Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

World Cup ਜਿੱਤਣ ਵਾਲੀਆਂ ਪੰਜਾਬ ਦੀਆਂ ਧੀਆਂ ਦਾ ਜ਼ਬਰਦਸਤ ਸਵਾਗਤ, ਏਅਰਪੋਰਟ 'ਤੇ ਪਹੁੰਚੇ ਮੰਤਰੀ ਚੀਮਾ

07 ਨਵੰਬਰ, 2025 07:26 PM

ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਣਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਿਓਲ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚ ਗਈਆਂ ਹਨ। ਪੰਜਾਬ ਦੀਆਂ ਚੈਂਪੀਅਨ ਧੀਆਂ ਦਾ ਚੰਡੀਗੜ੍ਹ ਏਅਰਪੋਰਟ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਚੰਡੀਗੜ੍ਹ ਏਅਰਪੋਰਟ 'ਤੇ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਸੰਸਦ ਮੈਂਬਰ ਮੀਤ ਹੇਅਰ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਦੌਰਾਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਪਹੁੰਚੇ। ਢੋਲ ਵਜਾ ਕੇ ਗੁਲਦਸਤੇ ਦੇ ਕੇ, ਹਾਰ ਪਹਿਨਾ ਅਤੇ ਸ਼ਾਲ ਦੇ ਕੇ ਸ਼ਾਨਦਾਰ ਸੁਆਗਤ ਕਰਦੇ ਹੋਏ ਹਰਲੀਨ ਕੌਰ ਤੇ ਅਮਨਜੋਤ ਕੌਰ ਨੂੰ ਸਨਮਾਨਤ ਕੀਤਾ ਗਿਆ। ਦੋਵਾਂ ਮਹਿਲਾ ਖਿਡਾਰਣਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਪਹੁੰਚੇ।

ਅਮਨਜੋਤ ਨੇ ਕਿਹਾ ਕਿ ਇਹ ਜਿੱਤ ਤੁਹਾਡੀ ਸਾਰਿਆਂ ਦੀ ਅਤੇ ਪੂਰੇ ਪੰਜਾਬ ਦੀ ਜਿੱਤ ਹੈ। ਮੈਚ ਤੋਂ ਇਕ ਦਿਨ ਪਹਿਲਾਂ ਨੀਂਦ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਸੈਮੀਫਾਈਨਲ ਤੋਂ ਬਾਅਦ ਸਾਡੇ ‘ਚ ਉਤਸ਼ਾਹ ਸੀ ਅਤੇ ਅਸੀਂ ਵਰਲਡ ਕੱਪ ਜਿੱਤ ਲਿਆ। ਜਿੱਤ ਤੋਂ ਬਾਅਦ ਸਾਨੂੰ ਇੰਨੀ ਖ਼ੁਸ਼ੀ ਸੀ ਕਿ ਕਿਸੇ ਨੂੰ ਨੀਂਦ ਤੱਕ ਨਹੀਂ ਆਈ। ਜਿੱਤ ਦਾ ਸਿਹਰਾ ਅਮਨਜੋਤ ਵੱਲੋਂ ਮਾਪਿਆਂ ਸਮੇਤ ਕੋਚ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਕੋਚ ਤੋਂ ਬਿਨ੍ਹਾਂ ਅਧੂਰੀ ਹਾਂ। ਅਮਨਜੋਤ ਕੌਰ ਨੇ ਆਪਣੇ ਮਾਤਾ-ਪਿਤਾ ਅਤੇ ਕੋਚ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤੋਂ ਬਿਨਾਂ ਮੈਂ ਇਥੇ ਤੱਕ ਨਹੀਂ ਪਹੁੰਚ ਸਕਦੀ ਸੀ।

ਹਰਲੀਨ ਦਿਓਲ ਨੇ ਕਿਹਾ ਕਿ ਇਹ ਪਲ ਬਹੁਤ ਵੱਡਾ ਹੈ। ਭਾਰਤੀ ਮਹਿਲਾ ਟੀਮ ਨੇ ਇਤਿਹਾਸ ਰਚਿਆ ਹੈ। ਮੈਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹਾਂ ਜੋ ਇੰਨਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਨੇ ਸੰਦੇਸ਼ ਦਿੱਤਾ ਕਿ ਸਭ ਨੂੰ ਮਿਹਨਤ ਕਰਨੀ ਚਾਹੀਦੀ ਹੈ ਤੇ ਆਪਣੇ ਪੈਸ਼ਨ ਨੂੰ ਫਾਲੋ ਕਰਨਾ ਚਾਹੀਦਾ ਹੈ। ਰੱਬ ਸੁਫ਼ਨੇ ਵਿਖਾਉਂਦਾ ਹੈ ਅਤੇ ਪੂਰੇ ਕਰਵਾਉਂਦਾ ਹੈ।

ਇਸ ਮੌਕੇ ਹਰਲੀਨ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਅਤੇ ਬਹੁਤ ਹੀ ਵਧੀਆ ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਇਥੇ ਪੰਜਾਬ ਦੀਆਂ ਧੀਆਂ ਦਾ ਸੁਆਗਤ ਕਰਨ ਲਈ ਆਈ ਹੈ। ਹਰਲੀਨ ਨੇ ਕਿਹਾ ਕਿ ਇਹ ਮਹਿਲਾ ਕ੍ਰਿਕਟ ਲਈ ਟਰਨਿੰਗ ਪੁਆਇੰਟ ਹੈ। ਖਿਡਾਰੀਆਂ ਦੇ ਕਾਫਲੇ ਲਈ ਸੋਧੇ ਹੋਏ ਟਰੈਕਟਰ ਤਿਆਰ ਕੀਤੇ ਗਏ ਹਨ। ਵਾਹਨਾਂ 'ਤੇ ਉਨ੍ਹਾਂ ਦੇ ਨਾਵਾਂ ਵਾਲੇ ਪੋਸਟਰ ਲਗਾਏ ਗਏ ਹਨ। ਅਮਨਜੋਤ ਕੌਰ ਆਪਣੇ ਪਿਤਾ ਨਾਲ ਗੱਡੀ ਵਿੱਚ ਸਵਾਰ ਹੈ। ਚੰਡੀਗੜ੍ਹ ਏਅਪੋਰਟ ਤੋਂ ਇਹ ਦੋਵੇਂ ਖਿਡਾਰਣਾਂ ਗੱਡੀਆਂ ਦੇ ਕਾਫਲੇ ਚ ਚੰਡੀਗੜ੍ਹ ‘ਚ ਵਿਕਟਰੀ ਪਰੇਡ ਲਈ ਨਿਕਲ ਗਈਆਂ।

ਮੁੱਖ ਮੰਤਰੀ ਮਾਨ ਨੇ ਕੱਪ ਜਿੱਤਣ ਮਗਰੋਂ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਦਿੱਤੀ ਸੀ ਵਧਾਈ
ਅਮਨਜੋਤ ਕੌਰ ਅਤੇ ਹਰਲੀਨ ਕੌਰ ਦੋਵੇਂ ਮੋਹਾਲੀ ਵਿੱਚ ਰਹਿੰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਲ ਰਾਹੀਂ ਵਿਸ਼ਵ ਕੱਪ ਜੇਤੂ ਟੀਮ ਦੇ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੱਤੀ ਸੀ। ਉਨ੍ਹਾਂ ਨੇ ਪੂਰੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਉਣ ਵਾਲੇ ਦਿਨਾਂ ਵਿੱਚ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ ਸਨਮਾਨਤ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ ਹਰੇਕ ਨੂੰ 11-11ਲੱਖ ਰੁਪਏ ਜਦਕਿ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ 5 ਲੱਖ ਦਾ ਨਕਦੀ ਇਨਾਮ ਮਿਲੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ