Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

T20 WC 'ਚ ਭਾਰਤ ਖਿਲਾਫ ਮੈਦਾਨ 'ਤੇ ਨਹੀਂ ਉਤਰੇਗਾ ਪਾਕਿ! PM ਸ਼ਾਹਬਾਜ਼ ਸ਼ਰੀਫ ਨੇ ਕੀਤਾ ਐਲਾਨ

05 ਫ਼ਰਵਰੀ, 2026 04:44 PM

ਟੀ-20 ਵਿਸ਼ਵ ਕੱਪ 2026 ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੀ ਕ੍ਰਿਕਟ ਟੀਮ ਇਸ ਟੂਰਨਾਮੈਂਟ ਵਿੱਚ ਭਾਰਤ ਵਿਰੁੱਧ ਨਹੀਂ ਖੇਡੇਗੀ। ਸ਼ਰੀਫ ਨੇ ਪਾਕਿਸਤਾਨੀ ਕੈਬਨਿਟ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਸਪੱਸ਼ਟ ਸਟੈਂਡ ਲਿਆ ਹੈ ਕਿ ਪਾਕਿਸਤਾਨ ਭਾਰਤ ਵਿਰੁੱਧ ਮੈਚ ਨਹੀਂ ਖੇਡੇਗਾ ਕਿਉਂਕਿ ਖੇਡ ਦੇ ਮੈਦਾਨ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਇਸ ਫੈਸਲੇ ਪਿੱਛੇ ਬੰਗਲਾਦੇਸ਼ ਨਾਲ ਇਕਜੁੱਟਤਾ ਦਿਖਾਉਣ ਦਾ ਹਵਾਲਾ ਵੀ ਦਿੱਤਾ ਹੈ।

PCB ਦੀ ਚੁੱਪ ਅਤੇ ICC ਦੀ ਉਡੀਕ 
ਹੈਰਾਨੀ ਦੀ ਗੱਲ ਇਹ ਹੈ ਕਿ ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ ਅਜੇ ਤੱਕ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੂੰ ਇਸ ਬਾਈਕਾਟ ਬਾਰੇ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਹੈ। ਪਾਕਿਸਤਾਨ ਇਸ ਸਬੰਧੀ ਕੋਈ ਅਧਿਕਾਰਤ ਈਮੇਲ ਨਹੀਂ ਭੇਜੇਗਾ, ਜਿਸ ਕਾਰਨ ਮੈਚ ਦਾ ਡਰਾਮਾ ਹੋਰ ਵੱਧ ਸਕਦਾ ਹੈ। ICC ਇਸ ਵੇਲੇ PCB ਵੱਲੋਂ ਕਿਸੇ ਰਸਮੀ ਸੰਚਾਰ ਦੀ ਉਡੀਕ ਕਰ ਰਿਹਾ ਹੈ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।

ਭਾਰਤ ਦੀ ਤਿਆਰੀ : ਵਾਕਓਵਰ ਮਿਲਣ ਦੀ ਸੰਭਾਵਨਾ 
ਦੂਜੇ ਪਾਸੇ, ਭਾਰਤੀ ਟੀਮ 15 ਫਰਵਰੀ ਨੂੰ ਕੋਲੰਬੋ ਵਿੱਚ ਹੋਣ ਵਾਲੇ ਇਸ ਹਾਈ-ਵੋਲਟੇਜ ਮੁਕਾਬਲੇ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨਿਰਧਾਰਤ ਸਮੇਂ ਅਨੁਸਾਰ ਟਾਸ ਲਈ ਮੈਦਾਨ ਵਿੱਚ ਪਹੁੰਚਣਗੇ। ਜੇਕਰ ਪਾਕਿਸਤਾਨੀ ਕਪਤਾਨ ਸਲਮਾਨ ਅਲੀ ਆਗਾ ਮੈਦਾਨ ਵਿੱਚ ਨਹੀਂ ਆਉਂਦੇ, ਤਾਂ ਰੈਫਰੀ ਭਾਰਤ ਨੂੰ ਵਾਕਓਵਰ ਦੇ ਕੇ ਦੋ ਅੰਕ ਪ੍ਰਦਾਨ ਕਰ ਦੇਵੇਗਾ।

ਇਤਿਹਾਸਕ ਅੰਕੜੇ 
ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਦਾ ਪਾਕਿਸਤਾਨ ਵਿਰੁੱਧ ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਖੇਡੇ ਗਏ 8 ਮੈਚਾਂ ਵਿੱਚੋਂ 7 ਵਾਰ ਭਾਰਤ ਨੇ ਜਿੱਤ ਦਰਜ ਕੀਤੀ ਹੈ, ਜਦਕਿ ਪਾਕਿਸਤਾਨ ਸਿਰਫ਼ ਇੱਕ ਵਾਰ ਜਿੱਤ ਸਕਿਆ ਹੈ। ਪਿਛਲੇ ਸਾਲ ਏਸ਼ੀਆ ਕੱਪ ਵਿੱਚ ਵੀ ਅਭਿਸ਼ੇਕ ਸ਼ਰਮਾ ਅਤੇ ਤਿਲਕ ਵਰਮਾ ਵਰਗੇ ਨੌਜਵਾਨ ਭਾਰਤੀ ਸਿਤਾਰਿਆਂ ਨੇ ਪਾਕਿਸਤਾਨੀ ਗੇਂਦਬਾਜ਼ਾਂ ਦੀ ਰੇਲ ਬਣਾਈ ਸੀ।

T20 WC ਲਈ ਭਾਰਤੀ ਟੀਮ
ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੰਜੂ ਸੈਮਸਨ, ਸ਼ਿਵਮ ਦੂਬੇ, ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ, ਕੁਲਦੀਪ ਯਾਦਵ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਿੰਕੂ ਸਿੰਘ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ