Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

UGC ਦੇ ਨਵੇਂ ਨਿਯਮਾਂ 'ਤੇ ਦੇਸ਼ ਭਰ 'ਚ ਹੰਗਾਮਾ, ਸੁਪਰੀਮ ਕੋਰਟ ਪੁੱਜਾ ਵਿਵਾਦ, ਜਾਣੋ ਪੂਰਾ ਮਾਮਲਾ

27 ਜਨਵਰੀ, 2026 05:18 PM

ਨਵੀਂ ਦਿੱਲੀ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਇਨ੍ਹਾਂ ਨਿਯਮਾਂ ਵਿਰੁੱਧ ਅੱਜ ਦਿੱਲੀ ਵਿੱਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੂਜੇ ਪਾਸੇ, ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਜਲਦੀ ਹੀ ਇਸ ਵਿਵਾਦ 'ਤੇ ਸਥਿਤੀ ਸਪੱਸ਼ਟ ਕਰਨ ਲਈ ਤੱਥ (Facts) ਜਾਰੀ ਕਰੇਗੀ ਅਤੇ ਇਹ ਭਰੋਸਾ ਦਿੱਤਾ ਗਿਆ ਹੈ ਕਿ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕੀਮਤ 'ਤੇ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ।


ਕੀ ਹਨ UGC ਦੇ ਨਵੇਂ ਨਿਯਮ?
UGC ਨੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਜਾਤੀਗਤ ਭੇਦਭਾਵ ਨੂੰ ਰੋਕਣ ਅਤੇ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ 'Promotion of Equity in Higher Education Institutions Regulations, 2026' ਲਾਗੂ ਕੀਤੇ ਹਨ। ਇਨ੍ਹਾਂ ਨਿਯਮਾਂ ਤਹਿਤ ਹਰ ਯੂਨੀਵਰਸਿਟੀ ਅਤੇ ਕਾਲਜ ਵਿੱਚ ਇੱਕ 'ਇਕੁਇਟੀ ਕਮੇਟੀ' ਬਣਾਉਣੀ ਲਾਜ਼ਮੀ ਹੋਵੇਗੀ। ਇਹ ਕਮੇਟੀ SC, ST ਅਤੇ OBC ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਸੁਣੇਗੀ ਅਤੇ ਤੈਅ ਸਮੇਂ ਅੰਦਰ ਉਨ੍ਹਾਂ ਦਾ ਨਿਪਟਾਰਾ ਕਰੇਗੀ। ਇਸ ਕਮੇਟੀ ਵਿੱਚ SC-ST, OBC, ਦਿਵਿਆਂਗ ਅਤੇ ਔਰਤਾਂ ਦਾ ਹੋਣਾ ਲਾਜ਼ਮੀ ਕੀਤਾ ਗਿਆ ਹੈ।


ਵਿਰੋਧ ਕਿਉਂ ਹੋ ਰਿਹਾ ਹੈ?
ਇਨ੍ਹਾਂ ਨਿਯਮਾਂ ਦਾ ਸਭ ਤੋਂ ਵੱਧ ਵਿਰੋਧ ਸਵਰਨ (ਜਨਰਲ ਕੈਟੇਗਰੀ) ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਨਿਯਮ ਸਵਰਨਾਂ ਦੇ ਵਿਰੁੱਧ ਹਨ ਕਿਉਂਕਿ ਇਨ੍ਹਾਂ ਵਿੱਚ ਸਿਰਫ SC, ST ਅਤੇ OBC ਵਿਰੁੱਧ ਭੇਦਭਾਵ ਦੀ ਗੱਲ ਕੀਤੀ ਗਈ ਹੈ ਅਤੇ ਜਨਰਲ ਕੈਟੇਗਰੀ ਦੇ ਵਿਦਿਆਰਥੀਆਂ ਨੂੰ ਭੇਦਭਾਵ ਦਾ ਸ਼ਿਕਾਰ ਮੰਨਿਆ ਹੀ ਨਹੀਂ ਗਿਆ। ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਿਯਮਾਂ ਦੀ ਵਰਤੋਂ ਕਰਕੇ ਕੋਈ ਵੀ ਵਿਦਿਆਰਥੀ ਸਵਰਨਾਂ ਨੂੰ ਫਸਾਉਣ ਲਈ ਝੂਠੀ ਸ਼ਿਕਾਇਤ ਕਰ ਸਕਦਾ ਹੈ, ਜਿਸ ਨਾਲ ਭੇਦਭਾਵ ਘਟਣ ਦੀ ਬਜਾਏ ਵਧ ਸਕਦਾ ਹੈ।


ਸੁਪਰੀਮ ਕੋਰਟ ਪਹੁੰਚਿਆ ਮਾਮਲਾ
ਇਹ ਵਿਵਾਦ ਹੁਣ ਸੁਪਰੀਮ ਕੋਰਟ ਦੀਆਂ ਬਰੂਹਾਂ ਤੱਕ ਵੀ ਪਹੁੰਚ ਗਿਆ ਹੈ। ਪਟੀਸ਼ਨਕਰਤਾਵਾਂ ਨੇ ਚੀਫ਼ ਜਸਟਿਸ ਦੇ ਸਾਹਮਣੇ ਇਸ ਮਾਮਲੇ ਦੀ ਜਲਦ ਸੁਣਵਾਈ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਨਿਯਮ UGC ਐਕਟ ਅਤੇ ਉੱਚ ਸਿੱਖਿਆ ਵਿੱਚ ਬਰਾਬਰ ਮੌਕਿਆਂ ਦੀ ਭਾਵਨਾ ਦੇ ਵਿਰੁੱਧ ਹਨ।


ਕੀ ਕਹਿੰਦੇ ਹਨ ਅੰਕੜੇ ਅਤੇ ਸਰਕਾਰ?
UGC ਮੁਤਾਬਕ ਪਿਛਲੇ ਪੰਜ ਸਾਲਾਂ ਵਿੱਚ SC/ST/OBC ਵਰਗ ਵਿਰੁੱਧ ਭੇਦਭਾਵ ਦੀਆਂ ਸ਼ਿਕਾਇਤਾਂ ਵਿੱਚ 118.4% ਦਾ ਵਾਧਾ ਹੋਇਆ ਹੈ। ਸਾਲ 2019-20 ਵਿੱਚ 173 ਸ਼ਿਕਾਇਤਾਂ ਸਨ, ਜੋ 2023-24 ਵਿੱਚ ਵਧ ਕੇ 378 ਹੋ ਗਈਆਂ ਹਨ, ਜਿਸ ਕਾਰਨ ਇਹ ਨਵੇਂ ਨਿਯਮ ਜ਼ਰੂਰੀ ਹੋ ਗਏ ਸਨ। ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਬਜਟ ਸੈਸ਼ਨ ਤੋਂ ਪਹਿਲਾਂ ਇਸ ਨੂੰ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਨਿਯਮਾਂ ਦਾ ਉਦੇਸ਼ ਕਿਸੇ ਵਰਗ ਦੇ ਖਿਲਾਫ ਹੋਣਾ ਨਹੀਂ, ਸਗੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ ਲਈ ਇੱਕ ਸੁਰੱਖਿਅਤ ਮਾਹੌਲ ਬਣਾਉਣਾ ਹੈ। ਸਰਕਾਰ ਮੁਤਾਬਕ ਨਿਯਮਾਂ ਨੂੰ ਲੈ ਕੇ ਭਰਮ ਫੈਲਾਇਆ ਜਾ ਰਿਹਾ ਹੈ, ਜਿਸ ਨੂੰ ਦੂਰ ਕਰਨ ਲਈ ਜਲਦੀ ਹੀ ਵਿਸਤ੍ਰਿਤ ਸਪੱਸ਼ਟੀਕਰਨ ਜਾਰੀ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ