਉਨ੍ਹਾਂ ਨੇ 'ਦਸਵੰਧ' ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਮਹੀਨੇ ਦੇ ਅਖੀਰ ਵਿੱਚ ਤਨਖਾਹ ਦੇ ਰੂਪ ਵਿੱਚ ਜੋ ਵੀ ਮਾਇਆ ਪ੍ਰਾਪਤ ਹੁੰਦੀ ਹੈ, ਉਸ ਵਿੱਚੋਂ ਗੁਰੂ ਦੀ ਗੋਲਕ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ ਤਾਂ ਜੋ ਉਹ ਨੇਕ ਕਾਰਜਾਂ ਲਈ ਵਰਤਿਆ ਜਾ ਸਕੇ। ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਸਾਹਿਬ ਦੇ ਆਦੇਸ਼ਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਲਈ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਮੈਨੇਜਰ ਸਤਨਾਮ ਸਿੰਘ ਝਬਾਲ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮ ਸਿੰਘ, ਯੁਵਰਾਜ ਸਿੰਘ ਬੰਟੀ, ਬਲਵਿੰਦਰ ਸਿੰਘ ਭਾਟੀਆ, ਸਤਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਦੇਵੀਦਾਸ ਪੂਰਾ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ