ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨਾਲ ਮੁਲਾਕਾਤ ਕੀਤੀ। ਇਸ ਸਬੰਦੀ ਸੀ.ਐੱਮ. ਮਾਨ ਨੇ ਖੁਦ ਆਪਣੇ ਐਕਸ ਅਕਾਊਂਟ 'ਤੇ ਫੋਟੋਆਂ ਸਾਂਝੀਆਂ ਕਰਕੇ ਜਾਣਕਾਰੀ ਦਿੱਤੀ।
ਸੀ.ਐੱਮ. ਮਾਨ ਨੇ ਫੋਟੋਆਂ ਸਾਂਝੀਆਂ ਕਰਦਿਆਂ ਲਖਿਆ, ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਜਗਤ ਦੇ ਉੱਘੇ ਅਦਾਕਾਰ ਸੋਹੇਲ ਖਾਨ ਮਿਲਣ ਆਏ। ਉਹਨਾਂ ਦੀ ਮਹਿਮਾਨ ਨਿਵਾਜ਼ੀ ਕਰਨ ਦਾ ਮੌਕਾ ਮਿਲਿਆ। ਸੋਹੇਲ ਖਾਨ ਨੇ ਪੰਜਾਬ ਅਤੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਸ਼ਲਾਘਾ ਕੀਤੀ।