Friday, July 10, 2026
BREAKING
ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਬਾਜ਼ਾਰ

UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ

21 ਮਈ, 2026 06:07 PM

ਪੱਛਮੀ ਏਸ਼ੀਆ ਦੇ ਮੌਜੂਦਾ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਸੰਯੁਕਤ ਰਾਸ਼ਟਰ (ਯੂ. ਐੱਨ.) ਨੇ 2026 ਲਈ ਭਾਰਤ ਦੇ ਆਰਥਿਕ ਵਿਕਾਸ ਦਾ ਅਨੁਮਾਨ 6.6 ਫੀਸਦੀ ਤੋਂ ਘਟਾ ਕੇ 6.4 ਫੀਸਦੀ ਕਰ ਦਿੱਤਾ ਹੈ। ਸੰਯੁਕਤ ਰਾਸ਼ਟਰ ਦੇ ਆਰਥਿਕ ਤੇ ਸਮਾਜਿਕ ਮਾਮਲਿਆਂ ਦੇ ਵਿਭਾਗ (ਯੂ. ਐੱਨ. ਡੀ. ਈ. ਐੱਸ. ਏ.) ਵੱਲੋਂ ਜਾਰੀ ਰਿਪੋਰਟ ਅਨੁਸਾਰ ਭਾਰਤ ਹੁਣ ਵੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਅਰਥਵਿਵਸਥਾਵਾਂ ਵਿਚੋਂ ਇਕ ਬਣਿਆ ਹੋਇਆ ਹੈ।


ਰਿਪੋਰਟ ਵਿਚ ਕਿਹਾ ਗਿਆ ਕਿ ਪੱਛਮੀ ਏਸ਼ੀਆ ਸੰਕਟ ਨੇ ਗਲੋਬਲ ਅਰਥਵਿਵਸਥਾ ਨੂੰ ਇਕ ਹੋਰ ਝਟਕਾ ਦਿੱਤਾ ਹੈ, ਜਿਸ ਨਾਲ ਵਾਧਾ ਸੁਸਤ ਹੋਇਆ ਹੈ, ਮਹਿੰਗਾਈ ਦਾ ਦਬਾਅ ਵਧਿਆ ਹੈ ਅਤੇ ਬੇਯਕੀਨੀ ਪੈਦਾ ਹੋਈ ਹੈ। ਯੂ. ਐੱਨ. ਡੀ. ਈ. ਐੱਸ. ਏ. ਦੇ ਆਰਥਿਕ ਵਿਸ਼ਲੇਸ਼ਣ ਅਤੇ ਨੀਤੀ ਵਿਭਾਗ ਦੇ ਗਲੋਬਲ ਆਰਥਿਕ ਨਿਗਰਾਨੀ ਸ਼ਾਖਾ ਦੇ ਸੀਨੀਅਰ ਅਰਥਸ਼ਾਸਤਰੀ ਤੇ ਇੰਚਾਰਜ ਅਧਿਕਾਰੀ ਇੰਗੋ ਪਿਟਰਲੇ ਨੇ ਕਿਹਾ ਕਿ ਭਾਰਤ ਮੌਜੂਦਾ ਗਲੋਬਲ ਚੁਣੌਤੀਆਂ ਤੋਂ ‘ਅਛੂਤਾ ਨਹੀਂ’ ਹੈ।


ਊਰਜਾ ਦਾ ਵੱਡਾ ਦਰਾਮਦਕਾਰ ਹੋਣ ਕਾਰਨ ਵਿਗੜੇ ਹਾਲਾਤ–
ਇੰਗੋ ਪਿਟਰਲੇ ਨੇ ਕਿਹਾ,‘‘ਭਾਰਤ ਊਰਜਾ ਦਾ ਵੱਡਾ ਦਰਾਮਦਕਾਰ ਹੈ ਅਤੇ ਹੋਰਨਾਂ ਮਾਧਿਅਮਾਂ ਜਿਵੇਂ ਕਿ ਮਨੀ ਰੈਮੀਟੈਂਸ ਪ੍ਰਤੀ ਵੀ ਸੰਵੇਦਨਸ਼ੀਲ ਹੈ, ਜਿਸ ਨਾਲ ਕੁਝ ਪ੍ਰੇਸ਼ਾਨੀਆਂ ਵਧਦੀਆਂ ਹਨ। ਇਸ ਦੇ ਨਾਲ ਹੀ ਗਲੋਬਲ ਵਿੱਤੀ ਸਖ਼ਤੀ ਮੋਨੇਟਰੀ ਪਾਲਿਸੀ ਨੂੰ ਹੋਰ ਗੁੰਝਲਦਾਰ ਬਣਾ ਦੇਵੇਗੀ।’’

ਪਿਟਰਲੇ ਨੇ ਦੱਸਿਆ ਕਿ ਪੱਛਮੀ ਏਸ਼ੀਆ ਦਾ ‘ਝਟਕਾ’ ਸਾਰੇ ਦੇਸ਼ਾਂ ਦੇ ਵਿਕਾਸ ’ਤੇ ਦੋਹਰਾ ਪ੍ਰਭਾਵ ਪਾ ਰਿਹਾ ਹੈ। ਇਹ ਵਿਕਾਸ ਨੂੰ ਤਾਂ ਘੱਟ ਕਰ ਹੀ ਰਿਹਾ ਹੈ, ਨਾਲ ਹੀ ਮਹਿੰਗਾਈ ਨੂੰ ਵੀ ਵਧਾ ਰਿਹਾ ਹੈ, ਜਿਸ ਨਾਲ ਨੀਤੀਗਤ ਗੁੰਜਾਇਸ਼ ਸੀਮਿਤ ਹੋ ਰਹੀ ਹੈ। ਉਨ੍ਹਾਂ ਕਿਹਾ,‘‘ਇਹ ਭਾਰਤ ਦੇ ਮਾਮਲੇ ਵਿਚ ਵੀ ਹੋਵੇਗਾ। ਸਵਾਲ ਇਹ ਹੈ ਕਿ ਕੇਂਦਰੀ ਬੈਂਕ ਅਤੇ ਵਿੱਤੀ ਅਧਿਕਾਰੀ ਇਸ ਦਾ ਜਵਾਬ ਕਿਵੇਂ ਦੇਣਗੇ?’’


ਭਾਰਤ ਹੁਣ ਵੀ ਪ੍ਰਮੁੱਖ ਅਰਥਵਿਵਸਥਾਵਾਂ ’ਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ–
ਰਿਪੋਰਟ ਵਿਚ ਹਾਲਾਂਕਿ ਕਿਹਾ ਗਿਆ ਹੈ ਕਿ ਭਾਰਤ ਹੁਣ ਵੀ ਪ੍ਰਮੁੱਖ ਅਰਥਵਿਵਸਥਾਵਾਂ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਅਰਥਵਿਵਸਥਾਵਾਂ ਵਿਚ ਬਣਿਆ ਰਹੇਗਾ ਅਤੇ ਉਤਪਾਦਨ ਦੇ 6.4 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਹਾਲਾਂਕਿ ਇਹ 2025 ਦੇ 7.5 ਫੀਸਦੀ ਤੋਂ ਕਾਫ਼ੀ ਘੱਟ ਹੈ, ਜੋ ‘ਊਰਜਾ ਦਰਾਮਦ ਲਾਗਤ ਵਿਚ ਵਾਧੇ ਅਤੇ ਸਖ਼ਤ ਵਿੱਤੀ ਹਾਲਾਤ ਦੇ ਦਬਾਅ’ ਨੂੰ ਦਰਸਾਉਂਦਾ ਹੈ।


ਪਿਟਰਲੇ ਨੇ ਕਿਹਾ,‘‘ਭਾਰਤ ਵਿਚ ਢਾਂਚਾਗਤ ਰੂਪ ’ਚ ਬਹੁਤ ਮਜ਼ਬੂਤ ਵਿਕਾਸ ਦੇਖਿਆ ਗਿਆ ਹੈ, ਜੋ ਖਪਤਕਾਰ ਮੰਗ, ਜਨਤਕ ਨਿਵੇਸ਼ ਅਤੇ ਸੇਵਾ ਬਰਾਮਦ ਦੇ ਮਜ਼ਬੂਤ ਪ੍ਰਦਰਸ਼ਨ ਤੋਂ ਪ੍ਰੇਰਿਤ ਰਿਹਾ ਹੈ। ਇਹ ਮੁੱਖ ਕਾਰਨ ਵੱਡੇ ਪੱਧਰ ’ਤੇ ਬਣੇ ਰਹਿਣਗੇ, ਇਸ ਲਈ ਭਾਰਤ ਸਪੱਸ਼ਟ ਤੌਰ ’ਤੇ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਬਣਿਆ ਰਹੇਗਾ।’’


ਗਲੋਬਲ ਜੀ. ਡੀ. ਪੀ. ਵਾਧੇ ਦੇ ਅਨੁਮਾਨ ’ਚ ਵੀ 0.2 ਫੀਸਦੀ ਦੀ ਕਮੀਰਿਪੋਰਟ ’ਚ ਅਨੁਮਾਨ ਲਾਇਆ ਗਿਆ ਹੈ ਕਿ 2027 ਵਿਚ ਦੇਸ਼ ਦੀ ਵਿਕਾਸ ਦਰ 6.6 ਫੀਸਦੀ ਹੋ ਸਕਦੀ ਹੈ। ਭਾਰਤ ਦੇ ਵਿਕਾਸ ਦੇ ਅਨੁਮਾਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਯੂ. ਐੱਨ. ਡੀ. ਈ. ਐੱਸ. ਏ. ਦੇ ਆਰਥਿਕ ਵਿਸ਼ਲੇਸ਼ਣ ਤੇ ਨੀਤੀ ਵਿਭਾਗ ਦੇ ਡਾਇਰੈਕਟਰ ਸ਼ਾਂਤਨੂ ਮੁਖਰਜੀ ਨੇ ਕਿਹਾ ਕਿ ਜੋ ਦੇਸ਼ ਬਰਾਮਦ ’ਤੇ ਨਿਰਭਰ ਹਨ, ਉਨ੍ਹਾਂ ਲਈ ਇਹ ਧਿਆਨ ਰੱਖਣਾ ਜ਼ਰੂਰੀ ਹੈ ਕਿ ਜਦੋਂ ਦਰਾਮਦ ਲਾਗਤ ਵਧਦੀ ਹੈ ਤਾਂ ਬਰਾਮਦ ਵੀ ਪ੍ਰਭਾਵਿਤ ਹੋ ਸਕਦੀ ਹੈ। ਰਿਪੋਰਟ ’ਚ 2026 ਵਿਚ ਗਲੋਬਲ ਜੀ. ਡੀ. ਪੀ. (ਕੁੱਲ ਘਰੇਲੂ ਉਤਪਾਦ) ਦਾ ਵਿਕਾਸ ਅਨੁਮਾਨ ਹੁਣ 2.5 ਫੀਸਦੀ ਲਾਇਆ ਗਿਆ ਹੈ। ਇਹ ਜਨਵਰੀ ਦੇ ਅਨੁਮਾਨ ਨਾਲੋਂ 0.2 ਫੀਸਦੀ ਘੱਟ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ

ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ