Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

SIR-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ 11 ਟੀਮਾਂ ਦਾ ਗਠਨ

02 ਜੂਨ, 2026 06:02 PM

ਫਿਰੋਜ਼ਪੁਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ. ਏ. ਐੱਸ. ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.)-2026 ਦੀਆਂ ਗਤੀਵਿਧੀਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਨੋਡਲ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕਰਦਿਆਂ 11 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਗ੍ਰੀਵੈਂਸ/ਕੰਪਲੇਂਟ ਰੀਡਰੈੱਸਲ ਸੈੱਲ, ਤਕਨੀਕੀ ਸਮੱਸਿਆਵਾਂ ਦੇ ਹੱਲ ਲਈ ਆਈ. ਟੀ. ਟਰਬਲ ਸ਼ੂਟਿੰਗ ਟੀਮ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਿਖਲਾਈ ਲਈ ਟ੍ਰੇਨਿੰਗ ਮੈਨੇਜਮੈਂਟ ਟੀਮ, ਲੋੜੀਂਦੀ ਸਮੱਗਰੀ ਦੀ ਪ੍ਰਾਪਤੀ ਅਤੇ ਵੰਡ ਲਈ ਮਟੀਰੀਅਲ ਮੈਨੇਜਮੈਂਟ ਟੀਮ, ਮੀਡੀਆ ਮਾਨੀਟਰਿੰਗ ਟੀਮ, ਮੀਡੀਆ ਕੋ-ਆਰਡੀਨੇਸ਼ਨ ਟੀਮ, ਐੱਸ. ਵੀ. ਈ. ਈ. ਪੀ. (SVEEP) ਟੀਮ, ਰਿਪੋਰਟਿੰਗ ਟੀਮ, ਲੀਗਲ ਟੀਮ, ਬੀ.ਐਲ.ਓਜ਼ ਅਤੇ ਹੋਰ ਡਿਊਟੀ ’ਤੇ ਤਾਇਨਾਤ ਅਮਲੇ ਦੀ ਭਲਾਈ ਲਈ ਵੈੱਲਫੇਅਰ ਟੀਮ ਅਤੇ ਜ਼ਿਲ੍ਹਾ ਪੱਧਰ ’ਤੇ ਸੋਸ਼ਲ ਮੀਡੀਆ ਟੀਮ ਦਾ ਗਠਨ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਹ ਟੀਮਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ ਦੌਰਾਨ ਸ਼ਿਕਾਇਤਾਂ ਦੇ ਨਿਪਟਾਰੇ, ਤਕਨੀਕੀ ਸਹਾਇਤਾ, ਸਿਖਲਾਈ, ਸਮੱਗਰੀ ਪ੍ਰਬੰਧਨ, ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਜਾਗਰੂਕਤਾ ਫੈਲਾਉਣ, ਕਾਨੂੰਨੀ ਮਾਮਲਿਆਂ ਦੇ ਨਿਪਟਾਰੇ, ਰੋਜ਼ਾਨਾ ਪ੍ਰਗਤੀ ਰਿਪੋਰਟਾਂ ਦੀ ਤਿਆਰੀ ਅਤੇ ਫੀਲਡ ਅਮਲੇ ਦੀ ਭਲਾਈ ਨਾਲ ਸਬੰਧਿਤ ਕੰਮਾਂ ਦੀ ਨਿਗਰਾਨੀ ਕਰਨਗੀਆਂ। ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਾਰੀਆਂ ਟੀਮਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨਾਲ ਸਬੰਧਿਤ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੀ ਸਮੁੱਚੀ ਨਿਗਰਾਨੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ, ਪੀ. ਸੀ. ਐੱਸ. ਵੱਲੋਂ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਮੁੱਖ ਮਕਸਦ ਵੋਟਰ ਸੂਚੀਆਂ ਨੂੰ ਹੋਰ ਵੱਧ ਸ਼ੁੱਧ, ਪਾਰਦਰਸ਼ੀ ਢੰਗ ਨਾਲ ਅਪਡੇਟ ਕਰਨਾ ਹੈ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਂ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਹੋਰ ਮਜ਼ਬੂਤ ਬਣੇ। ਉਨ੍ਹਾਂ ਸਾਰੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ