Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਚੰਡੀਗੜ੍ਹ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

16 ਜੁਲਾਈ, 2026 06:26 PM

ਚੰਡੀਗੜ੍ਹ : ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੰਡੀਗੜ੍ਹ ’ਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.)-2026 ਅਧੀਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਅਤੇ ਡਾਟਾ ਇਕੱਠਾ ਕਰਨ ਦੀ ਮੁਹਿੰਮ ਦਾ ਪਹਿਲਾ ਫੇਜ਼ ਮੁਕੰਮਲ ਹੋ ਗਿਆ ਹੈ। ਮੁੱਖ ਚੋਣ ਅਧਿਕਾਰੀ ਪ੍ਰੇਰਨਾ ਪੁਰੀ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 15 ਜੂਨ ਤੋਂ 14 ਜੁਲਾਈ ਤੱਕ ਚੱਲੀ ਮੁਹਿੰਮ ਦੌਰਾਨ ਸ਼ਹਿਰ ਦੇ 5 ਲੱਖ 16 ਹਜ਼ਾਰ 427 ਰਜਿਸਟਰਡ ਵੋਟਰਾਂ ਤੱਕ ਪਹੁੰਚ ਬਣਾਈ ਗਈ ਅਤੇ ਪਾਰਦਰਸ਼ੀ ਅਤੇ ਸਹੀ ਵੋਟਰ ਸੂਚੀ ਤਿਆਰ ਕਰਨ ਵੱਲ ਅਹਿਮ ਕਦਮ ਚੁੱਕਿਆ ਗਿਆ। ਉਨ੍ਹਾਂ ਦੱਸਿਆ ਕਿ 21 ਜੁਲਾਈ ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਮੁੱਖ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਸੰਯੁਕਤ ਮੁੱਖ ਚੋਣ ਅਧਿਕਾਰੀ ਸੌਰਭ ਅਰੋੜਾ, ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਮਨਦੀਪ ਸਿੰਘ ਭੱਟੀ ਤੇ ਮੀਡੀਆ ਨੋਡਲ ਅਧਿਕਾਰੀ ਰਾਜੀਵ ਤਿਵਾੜੀ ਵੀ ਹਾਜ਼ਰ ਸਨ।


100 ਫ਼ੀਸਦੀ ਵੋਟਰਾਂ ਤੱਕ ਪਹੁੰਚੇ ਬੀ. ਐੱਲ. ਓ.
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਬੂਥ ਲੈਵਲ ਅਧਿਕਾਰੀਆਂ (ਬੀ. ਐੱਲ. ਓ.) ਨੇ ਸ਼ਹਿਰ ਦੇ ਸਾਰੇ 5 ਲੱਖ 16 ਹਜ਼ਾਰ 427 ਵੋਟਰਾਂ ਤੱਕ ਪਹੁੰਚ ਕਰਕੇ ਫਾਰਮ ਵੰਡੇ। ਇਨ੍ਹਾਂ ’ਚੋਂ 4 ਲੱਖ 50 ਹਜ਼ਾਰ 246 ਫਾਰਮ (87.19 ਫ਼ੀਸਦੀ) ਇਕੱਠੇ ਕਰਕੇ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜਦੋਂ ਕਿ 66,146 ਫਾਰਮ (12.81 ਫ਼ੀਸਦੀ) ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਵੋਟਰਾਂ ਵੱਲੋਂ ਵਾਪਸ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਜਮ੍ਹਾਂ ਹੋਏ ਫਾਰਮਾਂ ’ਚੋਂ 3 ਲੱਖ 80 ਹਜ਼ਾਰ 795 ਵੋਟਰਾਂ ਦਾ 2002 ਦੇ ਰਿਕਾਰਡ ਨਾਲ ਮਿਲਾਨ ਕੀਤਾ ਗਿਆ। ਇਨ੍ਹਾਂ ’ਚ 1,67,397 ਵੋਟਰਾਂ ਨੇ ਆਪਣੇ ਦਸਤਾਵੇਜ਼ਾਂ ਰਾਹੀਂ ਜਦਕਿ 2 ਲੱਖ 13 ਹਜ਼ਾਰ 398 ਵੋਟਰਾਂ ਨੇ ਆਪਣੇ ਮਾਤਾ ਜਾਂ ਪਿਤਾ ਦੀ ਵੋਟ ਦੇ ਆਧਾਰ ’ਤੇ ਵੇਰਵਿਆਂ ਦੀ ਪੁਸ਼ਟੀ ਕਰਵਾਈ। ਇਸ ਤੋਂ ਇਲਾਵਾ 69 ਹਜ਼ਾਰ 451 ਵੋਟਰਾਂ ਨੇ ਪੁਰਾਣੇ ਰਿਕਾਰਡ ਨਾਲ ਮਿਲਾਨ ਤੋਂ ਬਿਨਾਂ ਹੀ ਫਾਰਮ ਜਮ੍ਹਾਂ ਕਰਵਾਏ।


43,724 ਲੋਕ ਛੱਡ ਚੁੱਕੇ ਮਕਾਨ, 3,535 ਵੋਟਰਾਂ ਦੀ ਮੌਤ
ਚੋਣ ਵਿਭਾਗ ਮੁਤਾਬਕ ਜਿਨ੍ਹਾਂ 66 ਹਜ਼ਾਰ 146 ਵੋਟਰਾਂ ਨੇ ਫਾਰਮ ਜਮ੍ਹਾਂ ਨਹੀਂ ਕਰਵਾਏ, ਉਨ੍ਹਾਂ ਬਾਰੇ ਘਰ-ਘਰ ਜਾਂਚ ਦੌਰਾਨ ਪਤਾ ਲੱਗਾ ਕਿ 43,724 ਲੋਕ ਸਥਾਈ ਤੌਰ ’ਤੇ ਮਕਾਨ ਛੱਡ ਚੁੱਕੇ ਹਨ। 12 ਹਜ਼ਾਰ 568 ਲੋਕ ਘਰਾਂ ’ਚ ਨਹੀਂ ਮਿਲੇ। 3,535 ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 2,590 ਨਾਮ ਦੋਹਰੇ ਦਰਜ ਪਾਏ ਗਏ। ਬਾਕੀ 3,729 ਮਾਮਲੇ ਹੋਰ ਕਾਰਨਾਂ ਕਰਕੇ ਅਧੂਰੇ ਰਹੇ। ਇਸ ਕਾਰਨ ਇਹ ਨਾਮ 21 ਜੁਲਾਈ ਨੂੰ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ’ਚ ਸ਼ਾਮਲ ਨਹੀਂ ਹੋਣਗੇ।


575 ਰਹਿ ਜਾਣਗੇ ਪੋਲਿੰਗ ਸਟੇਸ਼ਨ
ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਚੰਡੀਗੜ੍ਹ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 614 ਤੋਂ ਘਟਾ ਕੇ 575 ਕਰ ਦਿੱਤੀ ਗਈ ਹੈ।


21 ਤੋਂ ਸ਼ੁਰੂ ਹੋਵੇਗੀ ਨੋਟਿਸ ਤੇ ਸੁਣਵਾਈ ਦੀ ਪ੍ਰਕਿਰਿਆ
ਚੋਣ ਵਿਭਾਗ ਨੇ ਦੱਸਿਆ ਕਿ 21 ਜੁਲਾਈ ਨੂੰ ਡਰਾਫਟ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ 21 ਜੁਲਾਈ ਤੋਂ 18 ਸਤੰਬਰ ਤੱਕ ਉਨ੍ਹਾਂ 69,451 ਵੋਟਰਾਂ ਨੂੰ ਨੋਟਿਸ ਭੇਜੇ ਜਾਣਗੇ, ਜਿਨ੍ਹਾਂ ਦੇ ਫਾਰਮਾਂ ’ਚ ਕਮੀ ਹੈ ਜਾਂ ਪੁਰਾਣੇ ਰਿਕਾਰਡ ਨਾਲ ਮਿਲਾਨ ਨਹੀਂ ਹੋ ਸਕਿਆ। ਵਿਭਾਗ ਨੇ ਸਪੱਸ਼ਟ ਕੀਤਾ ਕਿ ਕਾਨੂੰਨੀ ਪ੍ਰਕਿਰਿਆ ਤੇ ਪੂਰੀ ਸੁਣਵਾਈ ਤੋਂ ਬਿਨਾਂ ਕਿਸੇ ਵੀ ਵੋਟਰ ਦਾ ਨਾਮ ਸੂਚੀ ’ਚੋਂ ਨਹੀਂ ਕੱਟਿਆ ਜਾਵੇਗਾ।


ਸੁਣਵਾਈ ਵੇਲੇ ਇਹ ਦਸਤਾਵੇਜ਼ ਹੋਣਗੇ ਲਾਜ਼ਮੀ
ਚੋਣ ਵਿਭਾਗ ਨੇ ਦੱਸਿਆ ਕਿ ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰਾਂ ਨੂੰ ਆਪਣੀ ਜਨਮ ਮਿਤੀ ਦੇ ਆਧਾਰ ’ਤੇ ਦਸਤਾਵੇਜ਼ ਪੇਸ਼ ਕਰਨੇ ਹੋਣਗੇ।
1 ਜੁਲਾਈ 1987 ਤੋਂ ਪਹਿਲਾਂ ਜਨਮੇ: ਸਿਰਫ਼ ਆਪਣੇ ਦਸਤਾਵੇਜ਼।
1 ਜੁਲਾਈ 1987 ਤੋਂ 2 ਦਸੰਬਰ 2004 ਦਰਮਿਆਨ ਜਨਮੇ: ਆਪਣੇ ਨਾਲ ਮਾਤਾ ਜਾਂ ਪਿਤਾ ’ਚੋਂ ਕਿਸੇ ਇਕ ਦੇ ਦਸਤਾਵੇਜ਼।
2 ਦਸੰਬਰ 2004 ਤੋਂ ਬਾਅਦ ਜਨਮੇ: ਆਪਣੇ ਤੇ ਮਾਤਾ-ਪਿਤਾ ਦੋਵਾਂ ਦੇ ਦਸਤਾਵੇਜ਼।
ਸਬੂਤ ਵਜੋਂ ਜਨਮ ਸਰਟੀਫਿਕੇਟ, ਪਾਸਪੋਰਟ, 10ਵੀਂ ਦਾ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ, ਪੈਨਸ਼ਨ ਆਰਡਰ ਜਾਂ ਜਾਤੀ ਸਰਟੀਫਿਕੇਟ ਆਦਿ ਪੇਸ਼ ਕੀਤੇ ਜਾ ਸਕਦੇ ਹਨ।


ਨਵੀਂ ਵੋਟ ਬਣਾਉਣ ਅਤੇ ਸੋਧ ਦਾ ਮੌਕਾ
ਕਿਸੇ ਯੋਗ ਨਾਗਰਿਕ ਦਾ ਨਾਮ 21 ਜੁਲਾਈ ਨੂੰ ਜਾਰੀ ਹੋਣ ਵਾਲੀ ਡਰਾਫਟ ਸੂਚੀ ’ਚ ਨਹੀਂ ਆਉਂਦਾ ਤਾਂ ਉਹ 21 ਜੁਲਾਈ ਤੋਂ 20 ਅਗਸਤ ਤੱਕ ਫਾਰਮ-6 ਭਰ ਕੇ ਨਵੀਂ ਵੋਟ ਬਣਵਾ ਸਕਦਾ ਹੈ। ਜਿਹੜੇ ਨੌਜਵਾਨ 1 ਜੁਲਾਈ 2026 ਤੱਕ 18 ਸਾਲ ਦੇ ਹੋ ਚੁੱਕੇ ਹਨ, ਉਹ ਵੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਨਾਮ, ਪਤਾ ਜਾਂ ਹੋਰ ਵੇਰਵਿਆਂ ’ਚ ਸੋਧ ਲਈ ਫਾਰਮ-8 ਭਰਿਆ ਜਾ ਸਕਦਾ ਹੈ। ਇਹ ਫਾਰਮ ਈ.ਸੀ.ਆਈ.ਐੱਨ.ਈ.ਟੀ. ਐਪ ਰਾਹੀਂ ਆਨਲਾਈਨ ਜਾਂ ਆਪਣੇ ਇਲਾਕੇ ਦੇ ਬੀ.ਐੱਲ.ਓ. ਕੋਲ ਆਫਲਾਈਨ ਜਮ੍ਹਾਂ ਕਰਵਾਏ ਜਾ ਸਕਦੇ ਹਨ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ