Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

Trump ਦੀਆਂ ਤਾਰੀਫ਼ਾਂ ਕਰਨ ਵਾਲੇ ਪਾਕਿਸਤਾਨ ਦੇ ਬਦਲੇ ਸੁਰ

22 ਜੂਨ, 2025 05:46 PM

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਤਾਰੀਫ਼ਾਂ ਕਰਨ ਵਾਲੇ ਪਾਕਿਸਤਾਨ ਦੇ ਸੁਰ ਅਚਾਨਕ ਬਦਲ ਗਏ ਹਨ। ਹੁਣ ਪਾਕਿਸਤਾਨ ਨੇ ਈਰਾਨ 'ਤੇ ਅਮਰੀਕਾ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਅਮਰੀਕਾ ਵੱਲੋਂ ਕੀਤਾ ਗਿਆ ਇਹ ਹਮਲਾ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਹੈ। ਈਰਾਨ ਦੇ ਪ੍ਰਮਾਣੂ ਠਿਕਾਣਿਆਂ 'ਤੇ ਹਮਲਾ ਗਲਤ ਹੈ। ਇੱਥੇ ਦਈਏ ਕਿ ਪਾਕਿਸਤਾਨ ਈਰਾਨ 'ਤੇ ਅਮਰੀਕੀ ਹਮਲੇ ਦੀ ਨਿੰਦਾ ਕਰਨ ਵਾਲਾ ਪਹਿਲਾ ਦੇਸ਼ ਨਹੀਂ ਹੈ। ਪਾਕਿਸਤਾਨ ਤੋਂ ਪਹਿਲਾਂ ਸਾਊਦੀ ਅਰਬ, ਕਿਊਬਾ ਅਤੇ ਚਿਲੀ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਦੂਜੇ ਪਾਸੇ ਯੂ.ਕੇ ਅਤੇ ਯੂਰਪੀਅਨ ਯੂਨੀਅਨ ਨੇ ਅਮਰੀਕਾ ਦੇ ਇਸ ਹਮਲੇ ਨੂੰ ਜਾਇਜ਼ ਠਹਿਰਾਇਆ ਹੈ।

ਯੂ.ਕੇ ਨੇ ਅਮਰੀਕਾ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਜੋ ਕੁਝ ਵੀ ਕੀਤਾ ਗਿਆ ਹੈ ਉਹ ਸਹੀ ਹੈ ਅਤੇ ਸਾਨੂੰ ਲੱਗਦਾ ਹੈ ਕਿ ਈਰਾਨ ਨੂੰ ਗੱਲਬਾਤ ਲਈ ਇੱਕ ਮੇਜ਼ 'ਤੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਯੂਰਪੀਅਨ ਯੂਨੀਅਨ ਨੇ ਅਮਰੀਕੀ ਹਮਲੇ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਈਰਾਨ ਦਾ ਪ੍ਰਮਾਣੂ ਪ੍ਰੋਗਰਾਮ ਅੰਤਰਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੋਵੇਗਾ। ਈਰਾਨ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕੀਤਾ ਹੈ। ਜਿਸ ਵਿਚ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਨਾਲ ਖੇਤਰ ਵਿੱਚ ਤਣਾਅ ਹੋਰ ਵਧ ਸਕਦਾ ਹੈ, ਜਿਸ ਕਾਰਨ ਅਸੀਂ ਬਹੁਤ ਚਿੰਤਤ ਹਾਂ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਅਤੇ ਈਰਾਨ 900 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦੇ ਹਨ। ਪਾਕਿਸਤਾਨ ਨੇ ਕਿਹਾ, "ਅਮਰੀਕਾ ਨੇ ਇਸ ਹਮਲੇ ਨਾਲ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸੰਯੁਕਤ ਰਾਸ਼ਟਰ ਚਾਰਟਰ ਅਨੁਸਾਰ ਈਰਾਨ ਨੂੰ ਆਪਣਾ ਬਚਾਅ ਕਰਨ ਦਾ ਪੂਰਾ ਅਧਿਕਾਰ ਹੈ।"

ਪਾਕਿਸਤਾਨ ਵਿਦੇਸ਼ ਮੰਤਰਾਲੇ ਅਨੁਸਾਰ ਈਰਾਨ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਹਿੰਸਾ ਅਤੇ ਚਿੰਤਾ ਨੂੰ ਜਨਮ ਦੇ ਰਹੀ ਹੈ। ਅਸੀਂ ਇਸ ਤੋਂ ਬਹੁਤ ਪਰੇਸ਼ਾਨ ਹਾਂ। ਜੇਕਰ ਇਹ ਤਣਾਅ ਹੋਰ ਵਧਦਾ ਹੈ, ਤਾਂ ਇਸਦੇ ਨੁਕਸਾਨਦੇਹ ਨਤੀਜੇ ਪੂਰੇ ਖੇਤਰ ਵਿੱਚ ਦੇਖੇ ਜਾ ਸਕਦੇ ਹਨ। ਪਾਕਿਸਤਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਇਸਨੇ ਇੱਕ ਦਿਨ ਪਹਿਲਾਂ ਹੀ ਅਧਿਕਾਰਤ ਤੌਰ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2026 ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ