Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

Video Call 'ਤੇ CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ, ਕਿਹਾ- 'ਇਕੱਲੀ-ਇਕੱਲੀ ਬਾਲ ਵੇਖੀ'

04 ਨਵੰਬਰ, 2025 06:29 PM

ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈਸੀਸੀ ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਡੀਵਾਈ ਪਾਟਿਲ ਸਟੇਡੀਅਮ ‘ਚ ਖੇਡੇ ਗਏ ਰੋਮਾਂਚਕ ਖਿਤਾਬੀ ਮੈਚ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾਕੇ ਟ੍ਰਾਫੀ ਆਪਣੇ ਨਾਮ ਕੀਤੀ। ਭਾਰਤ ਦੀਆਂ ਧੀਆਂ ਦੇ ਇਸ ਇਤਿਹਾਸਕ ਜਿੱਤ ਦੀ ਹੋਰ ਕੋਈ ਵਧਾਈ ਦੇ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਲ ਰਾਹੀਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਤੇ ਉਸ ਨੂੰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਨੇ ਟੀਮ ਦੀਆਂ ਖਿਡਾਰਣਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਲਿਖਿਆ ''ਅੱਜ ਦੇਸ਼ ਦਾ ਮਾਣ ਵਧਾਉਣ ਵਾਲੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਧੀਆਂ ਨਾਲ ਵੀਡੀਓ ਕਾਲ ਦੇ ਜ਼ਰੀਏ ਗੱਲਬਾਤ ਕਰਕੇ ਉਹਨਾਂ ਨੂੰ ਇਤਿਹਾਸਕ ਜਿੱਤ ਦੀਆਂ ਵਧਾਈਆਂ ਦਿੱਤੀਆਂ। ਤੁਸੀਂ ਦਿਲ ਲਗਾ ਕੇ ਖੇਡੋ ਅਸੀਂ ਤੁਹਾਡੇ ਨਾਲ ਹਾਂ। ਸਭ ਨੂੰ ਇੱਕ ਵਾਰ ਫ਼ਿਰ ਇਸ ਸ਼ਾਨਦਾਰ ਜਿੱਤ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ।''

ਵੀਡੀਓ ਕਾਲ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਹਰਲੀਨ ਦਿਓਲ ਸਾਡੀਆਂ ਪੰਜਾਬ ਦੀਆਂ ਧੀਆਂ ਨੇ ਵਰਲਡ ਕੱਪ ਜਿੱਤ ਲਿਆ। ਤੁਸੀਂ ਦੁਨੀਆ ਜਿੱਤ ਲਈ। ਲੋਕਾਂ ‘ਚ ਬਹੁਤ ਉਤਸ਼ਾਹ ਹੈ। ਮੈਂ ਖੁਦ ਸਪੋਰਟਸ ਲਵਰ ਹਾਂ, ਮੈਂ ਇਕੱਲੀ-ਇਕੱਲੀ ਬਾਲ ਦੇਖੀ। ਠੀਕ 12 ਵਜੇ ਤੁਸੀਂ ਕੈਚ ਲਿਆ, ਉਸ ਕੈਚ ਨਾਲ ਤਾਰੀਖ ਹੀਂ ਨਹੀਂ ਬਦਲੀ ਸਗੋਂ ਇਤਿਹਾਸ ਬਦਲ ਗਿਆ। ਤੁਸੀਂ ਕਮਾਲ ਕਰ ਦਿੱਤਾ। ਤੁਸੀਂ ਬਹੁਤ ਵੱਡਾ ਇਤਿਹਾਸ ਰਚਿਆ।

ਸੀਐਮ ਮਾਨ ਨੇ ਕਿਹਾ ਕਿ ਆਸਟ੍ਰੇਲੀਆ, ਇੰਗਲੈਂਡ ਤੇ ਦੱਖਣੀ ਅਫ਼ਰੀਕਾ ਦਾ ਇੰਫਰਾਸਟਰਕਚਰ ਵਧੀਆ ਹੈ ਤੇ ਅਸੀਂ ਪਹਿਲਾਂ ਪਿੱਛੇ ਰਹਿ ਜਾਂਦੇ ਸਨ। ਪਰ ਤੁਸੀਂ ਕਮਾਲ ਕਰ ਦਿੱਤਾ। ਸੈਮੀਫਾਈਨਲ ‘ਚ 339 ਰਨ ਬਣਾ ਕੇ ਜਿੱਤ ਹਾਸਲ ਕਰਨਾ, ਉਹ ਵੀ ਬਹੁਤ ਸ਼ਾਨਦਾਰ ਸੀ। ਜੇਮਿਮਾ ਤੇ ਤੁਸੀਂ (ਹਰਮਨਪ੍ਰੀਤ) ਨੇ ਸ਼ਾਨਦਾਰ ਪਾਰੀ ਖੇਡੀ। ਆਸਟ੍ਰੇਲੀਆ ਨੂੰ ਹਰਾਉਣਾ ਬਹੁਤ ਵੱਡੀ ਗੱਲ ਹੈ, ਕਿਉਂਕਿ ਉਹ ਲੀਗ ਮੈਚ ‘ਚ ਹਾਰੇ ਹੀ ਨਹੀਂ ਸਨ। ਤੁਸੀਂ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਪੰਜਾਬ ਦਾ ਨਾਂ ਰੌਸ਼ਨ ਕੀਤਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ‘ਚ ਪਹਿਲਾਂ ਇਹ ਵੀ ਦਾਗ ਲੱਗ ਗਿਆ ਸੀ ਕਿ ਧੀਆਂ ਨੂੰ ਕੁੱਖ ‘ਚ ਹੀ ਮਾਰ ਦਿੰਦੇ ਸਨ, ਤੁਸੀਂ ਸਾਬਤ ਕੀਤਾ ਮੌਕਾ ਮਿਲੇ ਤਾਂ ਅਸਮਾਨ ਤੱਕ ਉਡਾਰੀਆਂ ਲਗਾਈਆਂ ਜਾ ਸਕਦੀਆਂ ਹਨ।

ਹਰਲੀਨ ਦਿਓਲ ਨੇ ਕਿਹਾ ਕਿ ਮੈਂ ਤੁਹਾਡੀ ਪਹਿਲਾਂ ਵੀ ਸਪੀਚ ਸੁੰਨੀ ਸੀ, ਮੈਨੂੰ ਹੈਰਾਨਗੀ ਹੋਈ ਕਿ ਕਿਸੇ ਮੁੱਖ ਮੰਤਰੀ ਨੂੰ ਵੀ ਖੇਡਾਂ ਦੀ ਇੰਨੀ ਜਾਣਕਾਰੀ ਹੈ। ਸਿਰਫ਼ ਕ੍ਰਿਕਟ ‘ਚ ਨਹੀਂ ਤੁਹਾਡੀ ਹਰ ਖੇਡ ‘ਚ ਰੂਚੀ ਹੈ। ਤੁਹਾਡੇ ਆਉਣ ਨਾਲ ਸਪੋਰਟਸ ਵਾਲਿਆਂ ਦੀ ਕਿਸਮਤ ਹੀ ਬਦਲ ਗਈ ਹੈ। ਮੁੱਖ ਮੰਤਰੀ ਨੇ ਦੀਪਤੀ ਸ਼ਰਮਾ, ਸ਼ੈਫਾਲੀ ਵਰਮਾ, ਸ਼੍ਰੀ ਚਾਰਨੀ, ਜੈਨਮਾ ਸਮੇਤ ਪੂਰੀ ਟੀਮ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬ ਦੀਆਂ ਧੀਆਂ ਹੋ, ਮਾਣ ਹੋ ਅਤੇ ਕਈ ਧੀਆਂ ਲਈ ਪ੍ਰੇਰਨਾ ਹੋ। ਉਨ੍ਹਾਂ ਅੱਗੇ ਕਿਹਾ ਤੁਹਾਡੇ ਚਿਹਰੇ ਦੀ ਖੁਸ਼ੀ ਤੁਹਾਡੀ ਮਿਹਨਤ ਦੱਸ ਰਹੀ ਹੈ ਅਤੇ ਆਉਣ ਵਾਲੀ ਪੀੜ੍ਹੀ ਨੂੰ ਵੀ ਯਾਦ ਰਹੇਗਾ, ਤੁਸੀਂ ਇਹ ਇਤਿਹਾਸ ਰਚਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ