Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

27 ਫ਼ਰਵਰੀ, 2026 07:53 PM

ਸ੍ਰੀ ਕੀਰਤਪੁਰ ਸਾਹਿਬ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨ ਐੱਸ. ਜੀ. ਪੀ. ਸੀ. ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਐੱਸ. ਜੀ. ਪੀ. ਸੀ. ਦਾ ਮਸਲਾ ਹੈ ਅਤੇ ਜੋ ਵੀ ਕੀਤਾ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਦੁਨੀਆ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਖ਼ਾਸ ਕਰਕੇ ਗੁਰਦਾਸਪੁਰ ਦੀ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ 'ਚ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ ਅਤੇ ਜੇਕਰ ਕੋਈ ਅਪਰਾਧ ਕਰਦਾ ਹੈ ਤਾਂ ਉਸ ਨੂੰ ਸਜ਼ਾ ਦੇਣ ਦਾ ਅਧਿਕਾਰ ਸਿਰਫ਼ ਅਦਾਲਤਾਂ ਕੋਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਪੁਲਸ ਨੂੰ ਲੋੜ ਤੋਂ ਵੱਧ ਤਾਕਤਾਂ ਮਿਲ ਜਾਂਦੀਆਂ ਹਨ ਅਤੇ ਉਹ ਖ਼ੁਦ ਹੀ ਫ਼ੈਸਲੇ ਕਰਨ ਲੱਗਦੀ ਹੈ ਤਾਂ ਆਮ ਲੋਕਾਂ ਦੀ ਜ਼ਿੰਦਗੀ ਸੁਖਾਲੀ ਨਹੀਂ ਰਹਿੰਦੀ। ਉਨ੍ਹਾਂ ਨੇ ਗੁਰਦਾਸਪੁਰ ਘਟਨਾ ਦੀ ਨਿਰਪੱਖ ਅਤੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬੀਤੇ ਦਿਨ ਐੱਸ. ਜੀ. ਪੀ. ਸੀ. ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਬੋਲਦੇ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਐੱਸ. ਜੀ. ਪੀ. ਸੀ. ਦਾ ਮਸਲਾ ਹੈ ਅਤੇ ਜੋ ਵੀ ਕੀਤਾ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਦੁਨੀਆ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਬੂਤਾਂ ਦੇ ਦੋ ਬੈਗਾਂ ਬਾਰੇ ਪੁੱਛੇ ਜਾਣ 'ਤੇ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਵਿੱਚ ਕੋਈ ਖ਼ਾਸ ਸਬੂਤ ਨਹੀਂ ਹਨ। ਉਨ੍ਹਾਂ ਮੁਤਾਬਕ ਇਹ ਮਹਿਜ਼ ਆਮ ਦਸਤਾਵੇਜ਼ ਹਨ ਜਿਵੇਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਜਾਂ ਹੋਰ ਅਦਾਰਿਆਂ ਨੂੰ ਜਾਰੀ ਕੀਤੇ ਫੰਡਾਂ ਦੇ ਮਤੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ 'ਚ ਕੁਝ ਗੰਭੀਰ ਹੁੰਦਾ ਤਾਂ ਉਹ ਕਮੇਟੀ ਜ਼ਰੂਰ ਬਣਾਉਂਦੇ।

ਬੇਅਦਬੀ ਮਾਮਲਿਆਂ ਦੀ ਜਾਂਚ ਲਈ 'ਅੰਮ੍ਰਿਤਧਾਰੀ' ਮੈਂਬਰਾਂ ਦੀ ਲੋੜ
ਜਥੇਦਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਸਲਿਆਂ ਦੀ ਜਾਂਚ ਕਰਨ ਵਾਲੀ ਸਿੱਟ ਬਾਰੇ ਬੋਲਦਿਆਂ ਕਿਹਾ ਕਿ ਇਸ ਦੇ ਮੈਂਬਰ ਅੰਮ੍ਰਿਤਧਾਰੀ ਹੋਣੇ ਚਾਹੀਦੇ ਹਨ। ਉਨ੍ਹਾਂ ਤਰਕ ਦਿੱਤਾ ਕਿ ਅੰਮ੍ਰਿਤਧਾਰੀ ਸਿੰਘਾਂ ਨੂੰ ਸਿੱਖ ਮਰਿਆਦਾ ਬਾਰੇ ਬਿਹਤਰ ਜਾਣਕਾਰੀ ਹੁੰਦੀ ਹੈ, ਜਿਸ ਦੀ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਬਹੁਤ ਜ਼ਰੂਰਤ ਹੈ।

ਕੀਰਤਨ ਮਰਿਆਦਾ ਅਤੇ ਦਿੱਲੀ ਕਮੇਟੀ ਬਾਰੇ ਸਪੱਸ਼ਟੀਕਰਨ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼, ਜਿਨ੍ਹਾਂ 'ਚ ਕੀਰਤਨ ਦੌਰਾਨ ਸ਼ੋਰ-ਸ਼ਰਾਬਾ ਜਾਂ ਹੂਕਾਂ ਮਾਰਨ ਦੀ ਗੱਲ ਸਾਹਮਣੇ ਆਈ ਹੈ, 'ਤੇ ਜਥੇਦਾਰ ਨੇ ਕਿਹਾ ਕਿ ਕੀਰਤਨ ਸਿੱਖ ਰਹਿਤ ਮਰਿਆਦਾ ਅਨੁਸਾਰ ਰੂਹਾਨੀ ਮਾਹੌਲ ਵਿੱਚ ਹੋਣਾ ਚਾਹੀਦਾ ਹੈ। ਅਜਿਹਾ ਸ਼ੋਰ-ਸ਼ਰਾਬਾ ਗਲਤ ਹੈ ਅਤੇ ਸ਼ਿਕਾਇਤ ਮਿਲਣ 'ਤੇ ਸਬੰਧਤ ਵਿਅਕਤੀਆਂ ਨੂੰ ਸੱਦ ਕੇ ਸਮਝਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਕਮੇਟੀ ਦੇ ਮੈਂਬਰਾਂ ਵੱਲੋਂ ਹੁਕਮ ਅਦੂਲੀ ਕਰਨ ਅਤੇ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ 'ਤੇ ਸੱਦੇ ਜਾਣ ਦੀ ਵੀ ਪੁਸ਼ਟੀ ਕੀਤੀ। ਜਥੇਦਾਰ ਨੇ ਸਮੁੱਚੀ ਸੰਗਤ ਨੂੰ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਅਪੀਲ ਕੀਤੀ ਕਿ ਸੰਗਤ ਗੁਰੂ ਨੂੰ ਸਮਰਪਿਤ ਹੋ ਕੇ ਖਾਲਸਾਈ ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਦੇ ਨਾਲ ਇਹ ਤਿਉਹਾਰ ਮਨਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ