Friday, October 23, 2026
BREAKING
• ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ • ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ

23 ਅਕਤੂਬਰ, 2026 06:22 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸਦਨ 'ਚ ਇਕ ਸਰਕਾਰੀ ਮਤੇ ਰਾਹੀਂ ਵੋਟਰ ਸੂਚੀਆਂ ਤੋਂ ਯੋਗ ਵੋਟਰਾਂ ਦੇ ਨਾਮ ਹਟਾਉਣ 'ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਐੱਸ. ਆਈ. ਆਰ. ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਵਿਧਾਨ ਸਭਾ 'ਚ ਮਤਾ ਪੇਸ਼ ਕੀਤਾ ਗਿਆ।ਮਤੇ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਕਥਿਤ ਬੇਨਿਯਮੀਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਇਸ 'ਚ ਕਿਹਾ ਗਿਆ ਹੈ ਕਿ ਜੇਕਰ ਜਾਂਚ 'ਚ ਅਪਰਾਧਿਕ ਉਲੰਘਣਾਵਾਂ ਦੇ ਸਬੂਤ ਸਾਹਮਣੇ ਆਉਂਦੇ ਹਨ ਤਾਂ ਸ਼ਾਮਲ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਦਿੱਲੀ 'ਚ 40 ਹਜ਼ਾਰ ਵੋਟਾਂ ਕੱਟ ਕੇ ਭਾਰਤੀ ਜਨਤਾ ਪਾਰਟੀ ਨੇ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਦਾ ਰਾਹ ਪੱਧਰਾ ਕਰ ਲਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਜਿਹੜੇ ਲੋਕਤੰਤਰ ਦੀ ਰਾਖੀ ਕਰਦੇ ਹਨ, ਉਨ੍ਹਾਂ ਸਾਰੇ ਲੋਕਾਂ ਨੂੰ ਭਾਜਪਾ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਲਈ ਸਾਨੂੰ ਸਭ ਨੂੰ ਸਰਬਸੰਮਤੀ ਨਾਲ ਐੱਸ. ਆਈ. ਆਰ. ਖ਼ਿਲਾਫ਼ ਮਤਾ ਪਾਸ ਕਰਨਾ ਚਾਹੀਦਾ ਹੈ। ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।


CEC ਦੇ ਕੰਮ ਦੀ ਜਾਂਚ ਦੀ ਮੰਗ
ਇਸ 'ਚ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਗਈ। ਮਤੇ 'ਚ ਦੋਸ਼ ਲਾਏ ਗਏ ਕਿ ਗਿਆਨੇਸ਼ ਕੁਮਾਰ ਨੇ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ 'ਚ ਇਹ ਵੀ ਮੰਗ ਕੀਤੀ ਗਈ ਸੀ ਕਿ ਮਤੇ ਦੀ ਇਕ ਕਾਪੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭੇਜੀ ਜਾਵੇ। ਉਥੇ ਹੀ ਇਸ ਦੌਰਾਨ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ ਪਰ ਐੱਸ. ਆਈ. ਆਰ. ਪ੍ਰਕਿਰਿਆ ਵਿਵਾਦਾਂ 'ਚ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰਦੇ ਹਨ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪਹਿਲਾਂ ਵੀ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਹੋਏ ਹਨ। ਅਸੀਂ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਕਰਦੇ ਹਾਂ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ