Monday, February 23, 2026
BREAKING
27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਿਹਤ

Skin ਨਹੀਂ Heart ਦੇ ਲਈ ਵੀ ਬੇਹੱਦ ਲਾਹੇਵੰਦ ਹੈ ਇਹ Juice, ਜਾਣੋ ਇਸ ਦੇ ਹੈਰਾਨੀਜਨਕ ਫਾਇਦੇ

26 ਮਾਰਚ, 2025 05:23 PM

ਐਲੋਵੇਰਾ ਇਕ ਬਹੁਤ ਹੀ ਗੁਣਕਾਰੀ ਬੂਟਾ ਹੈ। ਇਹ ਲਗਭਗ ਸਾਰੇ ਭਾਰਤ 'ਚ ਮਿਲ ਜਾਂਦਾ ਹੈ। ਐਲੋਵੇਰਾ ਜਿੱਥੇ ਖੂਬਸੂਰਤ ਸਕਿਨ ਤੇ ਵਾਲਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ, ਉਥੇ ਇਹ ਤੁਹਾਡੀ ਸਿਹਤ ਲਈ ਵੀ ਕਿਸੇ ਵਰਦਾਨ ਤੋਂ ਘੱਟ ਨਹੀਂ। ਐਲਵੋਰਾ ਇਕ ਅਜਿਹਾ ਬੂਟਾ ਹੈ, ਜਿਸ ਨੂੰ ਘਰ 'ਚ ਲਗਾਉਣ ਨਾਲ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਐਲੋਵੇਰਾ ਜੈੱਲ ਸਿਹਤ ਦੇ ਨਾਲ-ਨਾਲ ਸਕਿਨ ਦੀਆਂ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ ਵਰਤੋਂ ’ਤੇ ਪੇਟ ਸਬੰਧੀ ਕਈ ਬੀਮਾਰੀਆਂ, ਸਿਰਦਰਦ, ਭੁੱਖ ਨਾ ਲੱਗਣਾ, ਦੰਦਾਂ ਦੀ ਸਮੱਸਿਆ ਵਰਗੀਆਂ ਕਈ ਸਮੱਸਿਆਵਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਗਰਮੀ ਦੇ ਮੌਸਮ 'ਚ ਸਕਿਨ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਅਜਿਹੇ 'ਚ ਐਲੋਵੇਰਾ ਜੈੱਲ ਦੀ ਵਰਤੋ ਕੀਤੀ ਜਾ ਸਕਦੀ ਹੈ। ਇਸ 'ਚ ਮੌਜੂਦ ਵਿਟਾਮਿਨਸ ਅਤੇ ਮਿਨਰਲਸ ਸਕਿਨ ਨੂੰ ਨਿਖਾਰਣ 'ਚ ਮਦਦ ਕਰਦੇ ਹਨ।

ਐਲੋਵੇਰਾ ਦੇ ਫਾਇਦੇ :-

ਸਿਰਦਰਦ ਤੋਂ ਦੇਵੇ ਛੁਟਕਾਰਾ
- ਐਲੋਵੇਰਾ ਸਿਰ ਦਰਦ ਤੋਂ ਛੁਟਕਾਰਾ ਦਿਵਾਉਣ 'ਚ ਕਾਫ਼ੀ ਲਾਹੇਵੰਦ ਹੁੰਦਾ ਹੈ। ਜੇ ਤੁਹਾਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਖਾਲੀ ਪੇਟ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਸਿਰਦਰਦ ਤੋਂ ਛੁਟਕਾਰਾ ਮਿਲੇਗਾ।

ਪੀਲੀਆ ਰੋਗ ਨੂੰ ਕਰੇ ਠੀਕ
- ਪੀਲੀਆ ਰੋਗ ਤੋਂ ਪੀੜਤ ਲੋਕਾਂ ਲਈ ਐਲੋਵੇਰਾ ਇਕ ਬਹੁਤ ਵਧੀਆ ਦਵਾਈ ਹੈ। 15 ਗ੍ਰਾਮ ਐਲੋਵੀਰਾ ਦਾ ਰਸ ਸਵੇਰੇ-ਸ਼ਾਮ ਪੀਓ। ਤੁਹਾਨੂੰ ਇਸ ਰੋਗ ਤੋਂ ਫ਼ਾਇਦਾ ਮਿਲੇਗਾ।

ਕਬਜ਼ ਤੋਂ ਦੇਵੇ ਰਾਹਤ
- ਜੇ ਤੁਹਾਡਾ ਪੇਟ ਸਾਫ਼ ਨਹੀਂ ਰਹਿੰਦਾ ਤਾਂ ਤੁਸੀਂ ਐਲੋਵੇਰਾ ਜੂਸ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਐਲੋਵੇਰਾ 'ਚ ਕਈ ਐਂਟੀ-ਬੈਕਟੀਰੀਅਲ ਅਤੇ ਐਂਟੀਔਕਸੀਡੈਂਟ ਪਾਏ ਜਾਂਦੇ ਹਨ, ਜੋ ਕਬਜ਼ ਨੂੰ ਦੂਰ ਕਰਦੇ ਹਨ। ਰੋਜ਼ਾਨਾ ਸਵੇਰੇ ਖਾਲੀ ਪੇਟ ਜੂਸ ਪੀਣ ਨਾਲ ਤੁਹਾਡਾ ਪੇਟ ਸਾਫ ਰਹੇਗਾ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।

ਜੋੜਾਂ ਦੇ ਦਰਦ ਤੋਂ ਮਿਲੇ ਛੁਟਕਾਰਾ
- ਐਲੋਵੇਰਾ ਜੈੱਲ ’ਚ ਹਲਦੀ ਮਿਲਾ ਕੇ ਹਲਕਾ ਗਰਮ ਕਰੋ। ਇਸ ਨੂੰ ਦਰਦ ਵਾਲੀ ਥਾਂ ’ਤੇ ਲਗਾਓ। ਇਹ ਜੋੜਾਂ ਦੇ ਦਰਦ, ਗਠੀਆ, ਮੋਚ ਅਤੇ ਸੋਜ ’ਚ ਲਾਭਕਾਰੀ ਹੋਵੇਗਾ।

ਭੁੱਖ ਨੂੰ ਵਧਾਵੇ
- ਐਲੋਵੇਰਾ ਭੁੱਖ ਵਧਾਉਣ 'ਚ ਵੀ ਲਾਹੇਵੰਦ ਹੁੰਦੀ ਹੈ। ਜੇਕਰ ਤੁਹਾਨੂੰ ਭੁੱਖ ਨਹੀਂ ਲੱਗਦੀ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਇਹ ਤੁਹਾਡੇ ਲਈ ਰਾਮਬਾਣ ਦੀ ਤਰ੍ਹਾਂ ਹੈ। ਇਸ ਦੀ ਵਰਤੋਂ ਨਾਲ ਤੁਹਾਡੀ ਭੁੱਖ ਨਾ ਲੱਗਣ ਦੀ ਸਮੱਸਿਆ ਦੂਰ ਹੋ ਜਾਵੇਗੀ।

ਦਿਲ ਦੇ ਰੋਗਾਂ ਤੋਂ ਕਰਦੈ ਬਚਾਅ
- ਐਲੋਵੇਰਾ ਜੂਸ ਦਾ ਨਿਯਮਤ ਸੇਵਨ ਕਰਨ ਨਾਲ ਵੀਟਾ ਸਿਸਟਰਲ ਨਾਮਕ ਤੱਤ ਖੂਨ ਦੇ ਕੋਲੇਸਟ੍ਰੋਲ ਨੂੰ ਘਟਾਉਂਦਾ ਹੈ। ਇਹ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।

ਜ਼ਹਿਰੀਲੇ ਪਦਾਰਥਾਂ ਨੂੰ ਸਰੀਰ ਤੋਂ ਕੱਢੇ ਬਾਹਰ
- ਸਹੀ ਖਾਣ-ਪੀਣ ਨਾ ਹੋਣ ਕਾਰਨ ਸਰੀਰ 'ਚ ਕਈ ਜ਼ਹਿਰੀਲੇ ਤੱਤ ਪੈਦਾ ਹੋ ਜਾਂਦੇ ਹਨ। ਜਿਸ ਵਜ੍ਹਾ ਨਾਲ ਸਾਨੂੰ ਬਹੁਤ ਸਾਰੀਆਂ ਪੇਟ ਅਤੇ ਸਕਿਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲੋਵੇਰਾ ਸਰੀਰ ਦੀ ਡਿਟਾਕਸੀਫਿਕੇਸ਼ਨ ਦੀ ਪ੍ਰਕਿਰਿਆ ਰਾਹੀਂ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ।

ਸਕਿਨ ਨੂੰ ਦੇਵੇ ਨਮੀ ਤੇ ਝੁਰੜੀਆਂ ਕਰੇ ਦੂਰ
- ਝੁਰੜੀਆਂ ਦੀ ਸਮੱਸਿਆ ਹੋਣ 'ਤੇ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਸਕਿਨ ਨੂੰ ਨਮੀ ਦਿੰਦਾ ਹੈ। ਇਸ ਦੇ ਨਾਲ ਹੀ ਇਹ ਸਕਿਨ ਨੂੰ ਕੁਦਰਤੀ ਰੂਪ 'ਚ ਇਸ ਤਰ੍ਹਾਂ ਕਸ ਦਿੰਦਾ ਹੈ ਕਿ ਇਸ 'ਚ ਸਮੇਂ ਤੋਂ ਪਹਿਲਾਂ ਝੁਰੜੀਆਂ ਨਹੀਂ ਆਉਂਦੀਆਂ, ਜੋ ਬੁਢਾਪੇ ਨੂੰ ਰੋਕਣ 'ਚ ਮਦਦਗਾਰ ਸਾਬਤ ਹੁੰਦਾ ਹੈ।

ਦੰਦਾਂ ਸਬੰਧੀ ਸਮੱਸਿਆ ਕਰੇ ਦੂਰ
- ਐਲੋਵੇਰਾ 'ਚ ਐਂਟੀ-ਮਾਈਕ੍ਰੋਲਾਈਲ ਮੌਜੂਦ ਹੁੰਦੇ ਹਨ, ਜੋ ਤੁਹਾਡੇ ਦੰਦਾਂ ਨੂੰ ਸਾਫ਼ ਰੱਖਣ 'ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਹ ਦੰਦਾਂ 'ਚ ਹੋਣ ਵਾਲੇ ਬੈਕਟੀਰੀਅਲ ਇਨਫੈਕਸ਼ਨ ਨੂੰ ਤੁਹਾਨੂੰ ਦੂਰ ਰੱਖਦੇ ਹਨ।

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ