Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

Vitamins ਤੇ minerals ਨਾਲ ਭਰਪੂਰ ਹੈ ਇਹ ਫਲ, ਡਾਈਟ ’ਚ ਕਰ ਲਓ ਸ਼ਾਮਲ

21 ਫ਼ਰਵਰੀ, 2025 01:33 PM

ਕੇਲਾ ਇਕ ਅਜਿਹਾ ਫਲ ਹੈ ਜੋ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਾਰਿਆਂ ਨੂੰ ਪਸੰਦ ਆਉਂਦਾ ਹੈ। ਇਹ ਸਾਰਾ ਸਾਲ ਬਾਜ਼ਾਰ ’ਚ ਉਪਲਬਧ ਰਹਿੰਦਾ ਹੈ। ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ’ਚ ਕਾਰਬੋਹਾਈਡਰੇਟ, ਫਾਈਬਰ, ਪੋਟਾਸ਼ੀਅਮ, ਵਿਟਾਮਿਨ ਬੀ6, ਵਿਟਾਮਿਨ ਸੀ, ਵਿਟਾਮਿਨ ਏ, ਮੈਗਨੀਸ਼ੀਅਮ, ਤਾਂਬਾ, ਆਦਿ ਵਰਗੇ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਨ, ਦਿਲ ਦੀ ਸਿਹਤ ਬਣਾਈ ਰੱਖਣ, ਪਾਚਨ ਕਿਰਿਆ ਨੂੰ ਬਿਹਤਰ ਬਣਾਉਣ, ਮਾਨਸਿਕ ਸਥਿਤੀ ਨੂੰ ਸੰਤੁਲਿਤ ਕਰਨ ਅਤੇ ਚਮੜੀ ਨੂੰ ਸੁਧਾਰਨ ਲਈ ਇਕ ਵਧੀਆ ਬਦਲ ਹਨ। ਆਓ ਜਾਣਦੇ ਹਾਂ ਕਿ ਰੋਜ਼ਾਨਾ ਕੇਲਾ ਖਾਣਾ ਸਰੀਰ ਲਈ ਕਿਵੇਂ ਫਾਇਦੇਮੰਦ ਹੁੰਦਾ ਹੈ।

ਐਨਰਜੀ ਦਿੰਦੈ
ਕੇਲੇ ਕਾਰਬੋਹਾਈਡਰੇਟ ਦਾ ਇਕ ਚੰਗਾ ਸਰੋਤ ਹਨ, ਖਾਸ ਕਰਕੇ ਕੁਦਰਤੀ ਸ਼ੱਕਰ ਜਿਵੇਂ ਕਿ ਗਲੂਕੋਜ਼, ਫਰੂਟੋਜ਼ ਅਤੇ ਸੁਕਰਲੋਜ਼। ਇਹ ਸਰੀਰ ਨੂੰ ਤੁਰੰਤ ਊਰਜਾ ਦਿੰਦੇ ਹਨ। ਇਸ ਲਈ ਇਸਨੂੰ ਤੁਰੰਤ ਊਰਜਾ ਲਈ ਸਭ ਤੋਂ ਵਧੀਆ ਸਨੈਕ ਮੰਨਿਆ ਜਾਂਦਾ ਹੈ।

ਵਿਟਾਮਿਨ ਤੇ ਮਿਨਰਲ ਨਾਲ ਭਰਪੂਰ
ਵਿਟਾਮਿਨ ਏ, ਸੀ ਅਤੇ ਬੀ6 ਤੋਂ ਇਲਾਵਾ, ਕੇਲੇ ’ਚ ਮੈਂਗਨੀਜ਼, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਵੀ ਹੁੰਦੇ ਹਨ, ਜੋ ਚੰਗੀ ਸਿਹਤ ਬਣਾਈ ਰੱਖਣ ਲਈ ਜ਼ਰੂਰੀ ਹਨ। ਵਿਟਾਮਿਨ ਏ ਅੱਖਾਂ ਦੀ ਸਿਹਤ ਅਤੇ ਨਜ਼ਰ ਲਈ ਜ਼ਰੂਰੀ ਹੈ। ਜਦੋਂ ਕਿ ਮੈਗਨੀਸ਼ੀਅਮ ਅਤੇ ਮੈਂਗਨੀਜ਼ ਹੱਡੀਆਂ ਦੀ ਸਿਹਤ ਲਈ ਜ਼ਰੂਰੀ ਹਨ।

ਹੱਡੀਆਂ ਲਈ ਜ਼ਰੂਰੀ
ਕੇਲੇ ’ਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ’ਚ ਮਦਦ ਕਰਦਾ ਹੈ। ਇਸ ਨੂੰ ਖਾਣ ਨਾਲ ਓਸਟੀਓਪੋਰੋਸਿਸ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।

ਸਕਿਨ ਲਈ ਲਾਭਕਾਰੀ
ਕੇਲੇ ’ਚ ਵਿਟਾਮਿਨ ਸੀ ਅਤੇ ਹੋਰ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਕਿਨ ਨੂੰ ਪੋਸ਼ਣ ਦੇਣ ’ਚ ਮਦਦ ਕਰਦੇ ਹਨ। ਇਹ ਸਕਿਨ ਨੂੰ ਨਿਖਾਰਨ ਅਤੇ ਸੁਰੱਖਿਆ ਦੇਣ ’ਚ ਮਦਦਗਾਰ ਹੁੰਦੇ ਹਨ। ਇਸ ਤੋਂ ਇਲਾਵਾ, ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਸਰੀਰ ’ਚੋਂ ਨੁਕਸਾਨਦੇਹ ਤੱਤਾਂ ਨੂੰ ਖਤਮ ਕਰਨ ’ਚ ਮਦਦ ਕਰਦਾ ਹੈ।

ਪਾਚਨ ਪ੍ਰਣਾਲੀ ਠੀਕ ਰਹਿੰਦੈ
ਕੇਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਦਾ ਹੈ। ਇਸ ’ਚ ਪੈਕਟਿਨ ਨਾਮਕ ਇਕ ਮਿਸ਼ਰਣ ਹੁੰਦਾ ਹੈ, ਜੋ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ’ਚ ਮਦਦ ਕਰਦਾ ਹੈ ਅਤੇ ਕਬਜ਼ ਨੂੰ ਰੋਕਦਾ ਹੈ।

ਦਿਲ ਦੀ ਸਿਹਤ ਲਈ ਜ਼ਰੂਰੀ
ਕੇਲੇ ਪੋਟਾਸ਼ੀਅਮ ਨਾਲ ਭਰਪੂਰ ਹੁੰਦੇ ਹਨ, ਜੋ ਕਿ ਬੀਪੀ ਨੂੰ ਕੰਟਰੋਲ ਕਰਨ ਅਤੇ ਦਿਲ ਦੀ ਸਿਹਤ ਬਣਾਈ ਰੱਖਣ ’ਚ ਮਦਦ ਕਰਦੇ ਹਨ। ਪੋਟਾਸ਼ੀਅਮ ਦਿਲ ਦੀ ਧੜਕਣ ਨੂੰ ਆਮ ਬਣਾਉਂਦਾ ਹੈ ਅਤੇ ਖੂਨ ਦੀਆਂ ਨਾੜੀਆਂ ਨੂੰ ਸਿਹਤਮੰਦ ਰੱਖਦਾ ਹੈ।

ਮਾਨਸਿਕ ਸਿਹਤ ਲਈ ਫਾਇਦੇਮੰਦ
ਕੇਲੇ ’ਚ ਵਿਟਾਮਿਨ ਬੀ6 ਹੁੰਦਾ ਹੈ, ਜੋ ਦਿਮਾਗ ਦੇ ਕੰਮਕਾਜ ਨੂੰ ਬਿਹਤਰ ਬਣਾਉਂਦਾ ਹੈ। ਇਹ ਮਾਨਸਿਕ ਤਣਾਅ, ਚਿੰਤਾ ਅਤੇ ਉਦਾਸੀ ਨੂੰ ਘਟਾਉਣ ’ਚ ਮਦਦ ਕਰ ਸਕਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ