Wednesday, August 12, 2026
BREAKING
ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ 27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਸਾਲ 2026-28 ਲਈ ਪੰਜਾਬ ਪ੍ਰਾਂਤਕ ਤੇਰਾਪੰਥੀ ਸਭਾ ਕਾਰਜਕਾਰੀ ਕਮੇਟੀ ਦਾ ਐਲਾਨ ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ 

ਚੰਡੀਗੜ੍ਹ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

12 ਅਗਸਤ, 2026 07:46 PM

ਚੰਡੀਗੜ੍ਹ : ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣ ਵਿਭਾਗ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ. ਆਈ. ਆਰ.) ਮੁਹਿੰਮ ਲਗਾਤਾਰ ਜਾਰੀ ਹੈ। ਇਸ ਦਾ ਮਕਸਦ ਵੋਟਰ ਸੂਚੀਆਂ ਨੂੰ ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ। ਇਸ ਤਹਿਤ ਫਰਜ਼ੀ, ਅਯੋਗ ਅਤੇ ਮ੍ਰਿਤਕ ਵੋਟਰਾਂ ਦੇ ਨਾਂ ਹਟਾਉਣ ਦੇ ਨਾਲ-ਨਾਲ ਯੋਗ ਵੋਟਰਾਂ ਦੇ ਵੋਟ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ 1 ਲੱਖ 38 ਹਜ਼ਾਰ 70 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਚੋਣ ਵਿਭਾਗ ਵੱਲੋਂ ਦੱਸਿਆ ਗਿਆ ਕਿ ਬੂਥ ਲੈਵਲ ਅਫ਼ਸਰਾਂ (ਬੀ. ਐੱਲ. ਓਜ਼.) ਰਾਹੀਂ ਜ਼ਮੀਨੀ ਪੱਧਰ ’ਤੇ ਵੋਟਰਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਵੋਟਰਾਂ ਦੇ ਵੇਰਵਿਆਂ ਦੀ ਵਾਧੂ ਪੁਸ਼ਟੀ ਦੀ ਲੋੜ ਪਾਈ ਗਈ ਹੈ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਲੋੜੀਂਦੇ ਦਸਤਾਵੇਜ਼ ਮੰਗੇ ਜਾ ਰਹੇ ਹਨ। ਵਿਭਾਗ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਦਾ ਮਕਸਦ ਕਿਸੇ ਵੀ ਯੋਗ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਹੋਣ ਤੋਂ ਬਚਾਉਣਾ ਹੈ। ਕੁੱਲ 1,38,070 ਨੋਟਿਸਾਂ ’ਚੋਂ ਹੁਣ ਤੱਕ 93,193 ਨੋਟਿਸ, ਯਾਨੀ ਲਗਭਗ 67.5 ਫ਼ੀਸਦੀ ਸਬੰਧਿਤ ਵੋਟਰਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਬਾਕੀ 44,877 ਨੋਟਿਸ ਤਿਆਰ ਕੀਤੇ ਜਾ ਰਹੇ ਹਨ ਅਤੇ ਜਲਦ ਜਾਰੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

28,134 ਮਾਮਲਿਆਂ ਦੀ ਸੁਣਵਾਈ ਪੂਰੀ
ਸਬੰਧਿਤ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਏ. ਈ. ਆਰ. ਓਜ਼) ਵੱਲੋਂ ਹੁਣ ਤੱਕ 28 ਹਜ਼ਾਰ 134 ਮਾਮਲਿਆਂ ਦੀ ਸੁਣਵਾਈ ਪੂਰੀ ਕੀਤੀ ਜਾ ਚੁੱਕੀ ਹੈ। ਦਸਤਾਵੇਜ਼ ਜਮ੍ਹਾਂ ਕਰਵਾਉਣ ਤੋਂ ਬਾਅਦ ਇਨ੍ਹਾਂ ’ਚੋਂ 20 ਹਜ਼ਾਰ 343 ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦਕਿ 7,791 ਮਾਮਲਿਆਂ ਦੀ ਜਾਂਚ ਹਾਲੇ ਜਾਰੀ ਹੈ। ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰਾਂ ਨੂੰ ਨਿਰਧਾਰਤ ਸਮੇਂ ਅੰਦਰ ਆਪਣੇ ਸਬੰਧਤ ਏ.ਈ.ਆਰ.ਓ. ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਦੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।

ਵੋਟਰ ਹੈਲਪਲਾਈਨ ਤੋਂ ਲੈ ਸਕਦੇ ਹਨ ਜਾਣਕਾਰੀ
ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੂੰ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ ਨੋਟਿਸ ਮਿਲੇ ਹਨ, ਉਹ ਆਪਣਾ ਵੋਟ ਦਾ ਅਧਿਕਾਰ ਬਰਕਰਾਰ ਰੱਖਣ ਲਈ ਤੁਰੰਤ ਏ. ਈ. ਆਰ. ਓ. ਜਾਂ ਬੀ. ਐੱਲ. ਓ. ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤੇ ਚੋਣ ਅਮਲੇ ਦਾ ਸਹਿਯੋਗ ਕਰਨ। ਵੋਟਰ ਨੋਟਿਸ, ਅਰਜ਼ੀ ਜਾਂ ਆਪਣੇ ਮਾਮਲੇ ਦੀ ਸਥਿਤੀ ਸਬੰਧੀ ਜਾਣਕਾਰੀ ਲਈ 24 ਘੰਟੇ ਚੱਲਣ ਵਾਲੀ ਵੋਟਰ ਹੈਲਪਲਾਈਨ 1950 ਜਾਂ ਟੋਲ-ਫਰੀ ਨੰਬਰ 1800-11-1950 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ 1950 ’ਤੇ ਐੱਸ. ਐੱਮ. ਐੱਸ., ਵੋਟਰ ਹੈਲਪਲਾਈਨ ਮੋਬਾਇਲ ਐਪ, ਚੋਣ ਕਮਿਸ਼ਨ ਦੇ ਪੋਰਟਲ ਜਾਂ ਆਪਣੇ ਇਲਾਕੇ ਦੇ ਬੀ. ਐੱਲ. ਓ. ਅਤੇ ਏ. ਈ. ਆਰ. ਓ. ਦਫ਼ਤਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ