Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

''SIR ਦੀ ਸਾਜ਼ਿਸ਼ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ'', ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ’ਚ ਕਈ ਮਤੇ ਪਾਸ

25 ਸਤੰਬਰ, 2025 12:02 PM

ਕਾਂਗਰਸ ਵਰਕਿੰਗ ਕਮੇਟੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਸਪੈਸ਼ਲ ਇੰਟੈਂਸਿਵ ਰੀਵਿਊ (ਐੱਸ. ਆਈ. ਆਰ.) ਸਾਜ਼ਿਸ਼ ਅੱਜ ਸਾਡੇ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਹੈ ਅਤੇ ਇਹ ਦਲਿਤਾਂ, ਪਿਛੜਿਆਂ, ਆਦੀਵਾਸੀਆਂ ਅਤੇ ਘੱਟ ਗਿਣਤੀਆਂ ਵਰਗੇ ਹਾਸ਼ੀਏ ’ਤੇ ਖੜ੍ਹੇ ਭਾਈਚਾਰਿਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝੇ ਕਰਨ ਲਈ ਰਚੀ ਗਈ ਹੈ। ਵਿਸਥਾਰਿਤ ਵਰਕਿੰਗ ਕਮੇਟੀ ਦੀ ਬੈਠਕ ’ਚ 2 ਮਤੇ ਪਾਸ ਕੀਤੇ, ਜਿਨ੍ਹਾਂ ’ਚ ਇਕ ਰਾਜਨੀਤਕ ਅਤੇ ਦੂਜਾ ਬਿਹਾਰ ਨਾਲ ਸਬੰਧਤ ਹੈ।

ਪਾਰਟੀ ਦੇ ਸੰਗਠਨ ਜਨਰਲ ਸੈਕਟਰੀ ਕੇ. ਸੀ. ਵੇਣੁਗੋਪਾਲ ਨੇ ਦੱਸਿਆ ਕਿ ਬੈਠਕ ਦੌਰਾਨ 51 ਲੋਕਾਂ ਨੇ ਚਰਚਾ ’ਚ ਹਿੱਸਾ ਲਿਆ। ਕਾਂਗਰਸ ਜਨਰਲ ਸੈਕਟਰੀ ਜੈਰਾਮ ਰਮੇਸ਼ ਨੇ ਰਾਜਨੀਤਕ ਮਤਾ ਅਤੇ ਬਿਹਾਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਮੁੱਖ ਰਾਜੇਸ਼ ਕੁਮਾਰ ਰਾਮ ਨੇ ਬਿਹਾਰ ਨਾਲ ਸਬੰਧਤ ਮਤਾ ਰੱਖਿਆ। ਵੇਣੁਗੋਪਾਲ ਨੇ ਕਿਹਾ ਕਿ ਬੈਠਕ ’ਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੋਟ ਚੋਰੀ ਨੂੰ ਲੈ ਕੇ ਮੁੱਖ ਤੌਰ ’ਤੇ ਚਰਚਾ ਕੀਤੀ ਗਈ।

ਬਿਹਾਰ ਨਾਲ ਸਬੰਧਤ ਮਤੇ ’ਚ ਕਿਹਾ ਗਿਆ ਹੈ,“ਵੋਟਰ ਸੂਚੀ ਦੇ ਇੰਟੈਂਸਿਵ ਰੀਵਿਊ ਦੀ ਸਾਜ਼ਿਸ਼ ਅੱਜ ਸਾਡੇ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਹੈ। ਬਿਹਾਰ ’ਚ ਸਾਫ ਦਿਸਦਾ ਹੈ ਕਿ ਇਹ ਪ੍ਰਕਿਰਿਆ ਵਿਉਂਤਬੱਧ ਢੰਗ ਨਾਲ ਦਲਿਤਾਂ, ਪਿਛੜਿਆਂ, ਆਦੀਵਾਸੀਆਂ ਅਤੇ ਘੱਟ ਗਿਣਤੀਆਂ ਵਰਗੇ ਹਾਸ਼ੀਏ ’ਤੇ ਖੜ੍ਹੇ ਭਾਈਚਾਰਿਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨ ਲਈ ਰਚੀ ਗਈ ਹੈ। ਉਸ ਨੇ ਕਿਹਾ ਕਿ ਵੋਟ ਦੇ ਅਧਿਕਾਰ ’ਤੇ ਹਮਲੇ ਦੀ ਇਹ ਚਾਲ ਆਖਿਰ ਇਨ੍ਹਾਂ ਭਾਈਚਾਰਿਆਂ ਨੂੰ ਸਰਕਾਰੀ ਕਲਿਆਣਕਾਰੀ ਯੋਜਨਾਵਾਂ ਅਤੇ ਉਨ੍ਹਾਂ ਦੇ ਸੰਵਿਧਾਨਕ ਰਿਜ਼ਰਵੇਸ਼ਨ ਦੇ ਅਧਿਕਾਰ ਤੋਂ ਵੀ ਵਾਂਝਾ ਕਰ ਦੇਵੇਗੀ। ਮਤੇ ’ਚ ਕਿਹਾ ਗਿਆ ਹੈ,‘‘ਜਦੋਂ ਜਨਤਾ ਦੀ ਵੋਟ ਖੋਹੀ ਜਾਂਦੀ ਹੈ, ਤਾਂ ਉਸ ਨਾਲ ਉਨ੍ਹਾਂ ਦਾ ਭਵਿੱਖ, ਉਨ੍ਹਾਂ ਦਾ ਮਾਣ-ਸਨਮਾਨ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰ ਵੀ ਖੋਹ ਲਏ ਜਾਂਦੇ ਹਨ।’’

ਮੋਦੀ ਸਰਕਾਰ ’ਚ ਭਾਰਤ ਦੀ ਵਿਦੇਸ਼ ਨੀਤੀ ਹੋਈ ਨਾਕਾਮ
ਕਾਂਗਰਸ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਹਗਲੋਮੈਸੀ’ (ਹਗ ਡਿਪਲੋਮੈਸੀ) ਉਲਟੀ ਪੈ ਗਈ ਹੈ ਅਤੇ ਇਸ ਨੇ ਭਾਰਤ ਨੂੰ ਸਿਆਸਤੀ ਤੌਰ ’ਤੇ ਵੱਖ -ਵੱਖ ਕਰ ਦਿੱਤਾ ਹੈ। ਬੈਠਕ ’ਚ ਪਾਸ ਮਤੇ ’ਚ ਦੋਸ਼ ਲਾਇਆ ਗਿਆ ਕਿ ਮੋਦੀ ਸਰਕਾਰ ’ਚ ਭਾਰਤ ਦੀ ਵਿਦੇਸ਼ ਨੀਤੀ ਨਾਕਾਮ ਹੋ ਚੁੱਕੀ ਹੈ।

ਸੂਤਰਾਂ ਅਨੁਸਾਰ ਬੈਠਕ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ਲਾਉਣ ਅਤੇ ਐੱਚ1ਬੀ ਵੀਜ਼ਾ ਨਾਲ ਜੁਡ਼ੇ ਉਨ੍ਹਾਂ ਦੇ ਕਦਮਾਂ ਦੀ ਬੈਕਗਰਾਊਂਡ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਵਿਦੇਸ਼ ਨੀਤੀ ਨਿੱਜੀ ‘ਦੋਸਤੀ’ ਨਾਲ ਤੈਅ ਨਹੀਂ ਹੋਣੀ ਚਾਹੀਦੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਟਰੰਪ ਦੇ ਤਾਜ਼ੇ ਬਿਆਨਾਂ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਜਿਨ੍ਹਾਂ ਨੂੰ ‘ਮੇਰੇ ਦੋਸਤ’ ਦੱਸ ਕੇ ਢੰਡੋਰਾ ਪਿੱਟਦੇ ਹਨ, ਉਹੀ ਦੋਸਤ ਅੱਜ ਭਾਰਤ ਨੂੰ ਅਨੇਕਾਂ ਸੰਕਟਾਂ ’ਚ ਪਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ