Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

04 ਫ਼ਰਵਰੀ, 2026 12:00 PM

ਟੀ-20 ਵਿਸ਼ਵ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਨੂੰ ਲੈ ਕੇ ਸਿਆਸੀ ਤਣਾਅ ਸਿਖਰਾਂ 'ਤੇ ਪਹੁੰਚ ਗਿਆ ਹੈ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਪਾਕਿਸਤਾਨ ਕ੍ਰਿਕਟ ਬੋਰਡ (PCB) ਨੂੰ 15 ਫਰਵਰੀ ਨੂੰ ਭਾਰਤ ਵਿਰੁੱਧ ਹੋਣ ਵਾਲੇ ਮੈਚ ਦੇ ਬਾਈਕਾਟ ਦੀ ਸਥਿਤੀ ਵਿੱਚ 'ਫਾਈਨਲ ਅਲਟੀਮੇਟਮ' ਜਾਰੀ ਕਰ ਦਿੱਤਾ ਹੈ। ਸੂਤਰਾਂ ਅਨੁਸਾਰ, ਜੇਕਰ ਪਾਕਿਸਤਾਨ ਇਸ ਮੈਚ ਵਿੱਚ ਨਹੀਂ ਖੇਡਦਾ, ਤਾਂ ਉਸ ਨੂੰ ਨਾ ਸਿਰਫ਼ ਆਰਥਿਕ ਬਲਕਿ ਕਾਨੂੰਨੀ ਤੌਰ 'ਤੇ ਵੀ ਭਾਰੀ ਕੀਮਤ ਚੁਕਾਉਣੀ ਪਵੇਗੀ।

ICC ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਮੈਚ ਦਾ ਬਾਈਕਾਟ ਕਰਨ 'ਤੇ ਅਧਿਕਾਰਤ ਬ੍ਰੌਡਕਾਸਟਰ ਜਿਓਸਟਾਰ ਵੱਲੋਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ICC ਪਾਕਿਸਤਾਨ ਦੇ ਸਾਲਾਨਾ ਮਾਲੀਏ ਦਾ ਹਿੱਸਾ ਰੋਕ ਸਕਦਾ ਹੈ, ਜੋ ਕਿ ਲਗਭਗ 35 ਮਿਲੀਅਨ ਅਮਰੀਕੀ ਡਾਲਰ ਬਣਦਾ ਹੈ। ਇਹ ਰਕਮ ਰੋਕ ਕੇ ਬ੍ਰੌਡਕਾਸਟਰ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕਦੀ ਹੈ।

ਹਾਲਾਂਕਿ ਪਾਕਿਸਤਾਨ ਸਰਕਾਰ ਨੇ ਆਪਣੀ ਟੀਮ ਨੂੰ ਭਾਰਤ ਵਿਰੁੱਧ ਨਾ ਖੇਡਣ ਦੇ ਨਿਰਦੇਸ਼ ਦਿੱਤੇ ਹਨ ਪਰ ਖੇਡ ਮਾਹਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਤਰਕਹੀਣ ਹੈ। ਪਾਕਿਸਤਾਨ ਆਪਣੇ ਸਾਰੇ ਮੈਚ ਆਪਣੀ ਮੰਗ ਅਨੁਸਾਰ ਨਿਊਟਰਲ ਵੇਨਿਊ (ਸ਼੍ਰੀਲੰਕਾ) ਵਿੱਚ ਖੇਡ ਰਿਹਾ ਹੈ। ਭਾਰਤੀ ਸਰਕਾਰ ਨੇ ਭਾਵੇਂ ਆਪਣੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਪਰ ਉਸ ਨੇ ਕਦੇ ਵੀ ਨਿਊਟਰਲ ਵੇਨਿਊ 'ਤੇ ਪਾਕਿਸਤਾਨ ਵਿਰੁੱਧ ਖੇਡਣ ਤੋਂ ਮਨਾਂ ਨਹੀਂ ਕੀਤਾ। ਅਜਿਹੇ ਵਿੱਚ ਪਾਕਿਸਤਾਨ ਦੇ ਇਨਕਾਰ ਨਾਲ PCB ਦੇ ਪੂਰੀ ਤਰ੍ਹਾਂ ਤਬਾਹ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਕੁਝ ਸੂਤਰਾਂ ਦਾ ਮੰਨਣਾ ਹੈ ਕਿ PCB ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਇਸ ਮੁੱਦੇ 'ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵੀ ਉਮੀਦ ਜਤਾਈ ਜਾ ਰਹੀ ਹੈ ਕਿ 12 ਫਰਵਰੀ ਨੂੰ ਬੰਗਲਾਦੇਸ਼ ਵਿੱਚ ਹੋਣ ਵਾਲੀਆਂ ਆਮ ਚੋਣਾਂ ਤੋਂ ਬਾਅਦ ਪਾਕਿਸਤਾਨ ਆਪਣੇ ਫੈਸਲੇ 'ਤੇ 'ਯੂ-ਟਰਨ' ਲੈ ਸਕਦਾ ਹੈ ਕਿਉਂਕਿ 15 ਫਰਵਰੀ ਦੇ ਮੈਚ ਤੋਂ ਪਹਿਲਾਂ ਕੁਝ ਸਮਾਂ ਬਾਕੀ ਹੋਵੇਗਾ। ਜੇਕਰ ਅਜਿਹਾ ਨਹੀਂ ਹੁੰਦਾ, ਤਾਂ ਪਾਕਿਸਤਾਨ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪੂਰੀ ਤਰ੍ਹਾਂ ਅਲੱਗ-ਥਲੱਗ ਹੋ ਸਕਦਾ ਹੈ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ