ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਏ ਗਠਜੋੜ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਐਕਸ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗਾ। ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ।
ਦੱਸ ਦੇਈਏ ਕਿ ਗੱਠਜੋੜ ਨੂੰ ਲੈ ਕੇ ਪੋਸਟ ਸ਼ੇਅਰ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, 'ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ! ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਪਰਿਵਾਰ ਵਿੱਚ ਵਾਪਸ ਪਰਤਿਆ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ।' ਪੀਐੱਮ ਮੋਦੀ ਨੇ ਕਿਹਾ, 'ਸਾਡਾ ਇੱਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਲੋਕਾਂ ਨੂੰ ਲੋਕ-ਪੱਖੀ ਸਰਕਾਰ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ।' ਪੀਐੱਮ ਮੋਦੀ ਨੇ ਕਿਹਾ, 'ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗਾ।'