Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

Trump ਦੇ ਮੁੜ ਬਦਲੇ ਸੁਰ, ਬੋਲੇ-ਈਰਾਨ ਨਾਲ ਗੱਲਬਾਤ ਸੰਭਵ ਪਰ....

10 ਮਾਰਚ, 2026 07:31 PM

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਹ ਸੰਭਵ ਹੈ ਕਿ ਉਹ ਈਰਾਨ ਨਾਲ ਗੱਲ ਕਰਨ ਲਈ ਤਿਆਰ ਹੋਣਗੇ ਪਰ ਇਹ ਸ਼ਰਤਾਂ 'ਤੇ ਨਿਰਭਰ ਕਰਦਾ ਹੈ।  ਹਾਲਾਂਕਿ, ਟਰੰਪ ਨੇ ਇਹ ਵੀ ਕਿਹਾ ਕਿ ਉਹ ਹੁਣ ਈਰਾਨ ਨਾਲ ਗੱਲ ਕਰਨ ਦੀ ਜ਼ਰੂਰਤ ਮਹਿਸੂਸ ਨਹੀਂ ਕਰਦੇਟਰੰਪ ਨੇ ਫੌਕਸ ਨਿਊਜ਼ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਤਹਿਰਾਨ ਨਾਲ ਗੱਲਬਾਤ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਇਹ ਗੱਲ ਕਹੀ। ਟਰੰਪ ਨੇ ਕਿਹਾ ਕਿ ਉਸਨੇ ਸੁਣਿਆ ਹੈ ਕਿ ਜੰਗ ਵਿਚ ਬੁਰੀ ਤਰ੍ਹਾਂ ਤਬਾਹ ਹੋ ਚੁੱਕਾ ਤਹਿਰਾਨ ਗੱਲ ਕਰਨਾ ਚਾਹੁੰਦਾ ਹੈ।

ਰਿਪਬਲਿਕਨ ਰਾਸ਼ਟਰਪਤੀ ਟਰੰਪ ਨੇ ਈਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਮੇਨੀ ਦੀ ਨਿਯੁਕਤੀ 'ਤੇ ਆਪਣੀ ਨਾਖੁਸ਼ੀ ਵੀ ਦੁਹਰਾਈ। ਕਿਹਾ ਕਿ "ਮੈਨੂੰ ਵਿਸ਼ਵਾਸ ਨਹੀਂ ਹੈ ਕਿ ਉਹ ਸ਼ਾਂਤੀ ਨਾਲ ਰਹਿ ਸਕਦਾ ਹੈ।" ਗੌਰਤਲਬ ਹੈ  ਕਿ ਈਰਾਨ ਨੇ 2018 ਦੇ ਬਾਅਦ ਤੋਂ ਅਮਰੀਕਾ ਨਾਲ ਸਿੱਧੀ ਗੱਲ ਨਹੀਂ ਕੀਤੀ ਹੈ, ਜਦੋਂ ਸਾਬਕਾ ਸੁਪਰੀਮ ਲੀਡਰ ਅਯਾਤੁੱਲ ਖਮੇਨੀ ਨੇ ਅਜਿਹੀਆਂ ਗੱਲਬਾਤਾਂ 'ਤੇ  ਪਾਬੰਦੀ ਲਗਾ ਦਿੱਤੀ ਸੀ।ਟਰੰਪ ਨੇ ਇਹ ਵੀ ਕਿਹਾ ਕਿ ਈਰਾਨ ਵਿੱਚ ਅਮਰੀਕੀ ਫੌਜੀ ਕਾਰਵਾਈ ਦੇ ਨਤੀਜੇ "ਉਮੀਦ ਤੋਂ ਕਿਤੇ ਵੱਧ" ਸਨ। ਟਰੰਪ ਨੇ ਅੱਗੇ ਕਿਹਾ ਕਿ ਉਹ ਹੈਰਾਨ ਸਨ ਕਿ ਈਰਾਨ ਖਾੜੀ ਦੇਸ਼ਾਂ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕਰ ਰਿਹਾ ਹੈ।

ਇਸ ਤੋਂ ਪਹਿਲਾਂ, ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਗੱਲਬਾਤ ਦੇ ਵਿਚਾਰ ਨੂੰ ਰੱਦ ਕਰ ਦਿੱਤਾ। ਉਸ ਨੇ ਕਿਹਾ,"ਮੈਨੂੰ ਨਹੀਂ ਲੱਗਦਾ ਕਿ ਅਮਰੀਕੀਆਂ ਨਾਲ ਗੱਲ ਕਰਨ ਜਾਂ ਅਮਰੀਕੀਆਂ ਨਾਲ ਗੱਲਬਾਤ ਕਰਨ ਦਾ ਸਵਾਲ ਇੱਕ ਵਾਰ ਫਿਰ ਮੇਜ਼ 'ਤੇ ਹੋਵੇਗਾ, ਕਿਉਂਕਿ ਸਾਡੇ ਕੋਲ ਅਮਰੀਕੀਆਂ ਨਾਲ ਗੱਲ ਕਰਨ ਦਾ ਬਹੁਤ ਕੌੜਾ ਤਜਰਬਾ ਹੈ।" ਅਰਾਘਚੀ ਨੇ ਕਿਹਾ,''ਅਸੀਂ ਪਿਛਲੇ ਸਾਲ, ਪਿਛਲੇ ਜੂਨ ਵਿੱਚ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ, ਅਤੇ ਉਨ੍ਹਾਂ ਨੇ ਸਾਡੇ 'ਤੇ ਵਿਚਕਾਰ ਹਮਲਾ ਕੀਤਾ ਸੀ।" ਅਰਾਘਚੀ ਨੇ ਜੰਗਬੰਦੀ ਦੀ ਮੰਗ ਨੂੰ ਰੱਦ ਕਰ ਦਿੱਤਾ। ਉਸਨੇ ਕਿਹਾ,''ਅਮਰੀਕਾ ਅਤੇ ਇਜ਼ਰਾਈਲ "ਸਾਡੇ ਲੋਕਾਂ ਨੂੰ ਮਾਰ ਰਹੇ ਹਨ, ਉਹ ਵਿਦਿਆਰਥਣਾਂ ਨੂੰ ਮਾਰ ਰਹੇ ਹਨ, ਉਹ ਹਸਪਤਾਲਾਂ 'ਤੇ ਹਮਲਾ ਕਰ ਰਹੇ ਹਨ।" ਉਸਨੇ ਅੱਗੇ ਕਿਹਾ ਕਿ ਇਜ਼ਰਾਈਲ ਅਤੇ ਅਮਰੀਕਾ ਪਹਿਲਾਂ ਹੀ ਪਿਛਲੇ ਸਾਲ ਦੀ 12 ਦਿਨਾਂ ਦੀ ਜੰਗ ਨੂੰ ਖਤਮ ਕਰਨ ਲਈ ਕੀਤੀ ਗਈ ਜੰਗਬੰਦੀ ਨੂੰ ਤੋੜ ਚੁੱਕੇ ਹਨ,ਅਤੇ ਹੁਣ ਤੁਸੀਂ ਦੁਬਾਰਾ ਜੰਗਬੰਦੀ ਦੀ ਮੰਗ ਕਰ ਰਹੇ ਹੋ।" ਅਰਾਘਚੀ ਨੇ ਕਿਹਾ,"ਯੁੱਧ ਦਾ ਸਥਾਈ ਅੰਤ ਹੋਣਾ ਚਾਹੀਦਾ ਹੈ ।ਜਦੋਂ ਤੱਕ ਅਸੀਂ ਇਸ ਤੱਕ ਨਹੀਂ ਪਹੁੰਚਦੇ, ਮੈਨੂੰ ਲੱਗਦਾ ਹੈ ਕਿ ਸਾਨੂੰ ਆਪਣੇ ਲੋਕਾਂ ਅਤੇ ਆਪਣੀ ਸੁਰੱਖਿਆ ਦੀ ਖ਼ਾਤਰ ਲੜਾਈ ਜਾਰੀ ਰੱਖਣ ਦੀ ਲੋੜ ਹੈ।"

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ