Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

SIR ਨੂੰ ਲੈ ਕੇ ਚੋਣ ਕਮਿਸ਼ਨ ’ਤੇ ਭੜਕੀ ਮਮਤਾ, ਮੀਟਿੰਗ ਵਿਚਾਲੇ ਛੱਡ ਕੇ ਨਿਕਲੀ

03 ਫ਼ਰਵਰੀ, 2026 12:15 PM

ਨਵੀਂ ਦਿੱਲੀ : ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇੱਥੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (SIR) ਮਾਮਲੇ ’ਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨਾਲ ਹੋਈ ਬੈਠਕ ’ਚ ਉਠਾਏ ਗਏ ਮੁੱਦਿਆਂ ’ਤੇ ਕਮਿਸ਼ਨ ਦੇ ਉੱਚ ਅਧਿਕਾਰੀਆਂ ਦੀ ਪ੍ਰਤੀਕਿਰਿਆ ਸੁਣੇ ਬਿਨਾਂ ਹੀ ਨਾਰਾਜ਼ ਹੋ ਕੇ ਚਲੀ ਗਈ। ਅਧਿਕਾਰੀਆਂ ਅਨੁਸਾਰ, ਗਿਆਨੇਸ਼ ਕੁਮਾਰ ਨੇ ਤ੍ਰਿਣਮੂਲ ਕਾਂਗਰਸ (TMC) ਦੇ ਆਗੂਆਂ ਨੂੰ ਕਿਹਾ ਕਿ ‘ਕਾਨੂੰਨ ਦਾ ਸ਼ਾਸਨ ਸਭ ਤੋਂ ਉੱਪਰ ਰਹੇਗਾ’ ਅਤੇ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨ ਅਤੇ ਚੋਣ ਕਮਿਸ਼ਨ ਦੀਆਂ ਸ਼ਕਤੀਆਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ, ਬੈਠਕ ਤੋਂ ਬਾਹਰ ਨਿਕਲਣ ਮਗਰੋਂ ਮਮਤਾ ਨੇ ਚੋਣ ਕਮਿਸ਼ਨ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਸ ’ਤੇ ਭਾਜਪਾ ਦਾ ‘ਦਲਾਲ’ ਹੋਣ ਦਾ ਦੋਸ਼ ਲਾਇਆ। ਤ੍ਰਿਣਮੂਲ ਸੁਪਰੀਮੋ ਨੇ ਮੁੱਖ ਚੋਣ ਕਮਿਸ਼ਨਰ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਤੁਹਾਡਾ ਹਾਲ ਧਨਖੜ (ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ) ਵਰਗਾ ਹੋਵੇਗਾ। ਮਮਤਾ ਬੈਨਰਜੀ ਨੇ ਕਿਹਾ, “ਮੈਂ ਅਜਿਹਾ ਹੰਕਾਰੀ ਅਤੇ ਝੂਠਾ ਚੋਣ ਕਮਿਸ਼ਨਰ ਕਦੇ ਨਹੀਂ ਦੇਖਿਆ।” ਪਾਰਟੀ ਅਨੁਸਾਰ ‘ਵਿਰੋਧ’ ਦੇ ਪ੍ਰਤੀਕ ਵਜੋਂ ਕਾਲੀ ਸ਼ਾਲ ਪਹਿਨੇ ਮਮਤਾ ਬੈਨਰਜੀ ਨੇ ‘ਐੱਸ. ਆਈ. ਆਰ.-ਪ੍ਰਭਾਵਿਤ’ ਕੁਝ ਪਰਿਵਾਰਾਂ ਅਤੇ ਪਾਰਟੀ ਆਗੂਆਂ ਨਾਲ ਇੱਥੇ ਮੁੱਖ ਚੋਣ ਕਮਿਸ਼ਨਰ ਕੁਮਾਰ ਅਤੇ ਹੋਰ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ।

ਮਮਤਾ ਨੇ ਕਿਹਾ ਕਿ ਐੱਸ. ਆਈ. ਆਰ. ਦੌਰਾਨ 58 ਲੱਖ ਵੋਟਰਾਂ ਦੇ ਨਾਂ ਬਿਨਾਂ ਉਚਿਤ ਪ੍ਰਕਿਰਿਆ ਦੇ ਸੂਚੀ ’ਚੋਂ ਹਟਾ ਦਿੱਤੇ ਗਏ ਹਨ। ਮਮਤਾ ਵੱਲੋਂ ਉਠਾਏ ਗਏ ਸਾਰੇ ਬਿੰਦੂਆਂ ਨੂੰ ਸੀ. ਈ. ਸੀ. ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਐੱਸ. ਐੱਸ. ਸੰਧੂ ਅਤੇ ਵਿਵੇਕ ਜੋਸ਼ੀ ਨੇ ਨੋਟ ਕੀਤਾ। ਇਕ ਅਧਿਕਾਰੀ ਨੇ ਕਿਹਾ, “ਜਦੋਂ ਸੀ. ਈ. ਸੀ. ਨੇ ਜਵਾਬ ਦੇਣਾ ਸ਼ੁਰੂ ਕੀਤਾ, ਤਾਂ ਤ੍ਰਿਣਮੂਲ ਆਗੂਆਂ ਨੇ ਕਈ ਵਾਰ ਵਿਚਾਲੇ ਦਖ਼ਲ ਦਿੱਤਾ। ਮਮਤਾ ਬੈਨਰਜੀ ਨਾਰਾਜ਼ ਸੀ ਅਤੇ ਗੁੱਸੇ ’ਚ ਬੈਠਕ ਛੱਡ ਕੇ ਚਲੀ ਗਈ।”

ਦਿੱਲੀ ਪੁਲਸ ਨਾਲ ਵੀ ਭਿੜੀ ਮਮਤਾ ਬੈਨਰਜੀ
ਮਮਤਾ ਬੈਨਰਜੀ ਦੀ ਦਿੱਲੀ ਦੇ ਚਾਣਕਿਆਪੁਰੀ ’ਚ ਸਥਿਤ ‘ਬੰਗ ਭਵਨ’ ਦੇ ਬਾਹਰ ਤਾਇਨਾਤ ਦਿੱਲੀ ਪੁਲਸ ਦੇ ਸੁਰੱਖਿਆ ਕਰਮਚਾਰੀਆਂ ਨਾਲ ਬਹਿਸ ਹੋਈ ਅਤੇ ਉਨ੍ਹਾਂ ਨੇ ਆਪਣੇ ਸੂਬੇ ’ਚ ਵੋਟਰ ਸੂਚੀਆਂ ਦੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਤੋਂ ਪ੍ਰਭਾਵਿਤ ਪਰਿਵਾਰਾਂ ਦੇ ਸ਼ੋਸ਼ਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਬੰਗ ਭਵਨ ਦੇ ਆਸ-ਪਾਸ ਸੁਰੱਖਿਆ ਵਧਾ ਦਿੱਤੀ ਗਈ। ਮਮਤਾ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੇ ਸਾਹਮਣੇ ਆਪਣੇ ਮੁੱਦੇ ਉਠਾਉਣ ਲਈ ਬੰਗਾਲ ਤੋਂ ਲੋਕ ਆਏ ਹਨ, ਪਰ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ‘ਬੰਗ ਭਵਨ’ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਕਰਮਚਾਰੀਆਂ ਦੀ ਤਾਇਨਾਤੀ ’ਤੇ ਸਵਾਲ ਉਠਾਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ